ETV Bharat / state

Double murder case in Ludhiana: ਲੁਧਿਆਣਾ ਪੁਲਿਸ ਨੇ ਸੁਲਝਾਈ ਦੋਹਰੇ ਕਤਲ ਦੀ ਗੁੱਥੀ, ਦੋਸਤਾਂ ਵੱਲੋਂ ਹੀ ਕੀਤਾ ਗਿਆ ਆਪਣੇ ਦੋ ਦੋਸਤਾਂ ਦਾ ਕਤਲ

author img

By ETV Bharat Punjabi Team

Published : Sep 18, 2023, 7:10 PM IST

Accused of double murder case arrested in Ludhiana
Double murder case: ਲੁਧਿਆਣਾ ਪੁਲਿਸ ਨੇ ਸੁਲਝਾਈ ਦੋਹਰੇ ਕਤਲ ਦੀ ਗੁੱਥੀ ,ਦੋਸਤਾਂ ਵੱਲੋਂ ਹੀ ਕੀਤਾ ਗਿਆ ਆਪਣੇ ਦੋ ਦੋਸਤਾਂ ਦਾ ਕਤਲ

ਲੁਧਿਆਣਾ ਵਿੱਚ ਪੁਲਿਸ ਨੇ ਅੰਨੇ ਡਬਲ ਮਰਡਰ ਦੀ ਗੁੱਥੀ ਨੂੰ ਸੁਲਝਾਉਂਦਿਆਂ ਮੁਖ ਮੁਲਜ਼ਮ ਸਮੇਤ 4 ਜਣਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨਿੱਜੀ ਰੰਜਿਸ਼ ਦੇ ਚੱਲਦਿਆਂ ਦੋਵਾਂ ਨੌਜਵਾਨਾਂ ਦਾ ਕਤਲ ਕਰਕੇ ਲਾਸ਼ਾਂ ਨੂੰ ਖੁਰਦ-ਬੁਰਦ ਕੀਤਾ ਗਿਆ ਸੀ। (Double murder case in Ludhiana )

ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਈ

ਲੁਧਿਆਣਾ: ਸਥਾਨਕ ਪੁਲਿਸ ਨੇ ਦੋਹਰੇ ਅਤੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਮੁਤਾਬਿਕ ਦੋਸਤਾਂ ਵੱਲੋਂ ਹੀ ਆਪਣੇ ਦੋ ਦੋਸਤਾਂ ਦਾ ਕਤਲ ਕੀਤਾ ਗਿਆ ਸੀ। ਜਿਨ੍ਹਾਂ ਬਾਰੇ ਪਰਿਵਾਰਕ ਮੈਂਬਰ ਵੱਲੋਂ ਗੁੰਮ ਹੋਣਾ ਦੀ ਰਿਪੋਰਟ ਲਿਖਵਾਈ ਗਈ ਸੀ, ਲੁਧਿਆਣਾ ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਮਹਿਜ਼ 18 ਘੰਟਿਆਂ ਵਿੱਚ ਇਸ ਮਾਮਲੇ ਨੂੰ ਸੁਲਝਾਇਆ ਹੈ । ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਨਾਬਾਲਗ ਹੈ ਅਤੇ ਇੱਕ ਹਾਲੇ ਵੀ ਫ਼ਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।



ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦੋਸਤਾਂ ਦਾ ਕਤਲ: ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਦੋਹਰੇ ਅਤੇ ਅੰਨ੍ਹੇ ਕਤਲਕਾਂਡ ਨੂੰ 18 ਘੰਟਿਆਂ ਵਿੱਚ ਸੁਲਝਾਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕਾਂ ਵਿੱਚੋਂ ਇੱਕ ਦੀ ਮੰਗਣੀ ਜਿਸ ਲੜਕੀ ਨਾਲ ਹੋਈ ਸੀ, ਮੁਲਜ਼ਮਾਂ ਵਿੱਚੋਂ ਇੱਕ ਨੌਜਵਾਨ ਦੀ ਉਸ ਲੜਕੀ ਨਾਲ ਮਿੱਤਰਤਾ ਸੀ। ਇਸ ਰੰਜਿਸ਼ ਵਿੱਚ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਆਪਣੇ ਦੋਸਤ ਨਾਲ ਮੁਲਜ਼ਮਾਂ ਨੂੰ ਸਮਝਾਉਣ ਗਿਆ ਸੀ। ਜਿੱਥੇ ਮੁਲਜ਼ਮਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦੋਸਤਾਂ ਦਾ ਕਤਲ ਕਰ ਦਿੱਤਾ (Murder of both friends with sharp weapons) ਗਿਆ।

ਪੁਲਿਸ ਨੇ ਕੀਤਾ ਸ਼ਲਾਘਾਯੋਗ ਕੰਮ: ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਰੇ ਹੀ ਮੁਲਜ਼ਮ ਪਰਵਾਸੀ ਹਨ , ਜੇਕਰ ਉਹ ਫਰਾਰ ਹੋ ਜਾਂਦੇ ਤਾਂ ਲੱਭਣ ਵਿੱਚ ਮੁਸ਼ਕਲ ਆਉਣੀ ਸੀ ਪਰ ਪੁਲਿਸ ਨੇ ਮੁਸਤੈਦੀ ਨਾਲ 18 ਘੰਟਿਆਂ ਵਿੱਚ ਹੀ ਇਸ ਮਸਲੇ ਨੂੰ ਸੁਲਝਾ ਲਿਆ। ਪੁਲਿਸ ਕਮਿਸ਼ਨਰ ਮਨਦੀਪ ਸਿੱਧੂ (Police Commissioner Mandeep Sidhu) ਨੇ ਕਿਹਾ ਕਿ ਸ਼ਾਨਦਾਰ ਤਰੀਕੇ ਨਾਲ ਕੇਸ ਨੂੰ ਹੱਲ ਕਰਨ ਵਾਲੇ ਪੁਲਿਸ ਮੁੁਲਾਜ਼ਮਾਂ ਦੀ ਸਿਫਾਰਿਸ਼ ਉਹ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਕਰਨਗੇ ਅਤੇ ਮੁਲਾਜ਼ਮਾਂ ਦੇ ਨਾਲ-ਨਾਲ ਅਧਿਕਾਰੀਆਂ ਲਈ ਇਨਾਮ ਅਤੇ ਤਰੱਕੀ ਦੀ ਸਿਫ਼ਾਰਿਸ਼ ਕੀਤੀ ਜਾਵੇਗੀ। ਪੀੜਤ ਪਰਿਵਾਰ ਵੱਲੋਂ ਲਗਾਤਾਰ ਆਪਣੇ ਬੱਚਿਆਂ ਨੂੰ ਲੈਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਉਨ੍ਹਾਂ ਨੂੰ ਬੱਚੇ ਲਾਪਤਾ ਲੱਗ ਰਹੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.