ETV Bharat / state

ਸ਼ਾਹ ਦੀ ਰੈਲੀ ਨੂੰ ਲੈਕੇ ਭਾਜਪਾ ਵਰਕਰ ਹੋਏ ਬਾਗੋ-ਬਾਗ, ਕਿਹਾ...

author img

By

Published : Feb 13, 2022, 3:32 PM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ (Amit Shah Punjab rally on Punjab elections) ਪਾਈ ਜਾ ਰਹੀ ਹੈ। ਇਸ ਦੌਰਾਨ ਭਾਜਪਾ ਵਰਕਰਾਂ ਨਾਲ ਖਾਸ ਗੱਲਬਾਤ ਕੀਤੀ ਗਈ ਹੈ ਜਿੰਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

ਪੰਜਾਬ ਦੌਰੇ ਤੇ ਅਮਿਤ ਸ਼ਾਹ
ਪੰਜਾਬ ਦੌਰੇ ਤੇ ਅਮਿਤ ਸ਼ਾਹ

ਲੁਧਿਆਣਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਦਾ ਚੋਣ ਦੰਗਲ ਭਖ ਚੁੱਕਿਆ ਹੈ। ਦਿੱਲੀ ਦੇ ਵੱਡੇ ਚਿਹਰੇ ਪੰਜਾਬ ਵਿੱਚ ਵਿਖਾਈ ਦੇ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰ ’ਤੇ ਹਨ। ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਦੂਜੇ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ ਅਤੇ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਦੀ ਮੰਗ ਕੀਤੀ ਗਈ ਹੈ।

ਪੰਜਾਬ ਦੌਰੇ ਤੇ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਲੁਧਿਆਣਾ ਵਿੱਚ ਆਮਦ ਨੂੰ ਲੈ ਕੇ ਭਾਜਪਾ ਦੇ ਵਰਕਰਾਂ ਵਿਚ ਜੋਸ਼ (Amit Shah Punjab rally on Punjab elections) ਵਿਖਾਈ ਦਿੱਤਾ। ਇਸ ਦੌਰਾਨ ਭਾਜਪਾ ਦੇ ਵਰਕਰਾਂ ਨਾਲ ਸਾਡੀ ਟੀਮ ਵੱਲੋਂ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਉਹ ਵਿਸ਼ੇਸ਼ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੁਣਨ ਲਈ ਇੱਥੇ ਪਹੁੰਚੇ ਹਨ।

ਨਾਲ ਹੀ ਵਰਕਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪੰਜਾਬ ਵਿੱਚ ਭਾਜਪਾ ਦੀ ਹੀ ਸਰਕਾਰ ਬਣੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਜੋ ਮਰਜ਼ੀ ਕਹਿੰਦੇ ਰਹਿਣ ਭਾਜਪਾ ਦੇ ਵਰਕਰਾਂ ਵਿੱਚ ਅਤੇ ਭਾਜਪਾ ਪਾਰਟੀ ਨੂੰ ਲੈ ਕੇ ਲੋਕਾਂ ਵਿੱਚ ਜੋਸ਼ ਹੈ ਉਹ ਹੋਰ ਕਿਸੇ ਨੂੰ ਲੈ ਕੇ ਨਹੀਂ ਹੈ।

ਭਾਜਪਾ ਦੀ ਰੈਲੀ ਚ ਸ਼ਾਮਿਲ ਹੋਣ ਆਏ ਲੋਕਾਂ ਅਤੇ ਵਰਕਰਾਂ ਨੇ ਇਹ ਵੀ ਕਿਹਾ ਕਿ ਸਰਵੇ ਦੇ ਵਿਚ ਚਾਹੇ ਜੋ ਮਰਜ਼ੀ ਵਿਖਾਈ ਜਾਣ ਪਰ ਜ਼ਮੀਨੀ ਹਕੀਕਤ ਉਨ੍ਹਾਂ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਮੌਕਾ ਹੈ ਜਦੋਂ ਭਾਜਪਾ ਅਕਾਲੀ ਦਲ ਤੋਂ ਵੱਖ ਹੋ ਕੇ ਚੋਣਾਂ ਲੜ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਕਰਕੇ ਹੁਣ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਭਾਜਪਾ ਦੀ ਸਰਕਾਰ ਹੀ ਪੰਜਾਬ ਦੇ ਵਿੱਚ ਬਣੇਗੀ ਅਤੇ ਭਾਜਪਾ ਨੇ ਜੋ ਵਾਅਦੇ ਹੁਣ ਤੱਕ ਕੀਤੇ ਲੋਕਾਂ ਨਾਲ ਵਫ਼ਾ ਕੀਤੇ ਹਨ। ਭਾਜਪਾ ਦੇ ਵਰਕਰਾਂ ਨੇ ਕਿਹਾ ਕਿ ਉਹ ਆਪਣੇ ਇਲਾਕਿਆਂ ਤੋਂ ਵੱਡੀ ਤਾਦਾਦ ਅੰਦਰ ਲੋਕਾਂ ਨੂੰ ਲੈ ਕੇ ਰੈਲੀ ਚ ਸ਼ਾਮਿਲ ਹੋਣ ਲਈ ਪਹੁੰਚੇ ਹਨ।

ਇਹ ਵੀ ਪੜ੍ਹੋ: ਲੁਧਿਆਣਾ ’ਚ ਅਮਿਤ ਸ਼ਾਹ ਨੇ ਭਰੀ ਹੁੰਕਾਰ, ਕੀਤੇ ਇਹ ਵਾਅਦੇ

ETV Bharat Logo

Copyright © 2024 Ushodaya Enterprises Pvt. Ltd., All Rights Reserved.