ETV Bharat / state

ਖੁਦਕੁਸ਼ੀ ਕਿ ਹਾਦਸਾ, ਖੰਨਾ ਲਾਗੇ ਦੋਰਾਹਾ 'ਚ ਤੇਜ਼ ਮੀਂਹ ਕਾਰਨ ਸਰਹਿੰਦ ਨਹਿਰ 'ਚ ਡਿੱਗੀ ਕਾਰ, ਬਜ਼ੁਰਗ ਜੋੜੇ ਦੀ ਮੌਤ

author img

By

Published : Jun 29, 2023, 6:36 PM IST

Car fell into Sirhind canal due to heavy rain in Doraha near Khanna
ਖੰਨਾ ਲਾਗੇ ਦੋਰਾਹਾ 'ਚ ਤੇਜ਼ ਮੀਂਹ ਕਾਰਨ ਸਰਹਿੰਦ ਨਹਿਰ 'ਚ ਡਿੱਗੀ ਕਾਰ, ਬਜ਼ੁਰਗ ਜੋੜੇ ਦੀ ਮੌਤ

ਖੰਨਾ ਲਾਗੇ ਦੋਰਾਹਾ ਵਿੱਚ ਤੇਜ਼ ਮੀਂਹ ਕਾਰਨ ਇੱਕ ਕਾਰ ਸਰਹਿੰਦ ਨਹਿਰ ਵਿੱਚ ਡਿੱਗੀ ਹੈ। ਇਸ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ ਹੈ। ਪੁਲਿਸ ਇਸ ਮਾਮਲੇ ਦੀ ਕਈ ਪੱਖਾਂ ਤੋਂ ਜਾਂਚ ਕਰ ਰਹੀ ਹੈ।

ਨਹਿਰ ਵਿੱਚ ਕਾਰ ਡਿੱਗਣ ਬਾਰੇ ਜਾਣਕਾਰੀ ਦਿੰਦੇ ਹੋਏ ਗੋਤਾਖੋਰ ਅਤੇ ਪੁਲਿਸ ਅਧਿਕਾਰੀ।

ਲੁਧਿਆਣਾ : ਦੋਰਾਹਾ ਵਿੱਚ ਭਾਰੀ ਮੀਂਹ ਦੌਰਾਨ ਸਰਹਿੰਦ ਨਹਿਰ ਵਿੱਚ ਇੱਕ ਕਾਰ ਡਿੱਗੀ ਹੈ। ਇਸ ਦੁਰਘਟਨਾ 'ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਅਤੇ ਫਿਲਹਾਲ ਇਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਕੋਈ ਪਤਾ ਨਹੀਂ ਚੱਲ ਸਕਿਆ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਕਾਰ ਦੇ ਨੰਬਰ ਤੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਮੋਗੇ ਦੀ ਕਾਰ : ਮੁੱਢਲੀ ਜਾਂਚ ਵਿੱਚ ਕਾਰ ਮੋਗਾ ਦੀ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਗੁਰਥਲੀ ਨਹਿਰ ਦੇ ਪੁਲ ਨੇੜੇ ਇੱਕ ਕਾਰ ਨਹਿਰ ਵਿੱਚ ਡਿੱਗਣ ਨਾਲ ਰੌਲਾ ਪੈ ਗਿਆ। ਨੇੜੇ ਹੀ ਚੌਕ ਵਿੱਚ ਟਰੈਫਿਕ ਪੁਲਿਸ ਦੇ ਏਐੱਸਆਈ ਗੁਰਦੀਪ ਸਿੰਘ ਮੌਜੂਦ ਸਨ, ਜਿਨ੍ਹਾਂ ਨੇ ਤੁਰੰਤ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕੀਤਾ। ਕਾਰ ਨੂੰ ਰੱਸਿਆਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਉਦੋਂ ਤੱਕ ਕਾਰ ਵਿੱਚ ਸਵਾਰ ਦੋਵੇਂ ਬਜੁਰਗਾਂ ਦੀ ਮੌਤ ਹੋ ਚੁੱਕੀ ਸੀ।

ਗੋਤਾਖੋਰ ਘੋਗਾ ਸਿੰਘ ਨੇ ਦੱਸਿਆ ਕਿ ਪੁਲਿਸ ਉਸਨੂੰ ਆਪਣੇ ਨਾਲ ਕਾਰ ਵਿੱਚ ਬਿਠਾ ਕੇ ਮੌਕੇ ’ਤੇ ਲੈ ਕੇ ਗਈ। ਜਦੋਂ ਨਹਿਰ ਵਿੱਚ ਗੋਤਾ ਲਗਾਇਆ ਗਿਆ ਤਾਂ ਕਾਰ ਦਾ ਪਤਾ ਲੱਗਿਆ, ਜਿਸ ਤੋਂ ਬਾਅਦ ਕਾਰ ਨੂੰ ਰੱਸਿਆਂ ਨਾਲ ਬਾਹਰ ਕੱਢਿਆ ਗਿਆ। ਇਸ ਵਿੱਚ ਸਵਾਰ ਬਜ਼ੁਰਗ ਆਦਮੀ ਅਤੇ ਔਰਤ ਦੀ ਮੌਤ ਹੋ ਗਈ ਸੀ। ਟਰੈਫਿਕ ਪੁਲਿਸ ਦੇ ਏਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲਦਿਆਂ ਹੀ ਕਾਰ ਨੂੰ ਬਾਹਰ ਕੱਢਣ ਲਈ ਯਤਨ ਸ਼ੁਰੂ ਕਰ ਦਿੱਤੇ। ਕਾਰ ਨੂੰ ਬਾਹਰ ਕੱਢ ਲਿਆ ਗਿਆ ਪਰ ਉਸ ਵਿੱਚ ਸਵਾਰ ਦੋ ਜਣੇ ਨਹੀਂ ਬਚ ਸਕੇ।

ਖੁਦਕੁਸ਼ੀ ਜਾਂ ਹਾਦਸਾ : ਜਿਸ ਥਾਂ ਤੋਂ ਕਾਰ ਨਹਿਰ ਵਿੱਚ ਡਿੱਗੀ, ਉੱਥੇ ਕੋਈ ਪੱਥਰ ਨਹੀਂ ਸੀ ਅਤੇ ਨਾ ਹੀ ਜ਼ਿਆਦਾ ਆਵਾਜਾਈ ਸੀ। ਜਿਸ ਕਾਰਨ ਪੁਲਿਸ ਦੋ ਪਹਿਲੂਆਂ 'ਤੇ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਹੈ ਜਾਂ ਖੁਦਕੁਸ਼ੀ। ਆਲੇ-ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਜਾ ਰਿਹਾ ਹੈ। ਪੁਲਿਸ ਨੇ ਇਸ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਹੈ। ਦੋਰਾਹਾ ਥਾਣੇ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਪਹਿਲਾ ਕੰਮ ਮ੍ਰਿਤਕਾਂ ਦੀ ਪਛਾਣ ਕਰਨਾ ਹੈ। ਸ਼ਨਾਖਤ ਤੋਂ ਬਾਅਦ ਕਾਫੀ ਹੱਦ ਤੱਕ ਮਾਮਲੇ ਦਾ ਪਤਾ ਲੱਗ ਜਾਵੇਗਾ। ਕਾਰ ਨਹਿਰ ਵਿੱਚ ਕਿਵੇਂ ਡਿੱਗੀ ਇਸ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.