ETV Bharat / state

Police Action in Khanna: ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਏਐਸਆਈ ਜ਼ਖ਼ਮੀ, 2 ਮੁਲਜ਼ਮ ਆਏ ਪੁਲਿਸ ਅੜਿੱਕੇ

author img

By

Published : Apr 24, 2023, 5:39 PM IST

ਖੰਨਾ ਵਿਖੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਵਿੱਢੀ ਗਈ। ਇਸ ਕਾਰਵਾਈ ਦੌਰਾਨ ਤਸਕਰਾਂ ਨੇ ਏਐਸਆਈ ਉਤੇ ਮੋਟਰਸਾਈਕਲ ਚੜ੍ਹਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਫਿਲਹਾਲ ਏਐਸਆਈ ਹਸਪਤਾਲ ਤੇ ਤਸਕਰ ਪੁਲਿਸ ਦੀ ਗ੍ਰਿਫਤ ਵਿੱਚ ਹਨ।

ASI injured during action against drug smugglers, 2 accused came, police obstructed
ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਏਐਸਆਈ ਜ਼ਖ਼ਮੀ, 2 ਮੁਲਜ਼ਮ ਆਏ ਪੁਲਿਸ ਅੜਿੱਕੇਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਏਐਸਆਈ ਜ਼ਖ਼ਮੀ, 2 ਮੁਲਜ਼ਮ ਆਏ ਪੁਲਿਸ ਅੜਿੱਕੇ

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਏਐਸਆਈ ਜ਼ਖ਼ਮੀ, 2 ਮੁਲਜ਼ਮ ਆਏ ਪੁਲਿਸ ਅੜਿੱਕੇ

ਖੰਨਾ: ਜ਼ਿਲ੍ਹਾ ਖੰਨਾ ਦੇ ਦੋਰਾਹਾ ਇਲਾਕੇ 'ਚ ਨਸ਼ਾ ਤਸਕਰਾਂ ਨੇ ਇੱਕ ASI 'ਤੇ ਜਾਨਲੇਵਾ ਹਮਲਾ ਕੀਤਾ। ਏਐਸਆਈ ਦੇ ਉੱਪਰ ਮੋਟਰਸਾਈਕਲ ਚੜ੍ਹਾ ਦਿੱਤਾ ਗਿਆ। ਹਮਲੇ ਦੌਰਾਨ ਬੁਰੀ ਤਰ੍ਹਾਂ ਜ਼ਖਮੀ ਏਐਸਆਈ ਸੁਖਦੇਵ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਦੋਵੇਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ। ਜਿਨ੍ਹਾਂ ਦੇ ਕਬਜ਼ੇ 'ਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ।

ਗੁਪਤ ਸੂਚਨਾ ਦੇ ਆਧਾਰ ਉਤੇ ਪੁਲਿਸ ਨੇ ਕੀਤੀ ਕਾਰਵਾਈ : ਡੀਐਸਪੀ ਹਰਸਿਮਰਤ ਸਿੰਘ ਨੇ ਦੱਸਿਆ ਕਿ ਐਸਐਸਪੀ ਖੰਨਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਖੰਨਾ ਦੀ ਮੀਟ ਮਾਰਕੀਟ ਵਿੱਚ ਰਹਿਣ ਵਾਲੇ ਦੋ ਬਦਨਾਮ ਨਸ਼ਾ ਤਸਕਰ ਨਸ਼ਾ ਲੈ ਕੇ ਦੋਰਾਹਾ ਤੋਂ ਨਿਕਲ ਰਹੇ ਹਨ। ਇਸ ਮਗਰੋਂ ਪੁਲਿਸ ਨੇ ਦੋਰਾਹਾ ਵਿੱਚ ਨਾਕਾਬੰਦੀ ਕਰ ਦਿੱਤੀ। ਨਾਕਾਬੰਦੀ ਦੌਰਾਨ ਨਸ਼ਾ ਤਸਕਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਵਿਅਕਤੀਆਂ ਨੇ ਏਐਸਆਈ ਸੁਖਦੇਵ ਸਿੰਘ 'ਤੇ ਮੋਟਰਸਾਈਕਲ ਚੜ੍ਹਾ ਦਿੱਤਾ।

ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲਿਸ ਨੂੰ ਬਰਾਮਦ ਹੋਈ 70 ਗ੍ਰਾਮ ਹੈਰੋਇਨ : ਸੁਖਦੇਵ ਸਿੰਘ ਨੇ ਬੜੀ ਹਿੰਮਤ ਨਾਲ ਇਨ੍ਹਾਂ ਨਸ਼ਾ ਤਸਕਰਾਂ ਨੂੰ ਜੱਫਾ ਮਾਰਿਆ, ਪਰ ਨਸ਼ਾ ਤਸਕਰਾਂ ਨੇ ਮੋਟਰਸਾਈਕਲ ਦੀ ਰਫ਼ਤਾਰ ਤੇਜ਼ ਕਰ ਦਿੱਤੀ ਜਿਸ ਕਾਰਨ ਸੁਖਦੇਵ ਸਿੰਘ ਇਸ ਘਟਨਾ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਪੁਲਿਸ ਨੇ ਦੋਵੇਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਦੋਵੇਂ ਨਸ਼ਾ ਤਸਕਰਾਂ ਨੂੰ ਅਦਾਲਤ ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਲਾਕੇ ਵਿੱਚ ਵਿਕ ਰਹੇ ਨਸ਼ੇ ਦੇ ਸੌਦਾਗਰਾਂ ਬਾਰੇ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਪਵਨ ਟੀਨੂੰ ਦਾ ਆਮ ਆਦਮੀ ਪਾਰਟੀ ਉੱਤੇ ਵੱਡਾ ਇਲਜ਼ਾਮ, ਕਿਹਾ-ਸਰਪੰਚਾਂ ਅਤੇ ਪੰਚਾਂ ਨੂੰ ਦਫ਼ਤਰਾਂ ਵਿੱਚ ਬੁਲਾ ਕੇ ਧਮਕਾਇਆ ਜਾ ਰਿਹਾ

ਹਸਪਤਾਲ ਵਿੱਚ ਜ਼ੇਰੇ ਇਲਾਜ ਏਐਸਆਈ ਦਾ ਸੀਨੀਅਰ ਅਧਿਕਾਰੀਆਂ ਨੇ ਪੁੱਛਿਆ ਹਾਲ-ਚਾਲ : ਪੁਲਿਸ ਵੱਲੋਂ ਕਾਬੂ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦਾ ਪਿਛਲਾ ਰਿਕਾਰਡ ਵੀ ਅਪਰਾਧਿਕ ਹੈ। ਕਿਉਂਕਿ ਖੰਨਾ ਦਾ ਮੀਟ ਮਾਰਕੀਟ ਇਲਾਕਾ ਪਹਿਲਾਂ ਹੀ ਨਸ਼ਾ ਤਸਕਰੀ ਨੂੰ ਲੈਕੇ ਕਾਫੀ ਬਦਨਾਮ ਹੈ। ਡੀਐਸਪੀ ਨੇ ਅੱਗੇ ਦੱਸਿਆ ਕਿ ਖੰਨਾ ਦੇ ਐਸਐਸਪੀ ਅਮਨੀਤ ਕੌਂਡਲ, ਐਸ ਪੀ ਡਾਕਟਰ ਪ੍ਰਗਿਆ ਜੈਨ, ਡੀਐਸਪੀ ਕਰਨੈਲ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਹਸਪਤਾਲ ਵਿੱਚ ਜ਼ੇਰੇ ਇਲਾਜ ਸੁਖਦੇਵ ਸਿੰਘ ਦਾ ਹਾਲ-ਚਾਲ ਪੁੱਛਿਆ ਅਤੇ ਹੌਸਲਾ ਅਫਜ਼ਾਈ ਕੀਤੀ।

ਇਹ ਵੀ ਪੜ੍ਹੋ : Exotic Vegetables In Kashmir: ਕਸ਼ਮੀਰ 'ਚ ਵਿਦੇਸ਼ੀ ਸਬਜ਼ੀਆਂ ਦੀ ਕਾਸ਼ਤ ਕਰ ਕਿਸਾਨ ਬਣਿਆ ਮਿਸਾਲ, ਮਹੀਨੇ ਵਿੱਚ ਕਮਾਉਂਦਾ ਲੱਖਾਂ ਰੁਪਏ

ETV Bharat Logo

Copyright © 2024 Ushodaya Enterprises Pvt. Ltd., All Rights Reserved.