ETV Bharat / state

'ਆਪ' ਦੇ ਕਈ ਵਿਧਾਇਕ ਤੇ ਮੰਤਰੀ ਸਵਾਲਾਂ ਦੇ ਘੇਰੇ 'ਚ, ਵਿਰੋਧੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾ

author img

By

Published : May 8, 2023, 10:03 PM IST

Updated : May 9, 2023, 7:27 PM IST

'ਆਪ' ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਬਹੁਤ ਸਾਰੇ ਕਾਰਨਾਂ ਕਰਕੇ ਸਵਾਲਾਂ ਵਿੱਚ ਰਹੇ, ਪਰ ਹੁਣ ਲਾਲ ਸਿੰਘ ਕਟਾਰੂਚੱਕ ਦੀ ਵੀਡੀਓ ਵਾਲੇ ਮਾਮਲੇ ਉਤੇ ਵਿਰੋਧੀ ਜ਼ਿਆਦਾ ਹਮਲਾਵਾਰ ਹੋ ਗਏ ਹਨ।ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਨੂੰ ਖੁਦ ਜਵਾਬ ਦਿੱਤਾ ਹੈ।

ਵਿਰੋਧੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾਬ
ਵਿਰੋਧੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾਬ

'ਆਪ' ਦੇ ਕਈ ਵਿਧਾਇਕ 'ਤੇ ਮੰਤਰੀ ਸਵਾਲਾਂ ਦੇ ਘੇਰੇ 'ਚ, ਵਿਰੋਧੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਠੋਕਵਾਂ ਜਵਾਬ

ਲੁਧਿਆਣਾ: ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪਰ ਇੱਕ ਸਾਲ ਦੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਮੰਤਰੀ ਅਤੇ ਵਿਧਾਇਕ ਸਵਾਲਾਂ ਦੇ ਘੇਰੇ ਵਿੱਚ ਰਹੇ ਹਨ। ਕਿਸੇ ਦੇ ਭ੍ਰਿਸ਼ਟਾਚਾਰ ਦਾ ਇਲਜ਼ਾਮ ਕਿਸੇ ਦੀ ਵੀਡੀਓ ਅਤੇ ਕਿਸੇ ਦੀ ਆਡੀਓ ਵਾਇਰਲ ਹੋਣ ਕਰਕੇ ਆਮ ਆਦਮੀ ਪਾਰਟੀ ਦੇ ਅਕਸ 'ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸਵਾਲ ਖੜ੍ਹੇ ਕਰ ਰਹੇ ਹਨ।

ਆਪ ਦੇ ਚਾਰ ਮੰਤਰੀ ਜਿੰਨਾ ਵਿੱਚ ਡਾਕਟਰ ਵਿਜੇ ਸਿੰਗਲਾ, ਚੇਤਨ ਸਿੰਘ ਜੋੜੇਮਾਜਰਾ, ਫੌਜਾ ਸਿੰਘ ਸਰਾਰੀ ਅਤੇ ਹੁਣ ਲਾਲ ਚੰਦ ਕਟਾਰੂਚੱਕ ਤੇ ਸਵਾਲ ਖੜ੍ਹੇ ਹੋਏ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਗੱਜਣਮਾਜਰਾ, ਮੌਜੂਦਾ ਮੰਤਰੀ ਡਾਕਟਰ ਬਲਵੀਰ ਸਿੰਘ ਸਣੇ ਹੋਰ ਵੀ ਵਿਧਾਇਕ ਸਵਾਲਾਂ ਦੇ ਘੇਰੇ ਦੇ ਵਿੱਚ ਰਹੇ ਹਨ। ਵਿਰੋਧੀਆਂ ਵੱਲੋਂ ਇਨ੍ਹਾਂ 'ਤੇ ਸਵਾਲ ਖੜੇ ਕੀਤੇ ਗਏ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਦਾ ਠੋਕਵਾਂ ਜਵਾਬ ਵੀ ਦਿੱਤਾ ਗਿਆ ਹੈ।

