ETV Bharat / state

ਕੋਰੋਨਾ ਮ੍ਰਿਤਕਾਂ ਦਾ ਸਸਕਾਰ ਕਰ ਵਾਲੀ ਟੀਮ ਵੱਲੋਂ ਹੁਣ ਗਰੀਬਾਂ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ

author img

By

Published : May 25, 2021, 5:49 PM IST

ਸਮਾਜ ਸੇਵੀ ਸੰਨੀ ਥਾਪਰ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਦੇ ਏ.ਸੀ.ਪੀ ਗੁਰਦੇਵ ਸਿੰਘ ਜੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਐਂਬੂਲੈਂਸ ਦੀਆਂ ਕੀਮਤਾਂ ਆਮ ਲੋਕਾਂ ਦੀ ਜੇਬ ਤੋਂ ਬਾਹਰ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਸਕਰ ਟੀਮ ਨਾਲ ਮਿਲ ਕੇ ਇਹ ਫੈਸਲਾ ਕੀਤਾ ਕਿ ਐਂਬੂਲੈਂਸ ਦੀਆਂ ਕੀਮਤਾਂ 1500 ਰੁਪਏ ਰਹਿਣਗੀਆਂ।

ਕੋਰੋਨਾ ਮ੍ਰਿਤਕਾਂ ਦਾ ਸਸਕਾਰ ਕਰ ਵਾਲੀ ਟੀਮ ਨੇ ਗਰੀਬਾਂ ਲਈ ਸ਼ੁਰੂ ਕੀਤੀ ਮੁਫ਼ਤ ਐਂਬੂਲੈਂਸ ਸੇਵਾ
ਕੋਰੋਨਾ ਮ੍ਰਿਤਕਾਂ ਦਾ ਸਸਕਾਰ ਕਰ ਵਾਲੀ ਟੀਮ ਨੇ ਗਰੀਬਾਂ ਲਈ ਸ਼ੁਰੂ ਕੀਤੀ ਮੁਫ਼ਤ ਐਂਬੂਲੈਂਸ ਸੇਵਾ

ਲੁਧਿਆਣਾ: ਲੁਧਿਆਣਾ 'ਚ ਸਸਕਾਰ ਟੀਮ ਅਤੇ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਿਲ ਕੇ ਗਰੀਬ ਲੋਕਾਂ ਨੂੰ ਮੁਫ਼ਤ ਐਂਬੂਲੈਂਸ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਐਂਬੂਲੈਂਸ ਦੀਆਂ ਕੀਮਤਾਂ ਵਿੱਚ ਵੀ ਵੱਡੀ ਕਟੌਤੀ ਕੀਤੀ ਗਈ ਹੈ ਤਾਂ ਜੋ ਆਸਾਨੀ ਨਾਲ ਲੋਕਾਂ ਨੂੰ ਇਹ ਸਹੂਲਤ ਮਿਲ ਸਕੇ। ਲੁਧਿਆਣਾ ਵਿੱਚ ਐਂਬੂਲੈਂਸ ਦੀ ਸਹੂਲਤ ਦਿੰਦਿਆਂ ਜਿਥੇ ਇੱਕ ਗੇੜੇ ਦੀ ਕੀਮਤ ਜੋ ਸ਼ਹਿਰ ਅੰਦਰ ਪਹਿਲਾਂ 2500 ਰੁਪਏ ਸੀ, ਉਸ ਨੂੰ ਘੱਟ ਕਰਕੇ 1500 ਰੁਪਏ ਕਰ ਦਿੱਤਾ ਗਿਆ ਹੈ। ਇਥੋਂ ਤੱਕ ਕਿ ਜੇਕਰ ਕੋਈ ਗਰੀਬ ਹੈ ਤਾਂ ਉਸ ਨੂੰ ਇਹ ਸੁਵਿਧਾ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

ਕੋਰੋਨਾ ਮ੍ਰਿਤਕਾਂ ਦਾ ਸਸਕਾਰ ਕਰ ਵਾਲੀ ਟੀਮ ਨੇ ਗਰੀਬਾਂ ਲਈ ਸ਼ੁਰੂ ਕੀਤੀ ਮੁਫ਼ਤ ਐਂਬੂਲੈਂਸ ਸੇਵਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸਮਾਜ ਸੇਵੀ ਸੰਨੀ ਥਾਪਰ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਦੇ ਏ.ਸੀ.ਪੀ ਗੁਰਦੇਵ ਸਿੰਘ ਜੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਐਂਬੂਲੈਂਸ ਦੀਆਂ ਕੀਮਤਾਂ ਆਮ ਲੋਕਾਂ ਦੀ ਜੇਬ ਤੋਂ ਬਾਹਰ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਸਕਰ ਟੀਮ ਨਾਲ ਮਿਲ ਕੇ ਇਹ ਫੈਸਲਾ ਕੀਤਾ ਕਿ ਐਂਬੂਲੈਂਸ ਦੀਆਂ ਕੀਮਤਾਂ 1500 ਰੁਪਏ ਰਹਿਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਗਰੀਬ ਪਰਿਵਾਰ ਹੋਣਗੇ ਜਾਂ ਪੈਸੇ ਦੇਣ 'ਚ ਅਸਮਰਥ ਹੋਣਗੇ, ਉਨ੍ਹਾਂ ਨੂੰ ਮੁਫ਼ਤ ਇਹ ਸੁਵਿਧਾ ਦਿੱਤੀ ਜਾਵੇਗੀ।

ਉਧਰ ਸਸਕਰ ਟੀਮ ਦੇ ਮੁਖੀ ਮਨਦੀਪ ਗੁੱਡੂ ਨੇ ਵੀ ਇਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਘੱਟ ਕੀਮਤਾਂ 'ਤੇ ਲੋੜਵੰਦਾਂ ਨੂੰ ਐਮਬੂਲੈਂਸ ਮੁਹੱਈਆ ਕਰਵਾਈ ਜਾਵੇਗੀ, ਉਨ੍ਹਾਂ ਕਿਹਾ ਕਿ ਇਸ ਸਬੰਧੀ ਬਕਾਇਦਾ ਇੱਕ ਗਰੁੱਪ ਵੀ ਬਣਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਕੋਰੋਨਾ ਮ੍ਰਿਤਕਾਂ ਦੇ ਸਸਕਾਰ ਵੀ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਹੁਣ ਤੱਕ ਕਈ ਮ੍ਰਿਤਕਾਂ ਦੇ ਸਸਕਾਰ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ:ਰਾਜਕੋਟ 'ਚ 7 ਲੇਅਰ ਮਾਸਕ ਦਾ ਵੱਡੇ ਪੈਮਾਨੇ 'ਤੇ ਉਤਪਾਦਨ ਸ਼ੁਰੂ

ETV Bharat Logo

Copyright © 2024 Ushodaya Enterprises Pvt. Ltd., All Rights Reserved.