ETV Bharat / state

ਬਾਜ਼ਾਰ 'ਚ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ, ਸ਼ਾਰਟ ਸਰਕਟ ਕਾਰਨ ਲੱਗੀ ਅੱਗ

author img

By

Published : Dec 30, 2022, 1:17 PM IST

ਲੁਧਿਆਣਾ ਦੇ ਮੋਚਪੁਰਾ ਬਾਜ਼ਾਰ ਵਿੱਚ ਸ਼ਾਰਟ ਸਰਕਟ ਕਾਰਨ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ (A terrible fire broke out at a clothing shop in Ludhiana) ਅਤੇ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ਉੱਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਵੱਲੋਂ ਅੱਗ ਉੱਤੇ ਕਾਫੀ ਜੱਦੋ-ਜਹਿਦ ਮਗਰੋਂ ਕਾਬੂ ਪਾਇਆ ਗਿਆ। ਪੀੜਤ ਦੁਕਾਨਦਾਰ ਦਾ ਕਹਿਣਾ ਹੈ ਕਿ ਬੇਤਰਤੀਬ ਢੰਗ ਨਾਲ ਪਾਏ ਗਏ ਤਾਰਾਂ ਦੇ ਜਾਲ ਕਰਕੇ ਅੱਗ ਲੱਗੀ ( fire started due to a net of randomly placed wires) ਹੈ ਅਤੇ ਬਿਜਲੀ ਮਹਿਕਮੇ ਨੂੰ ਕਈ ਵਾਰੀ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ ਅਤੇ ਜਿਸ ਕਾਰਨ ਉਨ੍ਹਾਂ ਦਾ ਭਾਰੀ ਨੁਕਸਾਨ ਹੋਇਆ ਹੈ।

A terrible fire broke out at a clothing shop in Ludhiana
ਲੁਧਿਆਣਾ ਦੇ ਮੋਚਪੁਰਾ ਬਾਜ਼ਾਰ 'ਚ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ, ਸ਼ਾਰਟ ਸਰਕਟ ਕਾਰਣ ਲੱਗੀ ਅੱਗ

ਲੁਧਿਆਣਾ ਦੇ ਮੋਚਪੁਰਾ ਬਾਜ਼ਾਰ 'ਚ ਕੱਪੜੇ ਦੀ ਦੁਕਾਨ ਨੂੰ ਲੱਗੀ ਅੱਗ, ਸਾਮਾਨ ਸੜ ਕੇ ਸੁਆਹ, ਸ਼ਾਰਟ ਸਰਕਟ ਕਾਰਣ ਲੱਗੀ ਅੱਗ

ਲੁਧਿਆਣਾ: ਸ਼ਹਿਰ ਦੇ ਵਿਚਕਾਰ ਸਥਿਤ ਮੋਚਪੁਰਾ ਬਾਜ਼ਾਰ ਵਿੱਚ ਅੱਜ ਸਵੇਰੇ ਕੱਪੜੇ ਦੀ ਵੱਡੀ (A terrible fire broke out at a clothing shop in Ludhiana) ਦੁਕਾਨ ਨੂੰ ਅੱਗ ਲੱਗਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ, ਦੱਸਿਆ ਜਾਂਦਾ ਹੈ ਕਿ ਅੱਜ ਸਵੇਰੇ ਕਰੀਬ 7 ਵਜੇ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਨੂੰ ਜਾਣਕਾਰੀ ਦਿੱਤੀ ਗਈ, ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਹਨ (Fire brigade vehicles controlled the fire) ਅੱਗ ਉੱਤੇ ਕਾਬੂ ਪਾਇਆ ਅਤੇ 80 ਫੀਸਦੀ ਤੱਕ ਅੱਗ 'ਤੇ ਕਾਬੂ ਪਾਇਆ ਜਾ ਚੁੱਕਾ ਹੈ। ਦੁਕਾਨ ਦੀ ਫਰਮ ਦਾ ਨਾਂ ਸੰਦੀਪ ਟੈਕਸਟਾਈਲ ਹੈ।



