ETV Bharat / state

Ludhiana News: ਕੈਨੇਡਾ ਬੈਠੀ ਕੁੜੀ ਨੇ ਤੋੜਿਆ ਮੁੰਡੇ ਦਾ ਦਿਲ ਤਾਂ ਟੈਂਕੀ 'ਤੇ ਚੜ੍ਹਿਆ ਨੌਜਵਾਨ, ਜਾਣੋ ਅੱਗੇ ਕੀ ਹੋਇਆ

author img

By

Published : Mar 2, 2023, 4:02 PM IST

Updated : Mar 2, 2023, 4:27 PM IST

ਲੁਧਿਆਣਾ ਵਿੱਚ ਪੁਲਿਸ ਨਾਲ ਨਰਾਜ਼ਗੀ ਕਾਰਨ ਟੈਂਕੀ 'ਤੇ ਚੜੇ ਨੌਜਵਾਨ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਅਫਸਰਾਂ ਵੱਲੋਂ ਹੇਠਾਂ ਉਤਾਰ ਲਿਆ ਗਿਆ ਹੈ। ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

In Ludhiana when the police did not take actionthe young man who climbed on top of the tank was taken down by the police
In Ludhiana when the police did not take actionthe young man who climbed on top of the tank was taken down by the police

ਪੁਲਿਸ ਵੱਲੋਂ ਕਾਰਵਾਈ ਨਾ ਕਰਨ ’ਤੇ ਟੈਂਕੀ ਉਪਰ ਚੜ੍ਹਿਆ ਨੌਜਵਾਨ

ਲੁਧਿਆਣਾ: ਪੰਜਾਬ 'ਚ ਵਿਦੇਸ਼ ਜਾਣ ਦੇ ਨਾਂ 'ਤੇ ਨੌਜਵਾਨਾਂ ਨਾਲ ਅਕਸਰ ਧੋਖੇ ਹੋ ਰਹੇ ਹਨ, ਇਸ ਤਰ੍ਹਾਂ ਦੇ ਮਾਮਲੇ ਵੱਧਦੇ ਹੀ ਜਾ ਰਹੇ ਹਨ। ਇਹ ਧੋਖਾ ਉਹ ਕੁੜੀਆਂ ਕਰ ਰਹੀਆਂ ਹਨ, ਜੋ ਨੌਜਵਾਨਾਂ ਦੇ ਪੈਸਿਆਂ ਨਾਲ ਪਹਿਲਾਂ ਤਾਂ ਵਿਦੇਸ਼ 'ਚ ਸੈਟਲ ਹੋ ਜਾਂਦੀਆਂ ਹਨ ਅਤੇ ਫਿਰ ਉਨ੍ਹਾਂ ਦੇ ਨੰਬਰ ਤੱਕ ਬਲੌਕ ਕਰ ਦਿੰਦੀਆਂ ਹਨ। ਕੁੱਝ ਅਜਿਹਾ ਹੀ ਮਾਮਲਾ ਜ਼ਿਲ੍ਹਾ ਲੁਧਿਆਣਾ ਦੇ ਇਕ ਪੰਜਾਬੀ ਨੌਜਵਾਨ ਨਾਲ ਹੋਇਆ। ਉਕਤ ਨੌਜਵਾਨ ਇਕ ਕੁੜੀ ਦੇ ਪਿਆਰ 'ਚ ਇੰਨਾ ਪਾਗਲ ਹੋ ਗਿਆ ਕਿ ਉਸ ਨੇ ਸਾਰਾ ਪੈਸਾ ਖਰਚ ਕਰ ਕੇ ਉਸ ਨੂੰ ਕੈਨੇਡਾ ਭੇਜਿਆ। ਜਦੋਂ ਕੁੜੀ ਕੈਨੇਡਾ 'ਚ ਪੂਰੀ ਤਰ੍ਹਾਂ ਸੈੱਟ ਹੋ ਗਈ ਤਾਂ ਉਸ ਨੇ ਨੌਜਵਾਨ ਨਾਲ ਵਿਆਹ ਕਰਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੂੰ ਬਹੁਤ ਵੱਡਾ ਝਟਕਾ ਲੱਗਾ ਅਤੇ ਉਹ ਜ਼ਿਲ੍ਹੇ ਦੀ ਕਚਹਿਰੀ ਵਿੱਚ ਬਣੇ ਜਲ ਵਿਭਾਗ ਵਿੱਚ ਬਣੀ ਟੈਂਕੀ ਚੜ ਗਿਆ ਜਿਸ ਅਤੇ ਉਸਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਜਿਸ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਅਫਸਰਾਂ ਵੱਲੋਂ ਭਰੋਸਾ ਦੇਣ ਤੋਂ ਬਾਅਦ ਹਰਪ੍ਰੀਤ ਸਿੰਹ ਨੂੰ ਹੇਠਾਂ ਉਤਾਰ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਹਰਪ੍ਰੀਤ ਸਿੰਘ ਨੌਜਵਾਨ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਵਿਦੇਸ਼ ਜਾਣ ਦਾ 10 ਲੱਖ ਰੁਪਏ ਦਾ ਖਰਚਾ ਕਰਵਾ ਕੇ ਵਿਦੇਸ਼ ਗਈ ਸੀ ਲੜਕੀ ਹਰਪ੍ਰੀਤ ਕੌਰ ਕੈਨੇਡਾ ਵਿੱਚ ਜਾ ਕੇ ਵਿਆਹ ਕਰਵਾਉਣ ਤੋਂ ਮੁੱਕਰ ਗਈ।

