ETV Bharat / state

Ludhiana News : ਲੁਧਿਆਣਾ ਫਿਰੋਤੀ ਮੰਗਣ ਵਾਲੇ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਕਾਰੋਬਾਰੀਆਂ ਨੇ ਵੰਡੇ ਲੱਡੂ

author img

By ETV Bharat Punjabi Team

Published : Dec 1, 2023, 6:15 PM IST

After the encounter with Ludhiana extortionist gangsters, businessmen distributed laddus
ਲੁਧਿਆਣਾ ਫਿਰੋਤੀ ਮੰਗਣ ਵਾਲੇ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਕਾਰੋਬਾਰੀਆਂ ਨੇ ਵੰਡੇ ਲੱਡੂ

ਲੁਧਿਆਣਾ ਦੇ ਟਿੱਬਾ ਇਲਾਕੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ ਦੇ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਜਿਸ ਨੂੰ ਲੈਕੇ ਲੁਧਿਆਣਾ ਦੇ ਕਾਰੋਬਾਰੀਆਂ ਨੇ ਲੱਦੋ ਵੰਡ ਕੇ ਖੁਸ਼ੀ ਮਨਾਈ ਅਤੇ ਪੁਲਿਸ ਦੀ ਤਰੀਫ ਕੀਤੀ। (People distribute laddo after ludhiana police encounter)

ਲੁਧਿਆਣਾ ਫਿਰੋਤੀ ਮੰਗਣ ਵਾਲੇ ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਕਾਰੋਬਾਰੀਆਂ ਨੇ ਵੰਡੇ ਲੱਡੂ

ਲੁਧਿਆਣਾ : ਬੀਤੇ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋਰਾਹਾ ਟਿੱਬਾ ਪੁਲ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਢੇਰ ਕਰ ਦਿੱਤੇ। ਜਿਸ ਦੀ ਖੁਸ਼ੀ ਵਿੱਚ ਲੁਧਿਆਣਾ ਦੇ ਕਾਰੋਬਾਰੀਆਂ ਨੇ ਲੱਡੂ ਵੰਡੇ ਅਤੇ ਪੁਲਿਸ ਦੀ ਸ਼ਲਾਘਾ ਕੀਤੀ। ਦਰਅਸਲ ਲੁਧਿਆਣਾ ਪੁਲਿਸ ਵੱਲੋਂ ਬੀਤੇ ਦਿਨੀ ਕਾਰੋਬਾਰੀ ਸੰਭਵ ਜੈਨ ਨੂੰ ਅਗਵਾਹ ਕਰਕੇ ਉਸ ਨੂੰ ਗੋਲੀ ਮਾਰਨ ਦੇ ਮਾਮਲੇ ਦੇ ਵਿੱਚ ਦੋ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ, ਜਿਸ ਵਿੱਚ ਸੰਜੂ ਬਾਹਮਣ ਅਤੇ ਗੋਪੀ ਨੂੰ ਮਾਰ ਮੁਕਾਇਆ ਗਿਆ ਹੈ ਇਸ ਨੂੰ ਲੈ ਕੇ ਲੁਧਿਆਣਾ ਦੇ ਕਾਰੋਬਾਰੀ ਨੇ ਖੁਸ਼ੀ ਜਾਹਿਰ ਕੀਤੀ ਹੈ। ਇੱਕ ਪਾਸੇ ਜਿੱਥੇ ਹਸਪਤਾਲ ਦੇ ਵਿੱਚ ਜਰੇ ਇਲਾਜ ਕਾਰੋਬਾਰੀ ਸੰਭਵ ਜੈਨ ਜਿਸ ਨੂੰ ਅਗਵਾ ਕੀਤਾ ਗਿਆ ਸੀ। ਉਸਨੇ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਹੈ। ਉੱਥੇ ਹੀ ਇਸ ਕਾਰਵਾਈ ਦੇ ਸੰਤੁਸ਼ਟੀ ਜਤਾਉਂਦੇ ਹੋਏ ਕਿਹਾ ਹੈ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਪੰਜ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ਜਦੋਂ ਕਿ ਦੋ ਦਾ ਇਨਕਾਊਂਟਰ ਕਰ ਦਿੱਤਾ ਹੈ, ਉਨ੍ਹਾਂ ਨੂੰ ਬਣਦੀ ਸਜ਼ਾ ਦਿੱਤੀ ਗਈ ਹੈ। ludhiana police encounter

