ETV Bharat / state

ਆੜ੍ਹਤੀਆਂ ਨੇ ਸੱਦੀ ਅੱਜ ਸੂਬਾ ਪੱਧਰੀ ਮੀਟਿੰਗ

author img

By

Published : Apr 10, 2021, 9:11 AM IST

Updated : Apr 10, 2021, 5:00 PM IST

Arhats call state level meeting today
ਆੜ੍ਹਤੀਆਂ ਨੇ ਸੱਦੀ ਅੱਜ ਸੂਬਾ ਪੱਧਰੀ ਮੀਟਿੰਗ

ਲੁਧਿਆਣਾ ਵਿੱਚ ਪੰਜਾਬ ਆੜ੍ਹਤੀ ਐਸੋਸੀਏਸ਼ਨ ਵੱਲੋਂ ਅਹਿਮ ਬੈਠਕ ਵੀ ਸੱਦੀ ਗਈ ਹੈ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਜੇਕਰ ਸਰਕਾਰ ਨੇ ਮਸਲਾ ਹੱਲ ਨਾ ਕੀਤਾ ਤਾਂ, ਆੜ੍ਹਤੀ ਸੜਕਾਂ 'ਤੇ ਉਤਰਨਗੇ।

ਲੁਧਿਆਣਾ: ਜਿੱਥੇ ਇੱਕ ਪਾਸੇ ਅੱਜ ਪੰਜਾਬ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ, ਉੱਥੇ ਹੀ, ਪੰਜਾਬ ਦੇ ਆੜ੍ਹਤੀਆਂ ਨੇ ਅੱਜ ਸੂਬਾ ਪੱਧਰੀ ਬੈਠਕ ਸੱਦੀ ਹੈ। ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਬੀਤੇ ਦਿਨ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਕਣਕ ਦੀ ਅਦਾਇਗੀ ਨੂੰ ਲੈ ਕੇ ਇਕ ਅਹਿਮ ਬੈਠਕ ਹੋਈ ਸੀ ਜਿਸ ਵਿੱਚ ਕੋਈ ਸਕਾਰਾਤਮਕ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਆੜ੍ਹਤੀਆਂ ਦੇ ਰਾਹੀਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਅਦਾਇਗੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਜਿਸ ਕਰਕੇ ਹੁਣ ਪੰਜਾਬ ਵਿੱਚ ਸਰਕਾਰੀ ਖ਼ਰੀਦ ਤੇ ਸਸਪੈਂਸ ਬਰਕਰਾਰ ਹੈ। ਇਸੇ ਮਾਮਲੇ ਨੂੰ ਲੈ ਕੇ ਅੱਜ ਲੁਧਿਆਣਾ ਵਿੱਚ ਪੰਜਾਬ ਆੜ੍ਹਤੀ ਐਸੋਸੀਏਸ਼ਨ ਵੱਲੋਂ ਅਹਿਮ ਬੈਠਕ ਵੀ ਸੱਦੀ ਗਈ ਹੈ।

ਆੜ੍ਹਤੀਆਂ ਨੇ ਸੱਦੀ ਅੱਜ ਸੂਬਾ ਪੱਧਰੀ ਮੀਟਿੰਗ

ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਸ਼ਾਂਤੀ ਨਾਲ ਕੰਮ ਚੱਲਦਾ ਰਹੇ, ਪਰ ਜੇਕਰ ਸਰਕਾਰਾਂ ਇਸ ਮਸਲੇ ਦਾ ਹੱਲ ਕਰਨ ਵਿੱਚ ਨਾਕਾਮ ਰਹੀਆਂ ਤਾਂ ਉਹ ਸੜਕਾਂ 'ਤੇ ਉਤਰ ਆਉਣਗੇ।

ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ ਮੰਤਰੀ ਆਸ਼ੂ ਨੂੰ ਵੀ ਉਨ੍ਹਾਂ ਨੇ ਕੋਈ ਸਕਾਰਾਤਮਕ ਜਵਾਬ ਨਹੀਂ ਦਿੱਤਾ, ਸਗੋਂ ਪੀਯੂਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਦਿੱਤੀਆਂ ਜਾਣ ਵਾਲੀਆਂ ਰਿਆਇਤਾਂ ਅਤੇ ਹੋਰ ਫੰਡ ਆਦਿ ਵੀ ਰੋਕਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਜੇਕਰ ਇਸ ਮਸਲੇ ਦਾ ਹੱਲ ਨਹੀਂ ਕੱਢ ਪਾਈਆਂ, ਤਾਂ ਉਨ੍ਹਾਂ ਕੋਲ ਕੋਈ ਰਸਤਾ ਸੜਕਾਂ ਉੱਤੇ ਉਤਰਨ ਦਾ ਹੀ ਬੱਚਦਾ ਹੈ।

ਉਨ੍ਹਾਂ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ, ਤਾਂ ਜੋ ਮੰਡੀ ਸਿਸਟਮ ਨੂੰ ਖ਼ਤਮ ਕੀਤਾ ਜਾ ਸਕੇ। ਦੂਜੇ ਪਾਸੇ ਉਨ੍ਹਾਂ ਨੂੰ ਭਾਜਪਾ ਉੱਤੇ ਵੀ ਨਿਸ਼ਾਨੇ ਵਿੰਨ੍ਹੇ, ਉਨ੍ਹਾਂ ਕਿਹਾ ਕਿ ਭਾਜਪਾ ਦਾ ਇਕ ਬਿਆਨ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਬੀਤੇ ਸੱਤ ਦਹਾਕਿਆਂ ਤੋਂ ਆਪਣਾ ਇਹ ਪੁਸ਼ਤੈਨੀ ਕੰਮ ਕਰ ਰਹੇ ਹਨ, ਪਰ ਅਚਾਨਕ ਸਰਕਾਰ ਵੱਲੋਂ ਇਹ ਨਾਦਰਸ਼ਾਹੀ ਫੁਰਮਾਨ ਸੁਣਾ ਦੇਣਾ, ਕਿਸੇ ਨੂੰ ਰਾਸ ਨਹੀਂ ਆ ਰਿਹਾ ਪਰ ਉਹ ਸ਼ਾਂਤੀ ਨਾਲ ਇਸ ਮਸਲੇ ਦਾ ਹੱਲ ਚਾਹੁੰਦੇ ਹਨ।

Last Updated :Apr 10, 2021, 5:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.