ETV Bharat / state

ਸੁਲਤਾਨਪੁਰ ਲੋਧੀ 'ਚ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

author img

By

Published : Dec 17, 2021, 11:34 AM IST

ਸੁਲਤਾਨਪੁਰ ਲੋਧੀ 'ਚ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ
ਸੁਲਤਾਨਪੁਰ ਲੋਧੀ 'ਚ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਚ ਈਟੀਟੀ ਅਧਿਆਪਕ ਯੂਨੀਅਨ (ETT Teachers Union) ਵੱਲੋਂ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ (Demonstrations against the government) ਕੀਤਾ ਗਿਆ।

ਕਪੂਰਥਲਾ:ਸੁਲਤਾਨਪੁਰ ਲੋਧੀ ਵਿਚ ਈਟੀਟੀ ਅਧਿਆਪਕ ਯੂਨੀਅਨ (ETT Teachers Union) ਵੱਲੋਂ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਰੋਸ ਵਜੋਂ ਅਧਿਆਪਕ ਰਾਜ ਗਠਜੋੜ ਦੇ ਅਧਿਆਪਕਾਂ ਨੇ ਇਸ ਭੱਤਾ ਕੱਟਣ ਵਾਲੇ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ (Demonstrations against the government) ਕੀਤਾ ਗਿਆ।

ਇਸ ਮੌਕੇ ਰਛਪਾਲ ਸਿੰਘ ਦਾ ਕਹਿਣਾ ਹੈ ਕਿ ਈਟੀਟੀ ਅਧਿਆਪਕਾਂ ਨਾਲ ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ਤੇ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਸਰਕਾਰ ਨੇ ਪੈਨਸ਼ਨ ਸਕੀਮ ਨੂੰ ਲਾਗੂ ਨਹੀਂ ਕੀਤਾ।

ਸੁਲਤਾਨਪੁਰ ਲੋਧੀ 'ਚ ਅਧਿਆਪਕਾਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ

ਰਛਪਾਲ ਸਿੰਘ ਨੇ ਕਿਹਾ ਕਿ ਵੋਟਾਂ ਤੋਂ ਐਨ ਪਹਿਲਾਂ ਮੁਲਾਜਮਾਂ ਦੇ ਹੱਕਾਂ ਤੇ ਡਾਕਾ ਮਾਰ ਕੇ ਸਰਕਾਰ ਨੇ ਆਪਣੇ ਪੈਰੀਂ ਆਪ ਕੁਹਾੜਾ ਮਾਰਿਆ ਹੈ। ਉਨ੍ਹਾਂ ਨੇ ਕਿਹਾ ਅਧਿਆਪਕ ਰਾਜ ਗਠਜੋੜ ਯੂਨੀਅਨ ਪੰਜਾਬ ਇਹਨਾਂ ਨਾਦਰਸ਼ਾਹੀ ਫੁਰਮਾਨਾਂ ਦਾ ਡਟ ਕੇ ਵਿਰੋਧ ਕਰਦੀ ਹੈ ਅਤੇ ਇਹ ਹੁਕਮ ਵਾਪਸ ਕਰਾਉਣ ਤੱਕ ਇਹ ਸਘੰਰਸ਼ ਏਸੇ ਤਰ੍ਹਾਂ ਜਾਰੀ ਰਹੇਗਾ।

ਉਨ੍ਹਾਂ ਨੇ ਕਿਹਾ ਹੈ ਕਿ 18 ਦਸੰਬਰ ਨੂੰ ਸੁਲਤਾਨਪੁਰ ਲੋਧੀ ਵਿਚ ਹੋ ਰਹੀ ਕਾਂਗਰਸ ਰੈਲੀ ਵਿਚ ਨਵਜੋਤ ਸਿੱਧੂ ਦਾ ਘਿਰਾਓ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕਰਾਂਗੇ।

ਇਹ ਵੀ ਪੜੋ:ਅੰਮ੍ਰਿਤਸਰ ਕੜਾਕੇ ਦੀ ਠੰਡ, ਸ਼ਰਧਾਲੂਆਂ ਦਾ ਆਇਆ ਹੜ੍ਹ

ETV Bharat Logo

Copyright © 2024 Ushodaya Enterprises Pvt. Ltd., All Rights Reserved.