ETV Bharat / state

Uproar At The Funeral: ਕਪੂਰਥਲਾ 'ਚ 90 ਸਾਲ ਦੀ ਬਜ਼ੁਰਗ ਮਹਿਲਾ ਦੇ ਸਸਕਾਰ ਮੌਕੇ ਹੰਗਾਮਾ, ਪੜ੍ਹੋ ਕਿਉਂ ਹੋਈਆਂ ਤਲਖੀਆਂ

author img

By ETV Bharat Punjabi Team

Published : Sep 11, 2023, 6:12 PM IST

ਕਪੂਰਥਲਾ ਵਿੱਚ 90 ਸਾਲ ਦੀ ਇੱਕ ਬਜੁਰਗ ਮਾਤਾ ਦੀ ਮੌਤ ਮਗਰੋਂ ਮਾਹੌਲ ਤਲਖ ਹੋਇਆ ਹੈ। ਜਾਣਕਾਰੀ ਮੁਤਾਬਿਕ ਉਸਦੇ ਅੰਤਿਮ ਸੰਸਕਾਰ ਤੋਂ ਬਾਅਦ ਸ਼ਮਸ਼ਾਨਘਾਟ ਵਿੱਚ ਦੋ (Uproar At The Funeral) ਧਿਰਾਂ ਵਿਚਾਲੇ ਝਗੜਾ ਹੋ ਗਿਆ।

Uproar at the funeral of a 90-year-old woman in Kapurthala
Uproar At The Funeral : ਕਪੂਰਥਲਾ ਵਿੱਚ 90 ਸਾਲ ਦੀ ਮਹਿਲਾ ਦੇ ਸਸਕਾਰ ਮੌਕੇ ਹੰਗਾਮਾ, ਪੜ੍ਹੋ ਕਿਉਂ ਹੋਈਆਂ ਤਲਖੀਆਂ

ਬਜ਼ੁਰਗ ਮਹਿਲਾ ਦੇ ਸਸਕਾਰ ਤੋਂ ਬਾਅਦ ਹੋਏ ਹੰਗਾਮੇ ਦੀ ਜਾਣਕਾਰੀ ਦਿੰਦਿਆਂ ਦੋਵੇਂ ਧਿਰਾ।

ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਨਬੀਪੁਰ ਵਿੱਚ (Commotion in crematorium between two parties) ਇੱਕ 90 ਸਾਲਾਂ ਬਜ਼ੁਰਗ ਮਾਤਾ ਦੀ ਮੌਤ ਤੋਂ ਬਾਅਦ ਹੰਗਾਮਾ ਹੋਇਆ ਹੈ। ਬਜ਼ੁਰਗ ਮਾਤਾ ਦੇ ਅੰਤਿਮ ਸੰਸਕਾਰ ਮਗਰੋਂ ਸ਼ਮਸ਼ਾਨ ਘਾਟ ਵਿੱਚ ਅਸਥੀਆਂ ਚੁਗਣ ਸਮੇਂ ਪਰਿਵਾਰਕ ਮੈਂਬਰਾਂ ਵਿਚਾਲੇ ਖੂਬ ਤਕਰਾਰ ਹੋਈ ਹੈ। ਇਸ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

ਜ਼ਮੀਨ ਲਈ ਕੁੱਟਮਾਰ ਤੇ ਕਤਲ ਦਾ ਸ਼ੱਕ : ਇੱਥੇ ਤੱਕ ਹੀ ਨਹੀਂ ਮ੍ਰਿਤਕ ਮਹਿਲਾ ਬਲਬੀਰ ਕੌਰ ਦੇ ਲੜਕੇ ਪੂਰਨ ਸਿੰਘ ਪੁੱਤਰ ਹਰੀ ਸਿੰਘ ਵਾਸੀ ਬਾਊਪੁਰ ਜਦੀਦ ਵਲੋਂ ਨਬੀਪੁਰ ਦੇ ਹੀ ਰਹਿਣ ਵਾਲੇ ਉਸਦੇ ਰਿਸ਼ਤੇਦਾਰ ਗੁਰਿੰਦਰ ਸਿੰਘ ਉੱਤੇ ਜ਼ਮੀਨ ਹੜੱਪਣ ਖਾਤਰ ਉਸਦੀ ਮਾਤਾ ਬਲਬੀਰ (Uproar At The Funeral) ਕੌਰ ਦਾ ਕੁੱਟਮਾਰ ਕਰਕੇ ਕਤਲ ਕੀਤੇ ਦਾ ਸ਼ੱਕ ਜਤਾਇਆ ਗਿਆ ਹੈ ਅਤੇ ਉਸ ਦੇ ਜੇਠ ਦੇ ਪੋਤਰੇ ਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਲਾਏ ਹਨ। ਇਲਜ਼ਾਮ ਲਗਾਏ ਗਏ ਹਨ ਕਿ ਉਨ੍ਹਾਂ ਨੂੰ ਮਾਤਾ ਦੀ ਮੌਤ ਮਗਰੋਂ ਕੋਈ ਇਤਲਾਹ ਨਹੀਂ ਦਿੱਤੀ ਗਈ (Suspected of being beaten to death) ਅਤੇ ਚੋਰੀ ਛੁਪੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮਾਮਲੇ ਸੰਬੰਧੀ ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਹ ਸ਼ਮਸ਼ਾਨਘਾਟ ਪੁੱਜੇ, ਜਦੋਂ ਅਸਥੀਆਂ ਚੁਗਣ ਲੱਗੇ ਤਾਂ ਉਨਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਾਮਲੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪਾਸੋਂ ਨਿਰਪੱਖ ਜਾਂਚ ਕਰਕੇ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ।