ਵਿਵਾਦਾਂ 'ਚ ਰਹੇ ਆਪ ਦੇ ਕੈਬਨਿਟ ਮੰਤਰੀ
ਵਿਵਾਦਾਂ 'ਚ ਰਹੇ ਆਪ ਦੇ ਕੈਬਨਿਟ ਮੰਤਰੀ

ਵਿਵਾਦਾਂ 'ਚ ਰਹੇ ਮੰਤਰੀ: ਪੰਜਾਬ ਸਰਕਾਰ ਵੱਲੋਂ ਆਪਣੀ ਪਹਿਲੀ ਕੈਬਨਿਟ ਦੇ ਵਿੱਚ ਬਣਾਏ ਗਏ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਪਹਿਲੇ ਮੰਤਰੀ ਸਨ ਜਿਨ੍ਹਾਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ। ਉਨ੍ਹਾਂ ਦੇ ਆਪਣੇ ਹੀ ਮਹਿਕਮੇ ਦੇ ਅੰਦਰ ਟੈਂਡਰ ਦੇਣ ਲਈ ਇਕ ਫੀਸਦੀ ਕਮੀਸ਼ਨ ਮੰਗਣ ਦੇ ਇਲਜ਼ਾਮ ਲੱਗੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਉਸ ਤੋਂ ਬਾਅਦ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਹਸਪਤਾਲ ਦੇ ਵਿਚ ਫਰੀਦਕੋਟ ਯੂਨੀਵਰਸਿਟੀ ਦੇ ਚਾਂਸਲਰ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਉਨ੍ਹਾਂ ਤੋਂ ਸਿਹਤ ਵਿਭਾਗ ਖੋਹ ਲਿਆ ਗਿਆ। ਇਸ ਤੋਂ ਬਾਅਦ ਕੈਬਨਿਟ ਮੰਤਰੀ ਫੌਜਾ ਸਿੰਘ ਦੇ ਆਪਣੇ ਹੀ ਕਿਸੇ ਕਰੀਬੀ ਨਾਲ ਗੱਲਬਾਤ ਕਰਦਿਆ ਦੀ ਕਥਿਤ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਜਿਸ ਦੇ ਅਧਾਰ 'ਤੇ ਉਨ੍ਹਾਂ ਵੱਲੋਂ ਵੀ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਹੁਣ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਨੂੰ ਲੈ ਕੇ ਵਿਰੋਧੀਆਂ ਵੱਲੋਂ ਸਵਾਲ ਖੜੇ ਕੀਤੇ ਜਾ ਰਹੇ ਹਨ। ਸੀਐੱਮ ਨੂੰ ਉਸ ਦਾ ਅਸਤੀਫਾ ਦੇਣ ਲਈ ਵਿਰੋਧੀਆਂ ਵੱਲੋਂ ਦਬਾਅ ਪਾਇਆ ਜਾ ਰਿਹਾ ਹੈ।

ਵਿਵਾਦਾਂ 'ਚ ਰਹੇ ਆਪ ਦੇ  ਵਿਧਾਇਕ
ਵਿਵਾਦਾਂ 'ਚ ਰਹੇ ਆਪ ਦੇ ਵਿਧਾਇਕ

ਵਿਵਾਦਾਂ 'ਚ ਰਹੇ ਵਿਧਾਇਕ : ਪੰਜਾਬ ਦੇ ਸਿਰਫ ਕੈਬਨਿਟ ਮੰਤਰੀ ਨਹੀਂ ਸਗੋਂ ਵਿਧਾਇਕਾਂ 'ਤੇ ਵੀ ਸਮੇਂ-ਸਮੇਂ 'ਤੇ ਸਵਾਲ ਖੜ੍ਹੇ ਹੁੰਦੇ ਰਹੇ ਹਨ। ਮੌਜੂਦਾ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ 'ਤੇ ਆਪਣੀ ਸਾਲੀ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਬਾਅਦ ਜਸਵੰਤ ਸਿੰਘ ਗੱਜਣਮਾਜਰਾ ਵਿਧਾਇਕ ਅਮਰਗੜ੍ਹ ਦੇ ਘਰ ਵੀ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਗੱਜਣਮਾਜਰਾ ਅਤੇ 40 ਕਰੋੜ ਰੁਪਏ ਦੇ ਬੈਂਕ ਲੋਨ ਫਰੋਡ ਦਾ ਕੇਸ ਸਾਹਮਣੇ ਆਇਆ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤ ਰਤਨ ਕੋਟਫੱਤਾ ਦੇ ਪੀਏ 'ਤੇ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ ਲੱਗੇ ਸਨ। ਉਸ ਦੇ ਇਕ ਪਿੰਡ ਦੇ ਸਰਪੰਚ ਦਾ ਬਿੱਲ ਪਾਸ ਕਰਾਉਣ ਦੀ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪਿਤਾ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ।

  1. Amritsar Blast Investigation: ਅੰਮ੍ਰਿਤਸਰ 'ਚ ਦੋ ਵਾਰ ਧਮਾਕਾ, ਸ਼ਰਾਰਤ ਜਾਂ ਸਾਜਿਸ਼ !
  2. ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਏਅਰ ਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ ਕੀਤਾ, ਜਾਣੋ ਕੀ ਕੁਝ ਹੈ ਖ਼ਾਸ...
  3. ਪੰਜਾਬ ਦਾ 52 ਪ੍ਰਤੀਸ਼ਤ ਪਾਣੀ ਹੋਇਆ ਪ੍ਰਦੂਸ਼ਿਤ, ਕੇਂਦਰੀ ਜਲ ਬੋਰਡ ਦੀ ਰਿਪੋਰਟ ਦੇ ਹੈਰਾਨੀਜਨਕ ਖੁਲਾਸੇ, ਪੜੋ ਖਾਸ ਰਿਪੋਰਟ...

