ETV Bharat / state

Farmers Fair In Ludhiana: CM ਭਗਵੰਤ ਮਾਨ ਨੇ 5 ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ

author img

By ETV Bharat Punjabi Team

Published : Sep 15, 2023, 5:53 PM IST

Farmers Fair In Ludhiana
Farmers Fair In Ludhiana: CM ਭਗਵੰਤ ਮਾਨ ਨੇ 5 ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ

ਲੁਧਿਆਣਾ ਵਿਖੇ ਕਿਸਾਨ ਮੇਲੇ 'ਚ ਪਹੁੰਚੇ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ 'ਚ ਅਹਿਮ ਯੋਗਦਾਨ ਦੇਣ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ। (Farmers Fair In Ludhiana)

Farmers Fair In Ludhiana: CM ਭਗਵੰਤ ਮਾਨ ਨੇ 5 ਅਗਾਂਹਵਧੂ ਕਿਸਾਨਾਂ ਨੂੰ ਕੀਤਾ ਸਨਮਾਨਿਤ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਅੱਜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਉਨ੍ਹਾਂ ਨਾਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੀ ਪਹੁੰਚੇ। ਪੀਏਯੂ ਦੇ ਵੀਸੀ ਸਤਬੀਰ ਸਿੰਘ ਗੋਸਲ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ 5 (ਅਗਾਂਹਵਧੂ ਕਿਸਾਨਾਂ) ਖੇਤੀਬਾੜੀ 'ਚ ਅਹਿਮ ਯੋਗਦਾਨ ਦੇਣ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ। ਬਦਲਵੀਂ ਖੇਤੀ ਦੇ ਲਈ ਅਮਰਦੀਪ ਬਰਾੜ ਨੂੰ ਸਨਮਾਨ ਮਿਲਿਆ। ਇਸ ਮੌਕੇ ਸਨਮਾਨ ਹਾਸਿਲ ਕਰਨ ਵਾਲੇ ਕਿਸਾਨਾਂ ਨੇ ਜਿਥੇ ਸਰਕਾਰ ਦਾ ਧੰਨਵਾਦ ਕੀਤਾ ਉਥੇ ਹੀ ਆਪਣੀ ਉਪਲਬਧੀ ਬਾਰੇ ਵੀ ਦਸਿਆ। (Kisan Mela 2023)

ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਕੀਤਾ ਸਨਮਾਨਿਤ : ਇਸ ਮੌਕੇ ਮੁੱਖ ਮੰਤਰੀ ਨੇ ਉੱਘੇ ਪੰਜਾਬ ਦੇ ਕਿਸਾਨਾਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣੇ ਸੰਬੋਧਨ ਦੇ ਵਿੱਚ ਘੱਟ ਦੇ ਪਾਣੀ ਤੇ ਚਿੰਤਾ ਜ਼ਾਹਿਰ ਕੀਤੀ ਗਈ, ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲੋਂ ਉਹਨਾਂ ਨੂੰ ਲਗਾਤਾਰ ਪਰਾਲੀ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਹਾ ਜਾ ਰਿਹਾ ਹੈ। ਜਦਕਿ ਉਨ੍ਹਾਂ ਨੇ ਸਾਫ ਕਹਿ ਦਿੱਤਾ ਹੈ, ਕਿ ਜਦੋਂ ਤੱਕ ਕਿਸਾਨਾਂ ਨੂੰ ਪ੍ਰਤੀ ਏਕੜ ਪਰਾਲੀ ਦੀ ਸੰਭਾਲ ਲਈ ਪੈਸੇ ਨਹੀਂ ਦਿੱਤੇ ਜਾਂਦੇ ਪਰਾਲੀ ਕਿਸਾਨ ਕਿਵੇਂ ਸਾਂਭਣਗੇ ਇਸ ਤੋਂ ਇਲਾਵਾ ਇਹ ਵੀ ਕਿਹਾ ਕਿ ਅਸੀਂ ਬਾਸਮਤੀ ਦੇ ਜੋਰ ਦੇ ਰਹੇ ਹਨ ਬਾਸਮਤੀ ਨੂੰ ਵਿਦੇਸ਼ਾਂ ਵਿੱਚ ਪਹੁੰਚਾਉਣ ਦੇ ਲਈ ਅਸੀਂ ਪੰਜਾਬ ਦੀਆਂ 10 ਅਜਿਹੀ ਸਪਰੇਹਾਂ 'ਤੇ ਪਾਬੰਦੀ ਲਗਾ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਸਾਧਿਆ ਸਰਕਾਰਾਂ 'ਤੇ ਨਿਸ਼ਾਨਾ : ਕੇਂਦਰ ਸਰਕਾਰ ਹੁਣ ਬਾਸਮਤੀ ਤੇ ਐਕਸਪੋਰਟ ਕਰਨ 'ਤੇ ਵੀ ਟੈਕਸ ਲਾਇਆ ਜਾ ਰਿਹਾ ਹੈ। ਸੀਐਮ ਵੱਲੋਂ ਪਿਛਲੀਆਂ ਸਰਕਾਰਾਂ 'ਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਕਿਹਾ ਕਿ ਅਸੀਂ ਖੇਤੀ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਸਾਲ ਨਹਿਰੀ ਪਾਣੀ ਦੇ ਨਾਲ ਖੇਤੀ ਯੋਗ ਰਕਬਾ 70 ਫ਼ੀਸਦੀ ਤੱਕ ਕਰਨ ਦਾ ਟੀਚਾ ਮਿਥਿਆ ਹੈ। ਇਸ ਦੌਰਾਨ ਸਨਮਾਨਿਤ ਕੀਤੇ ਗਏ ਕਿਸਾਨਾਂ ਨੇ ਦੱਸਿਆ ਕਿ ਕਿਸ ਤਰ੍ਹਾਂ ਉਹਨਾਂ ਵੱਲੋਂ ਖੇਤੀ ਦੇ ਖੇਤਰ ਵਿੱਚ ਯੋਗਦਾਨ ਪਾਇਆ ਗਿਆ ਹੈ ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਤਰਨਤਾਰਨ ਦੇ ਪਿੰਡ ਦੀ ਗੁਰਸਿਮਰਤ ਕੌਰ ਨੇ ਦੱਸਿਆ ਕਿ ਉਹਨਾਂ ਵੱਲੋਂ ਆਪਣੇ ਪਿੰਡ ਦੇ ਛੱਪੜ ਦੀ ਸਾਫ਼ ਸਫਾਈ ਕਰਵਾਉਣ ਤੋਂ ਬਾਅਦ ਉਸ ਵਿਚ ਮੱਛੀ ਪਾਲਣ ਦਾ ਧੰਦਾ ਸ਼ੁਰੂ ਕੀਤਾ ਗਿਆ, ਪੰਜਾਬ ਦਾ ਪਹਿਲਾ ਅਜਿਹਾ ਛੱਪੜ ਹੈ ਜਿਸ ਦੀ ਇਸ ਤਰ੍ਹਾਂ ਦੀ ਨੁਹਾਰ ਬਦਲੀ ਗਈ ਜਿਸ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕਿਸਾਨਾਂ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੀਐਮ ਨੇ ਸਨਮਾਨਿਤ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.