ETV Bharat / state

108 ਐਂਬੂਲੈਂਸ ਚਾਲਕਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਜਾਮ, ਕਿਹਾ- 2013 ਤੋਂ ਬਾਅਦ ਨਹੀਂ ਹੋਇਆ ਇੰਕਰੀਮੈਂਟ

author img

By

Published : Jan 12, 2023, 6:15 PM IST

ਲੁਧਿਆਣਾ ਵਿੱਚ 108 ਐਂਬੂਲੈਂਸ ਚਾਲਕਾਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੈ। 12 ਜਨਵਰੀ ਨੂੰ ਸੈਂਕੜਿਆਂ ਦੀ ਤਾਦਾਦ ਵਿੱਚ ਐਂਬੂਲੈਂਸ ਚਾਲਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਜ਼ਾਮ ਲਗਾ ਦਿੱਤਾ ਹੈ। ਐਂਬੂਲੈਂਸ ਚਾਲਕ ਨੇ ਪਹਿਲਾਂ ਮੀਟਿੰਗ ਕਰਕੇ ਸਰਕਾਰ ਨੂੰ 72 ਘੰਟੇ ਦਾ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਯਾਨਿਕਿ 12 ਜਨਵਰੀ ਤੋਂ ਸਮੂਹਿਕ ਤੌਰ 'ਤੇ ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਸੀ ਅਤੇ ਸਾਰੀਆਂ ਹੀ ਐਂਬੂਲੈਂਸ ਬੰਦ ਕਰ ਦਿੱਤੀਆਂ ਸਨ।

108 ambulance drivers jammed at Ladowal Toll Plaza in Ludhiana
108 ambulance drivers jammed at Ladowal Toll Plaza in Ludhiana

108 ਐਂਬੂਲੈਂਸ ਚਾਲਕਾਂ ਨੇ ਲਾਡੋਵਾਲ ਟੋਲ ਪਲਾਜ਼ਾ ਕੀਤਾ ਜਾਮ

ਲੁਧਿਆਣਾ: ਪੰਜਾਬ ਸਰਕਾਰ ਖਿਲਾਫ ਹੁਣ 108 ਐਂਬੂਲੈਂਸ ਚਾਲਕ ਵੱਲੋਂ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਬੀਤੇ ਦਿਨ ਮੀਟਿੰਗ ਤੋਂ ਬਾਅਦ ਐਬੂਲੈਸ ਚਾਲਕਾਂ ਵੱਲੋਂ 72 ਘੰਟੇ ਦਾ ਸਮਾਂ ਦਿੱਤਾ ਗਿਆ ਸੀ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੇ ਅੱਜ ਸੈਂਕੜਿਆਂ ਦੀ ਤਦਾਦ ਵਿੱਚ 108 ਐਂਬੂਲੈਂਸ ਚਾਲਕ ਵੱਲੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਜਾਮ ਲਾ ਦਿੱਤਾ ਗਿਆ ਹੈ। ਜਿਸ ਕਾਰਨ ਰਾਹਗੀਰਾਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਮੌਕੇ ਤੇ ਲੁਧਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚੇ ਅਤੇ ਉਨ੍ਹਾਂ ਨੇ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਵੱਲੋਂ ਧਰਨਾ ਨਹੀਂ ਹਟਾਇਆ ਗਿਆ। ਉਨ੍ਹਾ ਕਿਹਾ ਹਾਲਾਂਕਿ ਫਿਲਹਾਲ ਟਰੈਫਿਕ ਦੇ ਵਿੱਚ ਕਿਸੇ ਤਰਾਂ ਦਾ ਕੋਈ ਵਿਘਨ ਨਹੀਂ ਪਾਇਆ ਗਿਆ।

'ਜੇਕਰ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਹੋਵੇਗਾ ਰੋਡ ਜਾਮ': 108 ਐਂਬੂਲੈਂਸ ਦੇ ਚਾਲਕਾਂ ਨੇ ਕਿਹਾ ਕਿ 2013 ਤੋਂ ਬਾਅਦ ਉਨ੍ਹਾਂ ਦੀ ਤਨਖਾਹਾਂ ਨਹੀਂ ਵਧੀਆ ਉਨ੍ਹਾ ਨੇ ਕਿਹਾ ਕਿ ਸਾਨੂੰ ਆਪਣੇ ਘਰਾਂ ਤੋਂ ਕਈ ਕਿਲੋਮੀਟਰ ਦੂਰ ਜਾ ਕੇ ਕੰਮ ਕਰਨਾ ਪੈਂਦਾ ਹੈ। ਐਂਬੂਲੈਂਸ ਚਾਲਕ ਨੇ ਪਹਿਲਾਂ ਮੀਟਿੰਗ ਕਰਕੇ ਸਰਕਾਰ ਨੂੰ 72 ਘੰਟੇ ਦਾ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਯਾਨਿਕਿ 12 ਜਨਵਰੀ ਤੋਂ ਸਮੂਹਿਕ ਤੌਰ 'ਤੇ ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਸੀ ਅਤੇ ਸਾਰੀਆਂ ਹੀ ਐਂਬੂਲੈਂਸ ਬੰਦ ਕਰ ਦਿੱਤੀਆਂ ਸਨ। ਜਿਸ ਕਰਕੇ 108 ਐਂਬੂਲੈਂਸ ਸੇਵਾ ਅੱਜ ਠੱਪ ਰਹੀ। ਹਾਲਾਂਕਿ ਉਨ੍ਹਾਂ ਨੇ ਲਾਡੋਵਾਲ ਟੋਲ ਪਲਾਜ਼ਾ ਤੇ ਆਵਾਜਾਈ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਪਰ ਐਬੂਲੈਸ ਚਾਲਕਾਂ ਨੇ ਇਹ ਜਰੂਰ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਉਹ ਰੋਡ ਜਾਮ ਕਰਨਗੇ।

ਉਥੇ ਦੂਜੇ ਪਾਸੇ ਮੌਕੇ 'ਤੇ ਪਹੁੰਚੇ ਲੁਧਿਆਣਾ ਦੇ ਏਡੀਸੀ ਰਾਹੁਲ ਚਾਬਾ ਨੇ ਕਿਹਾ ਕਿ ਐਂਬੂਲੈਂਸ ਚਾਲਕਾਂ ਦੇ ਆਗੂਆਂ ਦਾ 5 ਮੈਂਬਰੀ ਵਫ਼ਦ ਜ਼ਿਲ੍ਹਾ ਪ੍ਰਸ਼ਾਸਕੀ ਦਫਤਰ ਨਾਲ ਮੀਟਿੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਵਾਜਾਈ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਤੋਂ ਬਾਅਦ ਕੋਈ ਨਾ ਕੋਈ ਹੱਲ ਜ਼ਰੂਰ ਨਿਕਲ ਜਾਵੇਗਾ।

ਇਹ ਵੀ ਪੜ੍ਹੋ: ਭਾਰਤ ਜੋੜੋ ਯਾਤਰਾ: ਹੱਡ ਚੀਰਵੀਂ ਠੰਢ 'ਚ ਨੰਗੇ ਪੈਰ ਯਾਤਰਾ ਕਰ ਰਿਹੈ ਬਿਕਰਮ ਪ੍ਰਤਾਪ, ਸੈਂਕੜੇ ਕਿਲੋਮੀਟਰ ਚੱਲ ਕੇ ਪੁੱਜਿਆ ਲੁਧਿਆਣਾ

ETV Bharat Logo

Copyright © 2024 Ushodaya Enterprises Pvt. Ltd., All Rights Reserved.