ਵਿਰੋਧੀਆਂ ਦੇ ਨਿਸ਼ਾਨੇ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਹੋਏ ਵਿਵਾਦ ਨੂੰ ਲੈ ਕੇ ਵਿਰੋਧੀਆਂ ਵੱਲੋਂ ਇਸ 'ਤੇ ਖੂਬ ਚੁਟਕੀ ਲਈ ਜਾ ਰਹੀ ਹੈ। ਇੱਕ ਪਾਸੇ ਜਿੱਥੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਮੰਤਰੀ ਕਟਾਰੂਚੱਕ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਦੇ ਵਿਵਾਦਾਂ ਦੇ ਵਿਚ ਫੱਸੇ ਹੋਏ ਮੰਤਰੀਆਂ ਅਤੇ ਵਿਧਾਇਕਾਂ 'ਤੇ ਵੀ ਚੁਟਕੀ ਲੈਂਈ ਗਈ। ਇੱਕ ਸਾਲ ਦੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਤੇ ਮੰਤਰੀਆਂ ਦੀ ਵਿਕਟਾਂ ਡਿੱਗ ਚੁੱਕੀਆਂ ਹਨ। ਸਿਰਫ ਪੰਜਾਬ ਦੀ ਲੀਡਰਸ਼ਿਪ ਨਹੀਂ ਸਗੋਂ ਕੇਂਦਰ ਦੀ ਲੀਡਰਸ਼ਿੱਪ ਵੀ ਸਰਕਾਰ ਤਿੰਨਾਂ ਮੰਤਰੀਆਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੀ ਹੈ। ਮਨਜਿੰਦਰ ਸਿਰਸਾ ਵੱਲੋਂ ਮੰਤਰੀ ਕਟਾਰੂਚੱਕ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ਅਤੇ ਇਸ ਸਬੰਧੀ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਕੋਲ ਇਹ ਮਾਮਲਾ ਵੀ ਪਹੁੰਚ ਚੁੱਕਾ ਹੈ ਜਿਨ੍ਹਾਂ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ।

ਵਿਰੋਧੀਆਂ ਨੂੰ ਸੀਐੱਮ ਦਾ ਠੋਕਵਾਂ ਜਵਾਬ: ਵਿਰੋਧੀ ਪਾਰਟੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਠੋਕਵਾਂ ਜਵਾਬ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਸਿਰਫ਼ ਦੋ-ਤਿੰਨ ਲੀਡਰ ਹੀ ਹਨ ਜਿਨ੍ਹਾਂ ਵਿੱਚ ਸੁਖਪਾਲ ਖਹਿਰਾ, ਬਿਕਰਮ ਮਜੀਠੀਆ ਅਤੇ ਮਨਜਿੰਦਰ ਸਿਰਸਾ ਜੋ ਜ਼ਿਆਦਾ ਰੌਲਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ਹੋਰ ਮੁੱਦਾ ਨਹੀਂ ਹੈ। ਉਹਨਾਂ ਕਟਾਰੂਚੱਕ ਦੇ ਮੁੱਦੇ ਤੇ ਜਵਾਬ ਦਿੰਦਿਆ ਕਿਹਾ ਕਿ ਸੁਖਪਾਲ ਖਹਿਰਾ ਪਹਿਲੇ ਸ਼ਖਸ਼ ਸਨ ਜਦੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵੱਲੋਂ ਕਟਾਰੂਚਕ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਉਦੋਂ ਉਹ ਚੰਗਾ ਲੱਗਦਾ ਸੀ, ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਤਾਂ ਇਹ ਅਜਿਹੇ ਇਲਜ਼ਾਮ ਲਾਉਣ ਲੱਗੇ ਆਪਸ ਵਿੱਚ ਸਲਾਹ ਨਹੀਂ ਕਰਦੇ। ਇਹ ਸਾਰੇ ਆਪਸ ਦੇ ਵਿੱਚ ਮਿਲੇ ਹੋਏ ਹਨ, ਉਨ੍ਹਾਂ ਕਿਹਾ ਕਿ ਹੁਣ ਸਾਡੀ ਸਰਕਾਰ ਬਣ ਚੁੱਕੀ ਹੈ ਅਤੇ ਸਾਡੀ ਸਰਕਾਰ ਕੋਲ ਸਮਾਂ ਹੈ ਉਹ ਸਾਡੇ ਤੋਂ ਕੋਈ ਖੋਹ ਨਹੀਂ ਸਕਦਾ ਇਸ ਕਰਕੇ ਉਹ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਿਣਗੇ।

Last Updated : May 9, 2023, 7:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.