ਉਧਰ ਦੂਜੇ ਪਾਸੇ ਜਦੋਂ ਗੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਨਿਵਾਸੀ ਨਬੀਪੁਰ ਨੇ ਬਜ਼ੁਰਗ ਮਾਤਾ ਦੇ ਲੜਕੇ ਪੂਰਨ ਸਿੰਘ ਅਤੇ ਉਸ ਦੇ ਸਾਥੀਆਂ ਵਲੋਂ ਲਗਾਏ ਇਲਜ਼ਾਮਾਂ ਨੂੰ ਝੂਠੇ ਦੱਸਿਾ ਹੈ। ਉਹਨਾਂ ਨੇ ਕਿਹਾ ਕਿ ਉਹ ਮਾਤਾ ਬਲਬੀਰ ਕੌਰ ਦਾ ਪੋਤਰਾ ਹੈ ਅਤੇ ਮਾਤਾ ਪਿਛਲੇ ਕਰੀਬ 15 ਪੰਦਰਾਂ ਸਾਲਾਂ ਤੋਂ ਸਾਡੇ ਨਾਲ ਸਾਡੇ ਘਰ ਨਬੀਪੁਰ ਵਿਚ ਹੀ ਰਹਿ ਰਹੀ ਸੀ। ਕਿਉਂਕਿ ਉਸਦੇ ਪਰਿਵਾਰ ਵਿਚੋਂ ਕੋਈ ਵੀ ਮਾਤਾ ਦੀ ਦੇਖਭਾਲ ਨਹੀਂ ਕਰਦਾ ਸੀ, ਜਿਸ ਕਾਰਨ ਅਸੀਂ ਉਸ ਨੂੰ ਇਨਸਾਨੀਅਤ ਨਾਤੇ ਆਪਣੇ ਘਰ ਵਿੱਚ ਆਸਰਾ ਦਿੱਤਾ ਸੀ।

ਮਾਤਾ ਬਲਬੀਰ ਕੌਰ ਦੀ ਉਮਰ ਲਗਭਗ 90-95 ਦੇ ਕਰੀਬ ਹੋ ਗਈ ਸੀ ਅਤੇ 15 ਸਾਲ ਤਾਂ ਮਾਤਾ ਦੀ ਕੋਈ ਸਾਰ ਲੈਣ ਲਈ ਸਾਡੇ ਘਰ ਨਹੀਂ ਪੁੱਜਾ। ਜਦੋਂ ਬੀਤੇ ਦਿਨੀਂ ਮਿਤੀ 6 ਸਤੰਬਰ ਨੂੰ ਉਹਨਾਂ ਦੀ ਅਚਾਨਕ ਹੀ ਮੌਤ ਹੋ ਗਈ ਸੀ ਤਾਂ ਪਿੰਡ ਅਤੇ ਇਲਾਕੇ ਦੇ ਲੋਕਾਂ ਦੀ ਹਾਜ਼ਰੀ ਵਿੱਚ ਮਾਤਾ ਦਾ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਜਦੋਂ ਉਹ ਬਜ਼ੁਰਗ ਦੀਆਂ ਅਸਤੀਆਂ ਚੁਗਣ ਲਈ ਸ਼ਮਸ਼ਾਨਘਾਟ ਪੁੱਜੇ ਤਾਂ ਮਾਤਾ ਦੇ ਲੜਕੇ ਅਤੇ ਹੋਰ ਰਿਸ਼ਤੇਦਾਰਾਂ ਨੇ ਖੂਬ ਹੰਗਾਮਾ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.