ETV Bharat / state

ਕਾਂਗਰਸੀਆਂ ਨੇ ਲਾਇਆ ਜਲੰਧਰ ਬਾਈਪਾਸ 'ਤੇ ਧਰਨਾ, ਕਿਹਾ ਗਾਂਧੀ ਪਰਿਵਾਰ ਨੂੰ ਈਡੀ...

author img

By

Published : Jul 22, 2022, 9:04 PM IST

ਈਡੀ ਵਲੋਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਤੋਂ ਪੁੱਛਗਿਛ ਦੇ ਵਿਰੋਧ 'ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਲੁਧਿਆਣਾ ਜਲੰਧਰ ਬਾਈਪਾਸ 'ਤੇ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।

ਕਾਂਗਰਸੀਆਂ ਨੇ ਲਾਇਆ ਜਲੰਧਰ ਬਾਈਪਾਸ 'ਤੇ ਧਰਨਾ
ਕਾਂਗਰਸੀਆਂ ਨੇ ਲਾਇਆ ਜਲੰਧਰ ਬਾਈਪਾਸ 'ਤੇ ਧਰਨਾ

ਲੁਧਿਆਣਾ: ਸ਼ਹਿਰ ਵਿੱਚ ਜਲੰਧਰ ਬਾਈਪਾਸ ਸਥਿਤ ਕਾਂਗਰਸੀਆਂ ਵੱਲੋਂ ਅੱਜ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਲੀਡਰਾਂ ਨੇ ਕਿਹਾ ਕਿ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦ ਹੋਏ ਕੇਸ ਖੋਲ੍ਹੇ ਜਾ ਰਹੇ ਨੇ ਅਤੇ ਉਨ੍ਹਾਂ ਨੂੰ ਵਾਰ ਵਾਰ ਬੁਲਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਵਿੱਚ ਚੱਲ ਰਹੇ ਹੋਰਨਾਂ ਮੁੱਦਿਆਂ ਨੂੰ ਪਾਸੇ ਰੱਖ ਕੇ ਜਾਣ ਬੁੱਝ ਕੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਪਰੇਸ਼ਾਨ ਕਰ ਰਹੇ ਨੇ ਤਾਂ ਜੋ ਲੋਕਾਂ ਦਾ ਧਿਆਨ ਹੋਰਨਾਂ ਮੁੱਦਿਆਂ ਵੱਲ ਨਾ ਜਾ ਸਕੇ।

ਕਾਂਗਰਸੀਆਂ ਨੇ ਲਾਇਆ ਜਲੰਧਰ ਬਾਈਪਾਸ 'ਤੇ ਧਰਨਾ

ਇਸ ਮੌਕੇ ਲੁਧਿਆਣਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਤੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਭੜਾਸ ਕੱਢੀ ਗਈ ਅਤੇ ਕਿਹਾ ਗਿਆ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਦੇ ਸੀਨੀਅਰ ਲੀਡਰਾਂ ਅਤੇ ਗਾਂਧੀ ਪਰਿਵਾਰ ਨੂੰ ਵਾਰ ਵਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਉਹ ਇਸ ਤੋਂ ਡਰਨ ਵਾਲੇ ਨਹੀਂ ਹਨ।

ਕਾਂਗਰਸੀ ਲੀਡਰਾਂ ਨੇ ਕਿਹਾ ਕਿ ਖਾਣ ਪੀਣ ਦੇ ਸਾਮਾਨ 'ਤੇ ਜੀਐਸਟੀ ਲਗਾਇਆ ਜਾ ਰਿਹਾ ਹੈ। ਜਿਸਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ ਅਤੇ ਫਿਰ ਧਿਆਨ ਭਟਕਾਉਣ ਲਈ ਕੇਂਦਰ ਸਰਕਾਰ ਹੀ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਏਜੰਸੀ ਤੋਂ ਡਰਨ ਵਾਲੇ ਨਹੀਂ, ਇਸ ਦਾ ਡਟ ਕੇ ਵਿਰੋਧ ਕਰਨਗੇ।

ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਕਿਸੇ ਵੀ ਸੂਰਤ 'ਚ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਮੋਦੀ ਸਰਕਾਰ ਕਰ ਰਹੀ ਹੈ ਜੋ ਕਿ ਲੋਕਤੰਤਰ ਦੇ ਵਿਚ ਸਹੀ ਨਹੀਂ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲਾ: ਗੈਂਗਸਟਰਾਂ ਦੇ ਐਨਕਾਊਂਟਰ ਤੋਂ ਬਾਅਦ ਦੀਆਂ ਹਵੇਲੀ ਦੇ ਮੰਜ਼ਰ ਦੀਆਂ ਤਸਵੀਰਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.