ਪੁਲਿਸ ਦੇ ਉੱਤੇ ਵਿਸ਼ਵਾਸ ਪੈਦਾ ਹੋਇਆ ਹੈ: ਲੁਧਿਆਣਾ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ 'ਤੇ ਵਪਾਰੀ ਵਰਗ ਦੇ ਵਿੱਚ ਮੁੜ ਤੋਂ ਪੁਲਿਸ ਦੇ ਉੱਤੇ ਵਿਸ਼ਵਾਸ ਪੈਦਾ ਹੋਇਆ ਹੈ। ਲੁਧਿਆਣਾ ਦੇ ਵਿੱਚ ਚੌੜਾ ਬਾਜ਼ਾਰ ਦੇ ਕਾਰੋਬਾਰੀਆਂ ਵੱਲੋਂ ਬੀਤੀ ਦੇਰ ਰਾਤ ਆਪਸ ਦੇ ਵਿੱਚ ਮਿਠਾਈਆ ਵੰਡ ਕੇ ਲੋਕਾਂ ਨੂੰ ਮਿਠਾਈਆਂ ਵੰਡ ਕੇ ਇਸ 'ਤੇ ਖੁਸ਼ੀ ਜਤਾਈ ਗਈ ਅਤੇ ਕਿਹਾ ਕਿ ਪੁਲਿਸ ਨੇ ਇਹ ਚੰਗਾ ਕੰਮ ਕੀਤਾ ਹੈ। ਪੁਲਿਸ ਨੇ ਇੱਕ ਮੈਸੇਜ ਅਜਿਹੇ ਗੁਨੇਗਾਰਾਂ ਨੂੰ ਦਿੱਤਾ ਹੈ ਜੋ ਕਿ ਵਪਾਰੀਆਂ ਨੂੰ ਲੁੱਟਾਂ ਖੋਹਾਂ ਦਾ ਸ਼ਿਕਾਰ ਬਣਾ ਰਹੇ ਸਨ। ਉਹਨਾਂ ਨੇ ਕਿਹਾ ਕਿ ਨਵੇਂ ਪੁਲਿਸ ਕਮਿਸ਼ਨਰ ਦੀ ਕਾਰਗੁਜ਼ਾਰੀ ਤੋਂ ਹੋ ਖੁਸ਼ ਨੇ। ਕਾਰੋਬਾਰੀ ਨੇ ਕਿਹਾ ਕਿ ਅਜਿਹੀਆਂ ਵਾਰਦਾਤਾਂ ਕਰਕੇ ਕਾਰੋਬਾਰੀਆਂ ਦੇ ਵਿੱਚ ਸਹਿਮ ਦਾ ਮਾਹੌਲ ਸੀ ਅਤੇ ਵਪਾਰ ਲਈ ਲੁਧਿਆਣਾ ਦੇ ਵਿੱਚ ਮਾਹੌਲ ਸੁਖਾਵਾਂ ਨਹੀਂ ਰਿਹਾ ਸੀ। ਪਰ, ਇਸ ਕਾਰਵਾਈ ਦੇ ਨਾਲ ਜਿੱਥੇ ਗੈਂਗਸਟਰਾਂ ਦੇ ਵਿੱਚ ਇੱਕ ਸਖਤ ਮੈਸੇਜ ਜਾਵੇਗਾ ਉਥੇ ਹੀ ਕਾਰੋਬਾਰੀਆਂ ਦੇ ਵਿੱਚ ਵੀ ਪੁਨਰ ਵਿਸ਼ਵਾਸ਼ ਜਾਗੇਗਾ। ludhiana Businessman distribute laddoo

ਬਣਦੀ ਸਜ਼ਾ ਮਿਲੀ: ਕਾਰੋਬਾਰੀਆਂ ਨੇ ਕਿਹਾ ਕਿ ਅਜਿਹੀ ਕਾਰਵਾਈ ਬੇਹਦ ਜਰੂਰੀ ਸੀ ਕਿਉਂਕਿ ਜੇਲ ਜਾਣ ਤੋਂ ਬਾਅਦ ਲੁਟੇਰੇ ਬੇਲ ਲੈ ਕੇ ਵਾਪਸ ਆ ਕੇ ਫਿਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਲੁਧਿਆਣਾ ਪੁਲਿਸ ਵੱਲੋਂ ਇਹਨਾਂ ਦਾ ਐਨਕਾਊਂਟਰ ਕੀਤਾ ਗਿਆ ਹੈ ਅਤੇ ਬਣਦੀ ਸਜ਼ਾ ਮਿਲੀ ਹੈ । ਉਹਨਾਂ ਨੇ ਕਿਹਾ ਕਿ ਇਸ ਨਾਲ ਹੁਣ ਕਾਰੋਬਾਰੀ ਦੇ ਵਿੱਚ ਨਹੀਂ ਸਗੋਂ ਲੁੱਟਾਂ ਖੋਹਾਂ ਕਰਨ ਵਾਲੇ ਬਦਮਾਸ਼ਾ ਅਤੇ ਗੈਂਗਸਟਰਾਂ ਦੇ ਵਿੱਚ ਸਹਿਮ ਦਾ ਮਾਹੌਲ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.