ਦੁਕਾਨ ਦੇ ਮਾਲਕ ਹਰੀਸ਼ ਮਦਾਨ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ (The fire started due to short circuit) ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੋਚਪੁਰਾ ਬਾਜ਼ਾਰ ਦੀਆਂ ਤੰਗ ਗਲੀਆਂ ਹਨ ਅਤੇ ਗਲੀਆਂ ਵਿੱਚ ਦੁਕਾਨਾਂ ਦੇ ਬਾਹਰ ਬਿਜਲੀ ਦੀਆਂ ਤਾਰਾਂ ਦੇ ਵੱਡੇ-ਵੱਡੇ ਝੁੰਡ ਲਟਕੇ ਪਏ ਹੋਏ ਹਨ, ਜਿਨ੍ਹਾਂ ਨੂੰ ਅਜੇ ਤੱਕ ਠੀਕ ਨਹੀਂ ਕੀਤਾ ਗਿਆ ਹੈ ਜੋਕਿ ਦੁਕਾਨ ਵਿੱਚ ਸ਼ਾਰਟ ਸਰਕਟ ਹੋਣ ਦਾ ਕਾਰਨ ਵੀ ਹੋ ਸਕਦਾ ਹੈ।



ਬਿਜਲੀ ਦੇ ਖੰਭਿਆਂ ਨਾਲ ਤਾਰਾਂ ਲਟਕ ਰਹੀਆਂ: ਮੋਚਪੁਰਾ ਬਾਜ਼ਾਰ ਦੇ ਹੋਰ ਦੁਕਾਨਦਾਰਾਂ ਨੇ ਵੀ ਦੱਸਿਆ ਕਿ ਜਿਸ ਤਰ੍ਹਾਂ ਬਿਜਲੀ ਦੇ ਖੰਭਿਆਂ ਨਾਲ ਤਾਰਾਂ ਲਟਕ ਰਹੀਆਂ (Wires are hanging from electric poles) ਹਨ ਅਤੇ ਤਾਰਾਂ ਦਾ ਜਾਲ ( fire started due to a net of randomly placed wires) ਲੱਗਿਆ ਹੋਇਆ ਹੈ, ਉਸ ਕਾਰਨ ਅੱਗ ਲੱਗਣ ਦਾ ਖਤਰਾ ਹਮੇਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਇਸ ਦਾ ਕੋਈ ਹੱਲ ਕੱਢਿਆ ਜਾਵੇ।



ਇਹ ਵੀ ਪੜ੍ਹੋ: ਭਾਰਤ ਜੋੜੋ ਯਾਤਰਾ ਦੇ ਪੰਜਾਬ ਆਗਮਨ 'ਤੇ ਕਾਂਗਰਸ ਵੱਲੋਂ ਸਵਾਗਤ ਲਈ ਤਿਆਰੀਆਂ, 'ਰਾਹੁਲ ਦੀ ਯਾਤਰਾ ਬਦਲੇਗੀ ਪੰਜਾਬ ਦੀ ਫ਼ਿਜ਼ਾ'





ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ:
ਦੂਜੇ ਪਾਸੇ ਦੁਕਾਨ 'ਚ ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਅੱਗ ਦੀਆਂ ਲਪਟਾਂ ਦੇਖਣ ਨੂੰ ਮਿਲ ਰਹੀਆਂ ਹਨ, ਜਿਸ 'ਚ ਇਕ ਦੁਕਾਨ ਹੀ ਨਹੀਂ ਸਗੋਂ ਕੱਪੜਿਆਂ ਦੀ ਦੁਕਾਨ ਦੇ ਪਿੱਛੇ ਦੀਆਂ ਦੋ ਦੁਕਾਨਾਂ ਵੀ ਅੱਗ ਦੀ ਲਪੇਟ 'ਚ ਆ ਗਈਆਂ, ਹਾਲਾਂਕਿ ਜਿਆਦਾ ਨੁਕਸਾਨ ਨਹੀਂ ਹੋਇਆ ਇਹ ਇਸ ਲਈ ਸੰਭਵ ਹੋਇਆ ਕਿਉਂਕਿ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ ਨੂੰ ਫੈਲਣ ਤੋਂ ਰੋਕਿਆ।




TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.