ETV Bharat / state

ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਨਾ ਤਾਂ ਮੈਂ ਪਾਰਟੀ ਤੋਂ ਨਾਰਾਜ਼ ਸੀ ਅਤੇ ਨਾ ਹੀ ਪਾਰਟੀ ਛੱਡੀ...

author img

By

Published : Jun 10, 2023, 8:34 AM IST

Updated : Jun 10, 2023, 10:04 AM IST

In Kapurthala, Bibi Jagir Kaur said that Sukhbir Badal removed me from my post
ਬੀਬੀ ਜਗੀਰ ਕੌਰ ਦਾ ਦਾ ਬਿਆਨ, ਨਾ ਤਾਂ ਮੈਂ ਪਾਰਟੀ ਤੋਂ ਨਾਰਾਜ਼ ਸੀ ਅਤੇ ਨਾ ਹੀ ਪਾਰਟੀ ਛੱਡੀ...

ਕਪੂਰਥਲਾ ਵਿੱਚ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੇਰੀ ਮਾਂ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਸਭ ਨੂੰ ਸੱਚ ਦਾ ਸ਼ੀਸ਼ਾ ਵਿਖਾਇਆ ਸੀ।

'ਸ਼੍ਰੋਮਣੀ ਅਕਾਲੀ ਦਲ ਮੇਰੀ ਮਾਂ ਪਾਰਟੀ'

ਕਪੂਰਥਲਾ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਨਾਰਾਜ਼ ਆਗੂਆਂ ਤੋਂ ਮੁਆਫ਼ੀ ਮੰਗ ਕੇ ਪਾਰਟੀ ਵਿੱਚ ਵਾਪਸ ਆਉਣ ਦੀ ਕੀਤੀ ਗਈ ਅਪੀਲ 'ਤੇ ਪ੍ਰਤੀਕਿਰਿਆ ਦਿੱਤੀ ਹੈ। ਬੀਬੀ ਜਗੀਰ ਕੌਰ ਮੁਤਾਬਿਕ ਨਾ ਤਾਂ ਉਹ ਕਿਸੇ ਨਾਲ ਨਾਰਾਜ਼ ਹਨ ਅਤੇ ਨਾ ਹੀ ਉਨ੍ਹਾਂ ਨੇ ਕਦੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ ਅਤੇ ਭਵਿੱਖ ਵਿੱਚ ਵੀ ਉਹ ਪਾਰਟੀ ਨਾਲ ਜੁੜ ਕੇ ਪੰਥਕ ਕੰਮਾਂ ਵਿੱਚ ਹਿੱਸਾ ਪਾਉਂਦੇ ਰਹਿਣਗੇ।

ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਉੱਤੇ ਹਾਵੀ: ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਚੁੱਕੇ ਹਨ ਅਤੇ ਪਾਰਟੀ ਪ੍ਰਧਾਨ ਨੇ ਹੀ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਝਾਅ ਦਿੱਤਾ ਕਿ ਇਸ ਸਮੇਂ ਪਾਰਟੀ ਵਿੱਚ ਨਿਘਾਰ ਦਾ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਸ਼੍ਰੋਮਣੀ ਕਮੇਟੀ ਉੱਤੇ ਹਾਵੀ ਹੋਣਾ ਹੈ। ਉਨ੍ਹਾਂ ਕਿਹਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਰਮੌਰ ਸੰਸਥਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦਰਪੇਸ਼ ਚੁਣੌਤੀਆਂ ਨਾਲ ਜੂਝਣ ਲਈ ਇੱਕ ਵਿੰਗ ਵਜੋਂ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਸਿਰਮੋਰ ਸੰਸਥਾ ਹੈ ਅਤੇ ਸ਼੍ਰੋਮਣੀ ਕਮੇਟੀ ਇੱਕ ਸਿਆਸੀ ਪਾਰਟੀ ਦੀ ਵਿੰਗ ਬਣ ਕੇ ਰਹਿ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਫੈਸਲੇ ਸਿਰਮੋਰ ਹੋਣ ਚਾਹੀਦੇ: ਬੀਬੀ ਜਗੀਰ ਕੌਰ ਨੇ ਅੱਗੇ ਕਿਹਾ ਕਿ ਪਾਰਟੀ ਵਿੱਚ ਰਹਿੰਦੇ ਹੋਏ ਜਦੋਂ ਉਨ੍ਹਾਂ ਨੇ ਇਹ ਗੱਲ ਸਭ ਦੇ ਸਾਹਮਣੇ ਰੱਖੀ ਕਿ ਸ਼੍ਰੋਮਣੀ ਕਮੇਟੀ ਦੇ ਫੈਸਲੇ ਸਿਰਮੋਰ ਹੋਣ ਚਾਹੀਦੇ ਨੇ ਬਜਾਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਤਾਂ ਉਸ ਸਮੇਂ ਉਨ੍ਹਾਂ ਨੂੰ ਖੁੱਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਧਰਮ ਵਿਚਾਲੇ ਆਈਆਂ ਇਨ੍ਹਾਂ ਤਰੁੱਟੀਆਂ ਨੂੰ ਜਲਦ ਜੇਕਰ ਦੂਰ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਭਵਿੱਖ ਰੋਸ਼ਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੇ ਵੱਡਾ ਦਿਲ ਵਿਖਾਉਂਦਿਆਂ ਸਾਰੇ ਨਾਰਾਜ਼ ਆਗੂਆਂ ਤੋਂ ਮੁਆਫ਼ੀ ਮੰਗਦਿਆਂ ਪਾਰਟੀ ਵਿੱਚ ਵਾਪਿਸ ਆਉਣ ਦੀ ਅਪੀਲ ਕੀਤੀ ਹੈ ਅਤੇ ਇਹ ਇੱਕ ਵਧੀਆ ਪਹਿਲ ਹੈ।

Last Updated :Jun 10, 2023, 10:04 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.