ETV Bharat / state

ਵਿਰੋਧੀਆਂ ਵੱਲੋਂ ਲਾਏ ਦੋਸ਼ਾਂ 'ਤੇ ਕੈਪਟਨ ਸੰਧੂ ਦਾ ਜਵਾਬ- 'ਕੁਛ ਤੋ ਲੋਗ ਕਹੇਂਗੇ'

author img

By

Published : Oct 8, 2019, 3:13 PM IST

ਅਧਿਕਾਰੀਆਂ ਨਾਲ ਨੇੜਤਾ ਨੂੰ ਲੈ ਕੇ ਉੱਠ ਰਹੇ ਸਵਾਲਾਂ 'ਤੇ ਕੈਪਟਨ ਸੰਦੀਪ ਸੰਧੂ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ। ਸੰਧੂ ਨੇ ਕਿਹਾ ਕਿ ਉਹ ਸਾਰਿਆਂ ਦਾ ਸਤਿਕਾਰ ਕਰਦੇ ਹਨ ਤੇ ਸਾਰੇ ਅਫ਼ਸਰਾਂ ਨਾਲ ਹੀ ਉਨ੍ਹਾਂ ਦੀ ਨੇੜਤਾ ਹੈ।

ਫ਼ੋਟੋ

ਲੁਧਿਆਣਾ: ਪੰਜਾਬ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਮੁੱਲਾਂਪੁਰ ਦਾਖਾ ਸੀਟ ਹਰ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਸਾਰੇ ਉਮੀਦਵਾਰਾਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਜਾਰੀ ਹੈ ਅਤੇ ਲੋਕਾਂ ਨੂੰ ਆਪਣੇ ਹੱਕ 'ਚ ਭੁਗਤਣ ਦੀਆਂ ਅਪੀਲਾਂ ਵੀ ਕੀਤੀਆਂ ਜਾ ਰਹੀਆਂ ਹਨ।

ਵੀਡੀਓ

ਦੂਜੇ ਪਾਸੇ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਪ੍ਰਸ਼ਾਸਨ ਵੱਲੋਂ ਮਦਦ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਸਬੰਧੀ ਜਦੋਂ ਸੰਧੂ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦਾ ਸਤਿਕਾਰ ਕਰਦੇ ਹਨ ਤੇ ਸਾਰੇ ਅਫ਼ਸਰਾਂ ਨਾਲ ਹੀ ਉਨ੍ਹਾਂ ਦੀ ਨੇੜਤਾ ਹੈ।

ਦੂਜੇ ਪਾਸੇ ਹਲਕੇ ਵਿੱਚ ਫੈਲੇ ਨਸ਼ੇ ਦੇ ਜਾਲ ਸਬੰਧੀ ਪੁੱਛੇ ਗਏ ਸਵਾਲਾਂ ਤੋਂ ਵੀ ਸੰਧੂ ਬਚਦੇ ਨਜ਼ਰ ਆਏ ਅਤੇ ਮੁੜ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸਹੁੰ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ੇ ਦਾ ਲੱਕ ਤੋੜਿਆ ਹੈ।

ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਨੂੰ ਲੈ ਕੇ ਉਮੀਦਵਾਰਾਂ ਵੱਲੋਂ ਦਾਅਵਿਆਂ ਤੇ ਵਾਅਦਿਆਂ ਦੀ ਝੜੀ ਲਾਈ ਜਾ ਰਹੀ ਹੈ। ਲਗਾਤਾਰ ਵਿਰੋਧੀਆਂ ਵੱਲੋਂ ਇੱਕ ਦੂਜੇ ਤੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਨੇ ਪਰ ਲੋਕ ਕਿਸ ਦੇ ਹੱਕ ਵਿੱਚ ਫੈਸਲਾ ਸੁਣਾਉਣਗੇ ਇਹ ਆਉਣ ਵਾਲੀ 24 ਤਰੀਕ ਨੂੰ ਹੀ ਪਤਾ ਲੱਗੇਗਾ।

Intro:hl..ਮੁੱਲਾਂਪੁਰ ਚ ਭੱਖਿਆ ਪ੍ਰਚਾਰ, ਸਵਾਲਾਂ ਤੋਂ ਬਚਦੇ ਵਿਖਾਈ ਦਿੱਤੇ ਕੈਪਟਨ ਸੰਧੂ..


