ETV Bharat / state

ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ‘ਤੇ ਭਾਜਪਾ ਦਾ ਵੱਡਾ ਹਮਲਾ

author img

By

Published : Sep 10, 2021, 6:26 PM IST

ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ‘ਤੇ ਭਾਜਪਾ ਦਾ ਵੱਡਾ ਹਮਲਾ
ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ‘ਤੇ ਭਾਜਪਾ ਦਾ ਵੱਡਾ ਹਮਲਾ

ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਲੈਕੇ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਆਗੂ ਨੇ ਕਿਹਾ ਕਿ ਇਹ ਕਿਸਾਨ ਅੰਦੋਲਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਜਾਣ ਬੁੱਝ ਕੇ ਕਰਵਾਇਆ ਜਾ ਰਿਹਾ ਹੈ ਤਾਂ ਕਿ ਪੰਜਾਬ ਵਿੱਚ ਭਾਜਪਾ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ ਤੇ ਮੋਦੀ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ।

ਲੁਧਿਆਣਾ: ਖੇਤੀ ਕਾਨੂੰਨਾਂ (Agricultural laws) ਨੂੰ ਲੈਕੇ ਕਿਸਾਨਾਂ ਵੱਲੋਂ ਦੇਸ਼ ਭਰ ਦੇ ਵਿੱਚ ਭਾਜਪਾ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ (Demand repeal of the law) ਨੂੰ ਲੈਕੇ ਕਿਸਾਨਾਂ ਵੱਲੋਂ ਸੂਬੇ ਦੇ ਵਿੱਚ ਭਾਜਪਾ ਦੇ ਸਮਾਗਮਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਕਿਸਾਨੀ ਅੰਦੋਲਨ ਦੇ ਚੱਲਦੇ ਹੀ ਕਿਸਾਨਾਂ ਵੱਲੋਂ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਨਾਲ ਚੰਡੀਗੜ੍ਹ ਦੇ ਵਿੱਚ ਇੱਕ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੇ ਵਿੱਚ ਕਿਸਾਨਾਂ ਦੇ ਵੱਲੋਂ ਸਿਆਸੀ ਪਾਰਟੀਆਂ ਸਾਹਮਣੇ ਪੰਜਾਬ ਦੇ ਵਿੱਚ ਰੈਲੀਆਂ ਨਾ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਵੀ ਕਈ ਜ਼ਰੂਰੀ ਮੁੱਦਿਆਂ ਨੂੰ ਲੈਕੇ ਸਿਆਸੀ ਪਾਰਟੀਆਂ ਦੇ ਨਾਲ ਚਰਚਾ ਕੀਤੀ ਗਈ ਹੈ।

ਕਿਸਾਨਾਂ ਵੱਲੋਂ ਕੀਤੀ ਗਈ ਇਸ ਮੀਟਿੰਗ ਨੂੰ ਲੈਕੇ ਭਾਜਪਾ ਦਾ ਕਿਸਾਨੀ ਅੰਦੋਲਨ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਜਪਾ ਆਗੂ ਅਨਿਲ ਸਰੀਨ ਨੇ ਇਸ ਅੰਦੋਲਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਤਾਂ ਇਸ ਗੱਲ ਨੂੰ ਪਹਿਲਾਂ ਵੀ ਕਹਿ ਰਹੇ ਸਨ ਕਿ ਅੰਦੋਲਨ ਸਿਆਸਤ ਤੋਂ ਪ੍ਰੇਰਿਤ ਹੈ ਪਰ ਜੋ ਕਿਸਾਨਾਂ ਵੱਲੋਂ ਸੂਬੇ ਦੀਆਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਹੈ ਇਸ ਨੇ ਉਨ੍ਹਾਂ ਦੀ ਗੱਲ ਨੂੰ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨੀ ਅੰਦੋਲਨ ਸਿਆਸਤ ਤੋਂ ਹੀ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਜੋ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਹਨ ਉਨ੍ਹਾਂ ਦੇ ਸਬੰਧ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਨਾਲ ਹਨ।

ਕਿਸਾਨਾਂ ਦੀ ਸਿਆਸੀ ਪਾਰਟੀਆਂ ਨਾਲ ਮੀਟਿੰਗ ‘ਤੇ ਭਾਜਪਾ ਦਾ ਵੱਡਾ ਹਮਲਾ

ਭਾਜਪਾ ਆਗੂ ਨੇ ਕਿਹਾ ਕਿ ਇਹ ਜੋ ਕਿਸਾਨ ਜਥੇਬੰਦੀਆਂ ਹਨ ਉਨ੍ਹਾਂ ਨੂੰ ਸੂਬੇ ਦੀ ਕਾਂਗਰਸ, ਸ਼੍ਰੋਮਣੀ ਅਕਾਲੀ ਅਤੇ ਆਪ ਨੇ ਦਿੱਲੀ ਭਾਜਪਾ ਦਾ ਵਿਰੋਧ ਕਰਨ ਲਈ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੋ ਇਹ ਸਾਰਾ ਅੰਦੋਲਨ ਕੀਤਾ ਜਾ ਰਿਹਾ ਹੈ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਨੂੰ ਅੱਗੇ ਵਧਣ ਤੋਂ ਰੋਕਣ ਦੇ ਲਈ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਬਦਨਾਮ ਕਰਨ ਦੇ ਲਈ ਕੀਤਾ ਜਾ ਰਿਹਾ ਹੈ।

ਓਧਰ ਦੂਜੇ ਪਾਸੇ ਚੰਡੀਗੜ੍ਹ ਵਿੱਚ ਕਿਸਾਨਾਂ ਤੇ ਸਿਆਸੀ ਪਾਰਟੀਆਂ ਦੀ ਮੀਟਿੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮੀਤ ਪ੍ਰਧਾਨ ਨੇ ਕਿਹਾ ਕਿ ਇਸ ਮੀਟਿੰਗ ਵਿਚ ਤਮਾਮ ਸਿਆਸੀ ਪਾਰਟੀਆਂ ਨੂੰ ਸੱਦਿਆ ਗਿਆ ਸੀ ਪਰ ਬੀਜੇਪੀ ਨਹੀਂ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੰਯੁਕਤ ਕਿਸਾਨ ਮੋਰਚੇ ਦਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਨੂੰ ਰੈਲੀ ਕਰਨ ਤੋਂ ਵੀ ਰੋਕਿਆ ਗਿਆ ਹੈ ਕਿਉਂਕਿ ਕਿਸਾਨੀ ਅੰਦੋਲਨ ਤੇ ਇਸਦਾ ਪ੍ਰਭਾਅ ਪੈ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਹੀ ਸਿਆਸੀ ਪਾਰਟੀਆਂ ਦੀ ਰੈਲੀ ਵਿਚ ਜਾਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਅੰਦੋਲਨ ਵਿਚ ਆਪਣਾ ਹਿੱਸਾ ਲੈਣ।

ਇਹ ਵੀ ਪੜ੍ਹੋ:ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ, ਸਿਆਸਤਦਾਨਾਂ ਦੀ ਉੱਡੀ ਨੀਂਦ

ETV Bharat Logo

Copyright © 2024 Ushodaya Enterprises Pvt. Ltd., All Rights Reserved.