ETV Bharat / state

ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ ਕਿਹਾ ਭਾਜਪਾ ਨੇਤਾਵਾਂ ਨੂੰ ਮਿਲ ਰਹੀਆਂ ਧਮਕੀਆਂ, ਮਾਨ ਸਰਕਾਰ ਉਤੇ ਲਗਾਏ ਇਲਜ਼ਾਮ

author img

By

Published : Jan 7, 2023, 4:48 PM IST

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ 'ਚ ਭਾਜਪਾ ਦੇ 10 ਵੱਡੇ ਨੇਤਾਵਾਂ ਨੂੰ ਧਮਕੀਆਂ ਮਿਲ ਰਹੀਆਂ (10 BJP leaders of Jalandhar are receiving threats) ਹਨ। ਉਨ੍ਹਾਂ ਕਿਹਾ ਕਿ ਪੁਲਿਸ ਵੀ ਉਨ੍ਹਾਂ ਦੀ ਮਦਦ ਨਹੀਂ ਕਰ ਰਹੀ। ਉਨ੍ਹਾਂ ਧਮਕੀਆਂ ਪਿੱਛੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਦੱਸੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੂੰ ਪੰਨੂ ਦੇ ਬਿਆਨਾਂ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਭਾਜਪਾ ਨੇਤਾਵਾਂ ਨੂੰ ਮਿਲ ਰਹੀਆਂ ਧਮਕੀਆਂ
ਭਾਜਪਾ ਨੇਤਾਵਾਂ ਨੂੰ ਮਿਲ ਰਹੀਆਂ ਧਮਕੀਆਂ

ਭਾਜਪਾ ਨੇਤਾਵਾਂ ਨੂੰ ਮਿਲ ਰਹੀਆਂ ਧਮਕੀਆਂ

ਲੁਧਿਆਣਾ: ਸਰਕਟ ਹਾਊਸ 'ਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ (BJP Punjab President Ashwini Sharma) ਵੱਲੋਂ ਪ੍ਰੈੱਸ ਕਾਨਫਰੰਸ ਕੀਤੀ। ਜਿਸ 'ਚ ਉਨ੍ਹਾਂ ਬਾਡੀ ਚੋਣਾਂ ਅਤੇ ਸਰਕਾਰ 'ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ। ਉਥੇ ਹੀ ਉਨ੍ਹਾਂ ਨੇ 10 ਦੇ ਕਰੀਬ ਭਾਜਪਾ ਆਗੂਆਂ ਨੂੰ ਮਿਲ ਰਹੀਆਂ ਧਮਕੀਆਂ (10 BJP leaders of Jalandhar are receiving threats) ਨੂੰ ਲੈ ਕੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਇਸ ਵਿੱਚ ਉਹਨਾਂ ਦੀ ਮਦਦ ਨਹੀਂ ਕਰ ਰਹੀ ਹੈ।

ਭਾਜਪਾ ਨੇਤਾਂਵਾ ਨੂੰ ਮਿਲ ਰਹੀਆਂ ਧਮਕੀਆਂ: ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨਿਗਮ ਚੋਣਾਂ ਲਈ ਤਿਆਰ ਹੈ ਪਰ ਪੰਜਾਬ ਸਰਕਾਰ ਸਾਡੇ ਆਗੂਆਂ ਨੂੰ ਧਮਕੀਆਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਵੀ ਭਾਜਪਾ ਦੇ 10 ਆਗੂਆਂ ਨੂੰ ਧਮਕੀਆਂ ਮਿਲੀਆ (10 BJP leaders receiving threats) ਹੈ। ਜਿਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਹੈ। ਪਰ ਹੁਣ ਤੱਕ ਪੁਲਿਸ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਗੂਆਂ ਨੇ ਸਾਈਬਰ ਕਰਾਇਮ ਨੂੰ ਵੀ ਧਮਕੀਆਂ ਦੇਣ ਵਾਲੇ ਨੰਬਰ ਦੇ ਕੇ ਸ਼ਿਕਾਇਤ ਕੀਤੀ ਪਰ ਪੁਲਿਸ ਇਸ ਉਤੇ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਿੱਚ ਪੰਜਾਬ ਸਰਕਾਰ ਦੀ ਵੀ ਮਿਲੀ ਭੁਗਤ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਫੇਲ੍ਹ ਸਾਬਤ ਹੋ ਰਹੀ ਹੈ।

ਪਨੂੰ ਦੇ ਬਿਆਨਾਂ ਬਾਰੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਨਹੀਂ : ਪਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਪਹਿਲਕਦਮੀ ਵਿੱਚ ਆਪਣਾ ਹਿੱਸਾ ਨਹੀਂ ਪਾ ਰਹੀ। ਝੂਠੇ ਵਾਅਦੇ ਕਰਕੇ ਪੰਜਾਬ 'ਤੇ ਵਿੱਤੀ ਸੂਝ-ਬੂਝ ਹੋਣ ਦਾ ਦਾਅਵਾ ਕਰ ਰਹੀ ਹੈ। ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਦੇ ਅਸੁਰੱਖਿਅਤ ਮਾਹੌਲ ਦੀ ਗੱਲ ਵੀ ਕੀਤੀ ਹੈ। ਪੰਨੂ ਦੀ ਲਗਾਤਾਰ ਬਿਆਨਬਾਜ਼ੀ 'ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜਿੱਤ ਪਿੱਛੇ ਦਿੱਤੇ ਬਿਆਨ 'ਤੇ ਸਰਕਾਰ ਆਪਣਾ ਸਟੈਂਡ ਕਿਉਂ ਸਪੱਸ਼ਟ ਨਹੀਂ ਕਰ ਰਹੀ। ਇਹ ਸਭ ਬੋਲਦੇ ਹੋਏ ਉਹ ਪੰਜਾਬ ਸਰਕਾਰ ਉਤੇ ਜੰਮ ਕੇ ਵਰ੍ਹੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਬਿਲਕੁਲ ਖਰਾਬ ਹੋ ਗਿਆ ਹੈ। ਜੋ ਵੀ ਨਵੀਂ ਸਰਕਾਰ ਦੇ ਰਾਜ ਵਿੱਚ ਹੋਇਆ ਹੈ। ਉਸ ਨੂੰ ਗਿਣਾਉਣ ਲਈ ਵੀ ਲੰਬਾ ਸਮਾਂ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਕਤਲ ਦੀਆਂ ਵਾਰਦਾਤਾਂ ਰੁਕਣ ਜਾ ਨਾਮ ਨਹੀਂ ਲੈ ਰਹੀਆਂ।

ਇਹ ਵੀ ਪੜ੍ਹੋ:- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ, ਪੰਜਾਬ ਮੰਤਰੀ ਮੰਡਲ ਵਿੱਚ ਹੋਵੇਗਾ ਫੇਰਬਦਲ !

ETV Bharat Logo

Copyright © 2024 Ushodaya Enterprises Pvt. Ltd., All Rights Reserved.