Anchor..ਪੰਜਾਬ ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਮੁੱਲਾਂਪੁਰ ਦਾਖਾ ਸੀਟ ਹਰ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ..ਕਾਂਗਰਸੀ ਉਮੀਦਵਾਰ ਵੱਲੋਂ ਵੀ ਲਗਾਤਾਰ ਚੋਣ ਪ੍ਰਚਾਰ ਜਾਰੀ ਹੈ ਅਤੇ ਲੋਕਾਂ ਨੂੰ ਆਪਣੇ ਹੱਕ ਚ ਭੁਗਤਣ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਕਾਂਗਰਸੀ ਉਮੀਦਵਾਰ ਦੀ ਪ੍ਰਸ਼ਾਸਨ ਵੱਲੋਂ ਮਦਦ ਦੇ ਲਾਏ ਜਾ ਰਹੇ ਇਲਜ਼ਾਮਾਂ ਹਾਂ ਦਾ ਗੋਲ ਮੋਲ ਜਵਾਬ ਦਿੰਦੇ ਵਿਖਾਈ ਦਿੱਤੇ..





Body:Vo..1 ਕਾਂਗਰਸ ਦੇ ਉਮੀਦਵਾਰ ਕੈਪਟਨ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਚੰਗਾ ਸਮਰਥਨ ਮਿਲ ਰਿਹਾ ਹੈ ਅਧਿਆਪਕਾਂ ਵੱਲੋਂ ਉਨ੍ਹਾਂ ਦੇ ਦਫ਼ਤਰ ਦਾ ਘਿਰਾਓ ਕੀਤੇ ਜਾਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਗੱਲ ਹੋ ਗਈ ਹੈ ਅਤੇ ਹੁਣ ਉਹ ਵੀ ਉਨ੍ਹਾਂ ਲਈ ਚੋਣ ਪ੍ਰਚਾਰ ਕਰ ਰਹੇ ਨੇ, ਸੰਧੂ ਨੇ ਕਿਹਾ ਕਿ ਕਿਸੇ ਵੀ ਡੀਆਈਜੀ ਵੱਡੇ ਅਫਸਰ ਨਾਲ ਉਨ੍ਹਾਂ ਦੇ ਨਜ਼ਦੀਕੀਆਂ ਨਹੀਂ ਨੇ ਉਹ ਸਾਰਿਆਂ ਦੇ ਨਜ਼ਦੀਕੀ ਵੀ ਨੇ ਅਤੇ ਹਰ ਕੋਈ ਇੱਕ ਦੂਜੇ ਨੂੰ ਜਾਣਦਾ ਹੈ..ਉਧਰ ਨਸ਼ੇ ਸਬੰਧੀ ਪੁੱਛੇ ਗਏ ਸਵਾਲਾਂ ਤੋਂ ਭੱਜਦੇ ਹੋਏ ਵਿਖਾਈ ਦਿੱਤੇ ਅਤੇ ਕਿਹਾ ਕਿ ਕੈਪਟਨ ਸਾਹਿਬ ਨੇ ਵਾਅਦਾ ਵੀ ਕੀਤਾ ਸੀ ਸੋ ਵੀ ਖਾਧੀ ਸੀ ਅਤੇ ਸਰਕਾਰ ਨੇ ਨਸ਼ੇ ਦਾ ਲੱਕ ਤੋੜਿਆ ਵੀ ਹੈ...ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤ ਸਾਫ਼ ਹੈ..


Byte..ਕੈਪਟਨ ਸੰਦੀਪ ਸੰਧੂ ਉਮੀਦਵਾਰ ਕਾਂਗਰਸ ਮੁੱਲਾਂਪੁਰ ਦਾਖਾ





Conclusion:Clozing..ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਨੂੰ ਲੈ ਕੇ ਲਗਾਤਾਰ ਚੋਣ ਪ੍ਰਚਾਰ ਜਾਰੀ ਹੈ..ਉਮੀਦਵਾਰਾਂ ਵੱਲੋਂ ਦਾਅਵਿਆਂ ਤੇ ਵਾਅਦਿਆਂ ਦੀ ਝੜੀ ਵੀ ਲਾਈ ਜਾ ਰਹੀ ਹੈ ਲਗਾਤਾਰ ਵਿਰੋਧੀਆਂ ਵੱਲੋਂ ਇੱਕ ਦੂਜੇ ਤੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਨੇ..ਅਤੇ ਪ੍ਰਸ਼ਾਸਨ ਤੇ ਤਤਕਾਲੀ ਸਰਕਾਰ ਦੀ ਮਦਦ ਕਰਨ ਦੇ ਵੀ ਇਲਜ਼ਾਮ ਲੱਗ ਰਹੇ ਨੇ..

ETV Bharat Logo

Copyright © 2024 Ushodaya Enterprises Pvt. Ltd., All Rights Reserved.