ਨੌਜਵਾਨ ਨੂੰ ਨਜ਼ਦੀਕ ਦੇ ਹਸਪਤਾਲ ਭੇਜਿਆ: ਜਿਸ ਨੂੰ ਲੈ ਕੇ ਲਗਾਤਾਰ ਚੱਕਰ ਲਗਾਉਣ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕੀਤੀ ਗਈ ਅਤੇ ਨੌਜਵਾਨ ਹਰਪ੍ਰੀਤ ਸਿੰਘ ਟੈਂਕੀ ਉੱਪਰ ਚੜ ਗਿਆ ਅਤੇ ਇਨਸਾਫ ਦੀ ਮੰਗ ਕਰ ਰਿਹਾ ਸੀ। ਇਸੇ ਦੌਰਾਨ ਪੁਲਿਸ ਦੇ ਸੀਨੀਅਰ ਅਫਸਰ ਸੁਭਮ ਅਗਰਵਾਲ ਨੇ ਕਿਹਾ ਕਿ ਨੌਜਵਾਨ ਨੂੰ ਨਜ਼ਦੀਕ ਦੇ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਨੂੰ ਇੱਦਾਂ ਦਾ ਕਦਮ ਨਹੀਂ ਚੁੱਕਣਾ ਚਾਹੀਦਾ ਸੀ। ਉਨ੍ਹਾਂ ਨੇ ਨੌਜਵਾਨ ਨੂੰ ਸਲਾਹ ਦਿੱਤੀ ਕਿ ਅਜਿਹਾ ਕਦਮ ਚੁੱਕਣ ਤੋਂ ਪਹਿਲਾਂ ਸੀਨੀਅਰ ਅਫਸਰਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ।

'ਇੱਕ ਪੁਲਿਸ ਮੁਲਾਜ਼ਮ ਉਪਰ ਰਿਸ਼ਵਤ ਲੈਣ ਦਾ ਮਾਮਲਾ ਕਰਵਾਇਆ ਮਾਮਲਾ': ਉੱਥੇ ਹੀ ਇਸ ਮੌਕੇ ਤੇ ਟੈਂਕੀ ਦੇ ਕੋਲ ਖੜੇ ਪਰਿਵਾਰਕ ਮੈਂਬਰਾਂ ਨੇ ਕਿਹਾ ਕੇ ਲੰਬੇ ਸਮੇਂ ਤੋਂ ਉਹ ਥਾਣੇ ਕਚਹਿਰੀਆਂ ਦੇ ਚੱਕਰ ਕੱਟਣ ਲਈ ਮਜ਼ਬੂਰ ਹਨ। ਉਨ੍ਹਾਂ ਵੱਲੋਂ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ ਪਰ ਕਾਰਵਾਈ ਨਾ ਹੋਣ ਦੇ ਚਲਦਿਆਂ ਲੜਕੀ ਮੁੜ ਵਿਦੇਸ਼ ਚਲੀ ਗਈ ਅਤੇ ਉਹਨਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਉਪਰ ਵੀ ਰਿਸ਼ਵਤ ਲੈਣ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਉਹਨਾਂ ਨੇ ਕਿਹਾ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਕਾਰਵਾਈ ਨਾ ਹੋਣ ਦੇ ਚਲਦਿਆਂ ਉਨ੍ਹਾਂ ਦਾ ਬੇਟਾ ਵੀ ਡਿਪ੍ਰੈਸ਼ਨ ਵਿੱਚ ਆ ਗਿਆ ਹੈ।

ਪੁਲਿਸ ਨੇ ਕਾਰਵਾਈ ਕਰਨ ਦਾ ਦਿੱਤਾ ਭਰੋਸਾ: ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਪਣੇ ਬੇਟੇ ਨੂੰ ਵੀ ਹੇਠਾਂ ਉਤਰਨ ਦੀ ਵੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਦਾ ਬੇਟਾ ਉਨ੍ਹਾਂ ਦਾ ਵੀ ਕਹਿਣਾ ਨਹੀਂ ਮੰਨ ਰਿਹਾ ਸੀ। ਮੌਕੇ ਤੇ ਪਹੁੰਚੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕੀ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਨਾਲ ਗੱਲਬਾਤ ਹੋ ਰਹੀ ਹੈ। ਉਸ ਦੇ ਦੋਸਤ ਨੇ ਕਿਹਾ ਹੈ ਕਿ ਅਸੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ ਨੌਜਵਾਨ ਨਾਲ ਸਾਡੀ ਗੱਲਬਾਤ ਵੀ ਹੋਈ ਹੈ।

ਇਹ ਵੀ ਪੜ੍ਹੋ: Police Arrest Shiv Sena Peotestors : ਅੰਮ੍ਰਿਤਪਾਲ ਸਿੰਘ ਦਾ ਪੁਤਲਾ ਸਾੜਨ ਆਏ ਸ਼ਿਵ ਸੈਨਾ ਪ੍ਰਦਰਸ਼ਨਕਾਰੀ ਪੁਲਿਸ ਨੇ ਹਿਰਾਸਤ 'ਚ ਲਏ

Last Updated : Mar 2, 2023, 4:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.