ETV Bharat / state

Demand for traditional drugs: ਕਿਸਾਨ ਮੇਲੇ 'ਚ ਉੱਠੀ ਰਿਵਾਇਤੀ ਨਸ਼ਿਆਂ ਦੀ ਮੰਗ, ਡਾਕਟਰਾਂ ਨੇ ਕਿਹਾ ਨੌਜਵਾਨ ਪੀੜ੍ਹੀ ਹੋ ਰਹੀ ਨਪੁੰਸਕ

author img

By

Published : Mar 24, 2023, 6:57 PM IST

Demand for traditional drugs arose in Ludhiana Kisan Mela
Demand for traditional drugs: ਕਿਸਾਨ ਮੇਲੇ 'ਚ ਉੱਠੀ ਰਿਵਾਇਤੀ ਨਸ਼ਿਆਂ ਦੀ ਮੰਗ, ਸਿਥੈਟਿਕ ਨਸ਼ੇ ਪੰਜਾਬ ਦੀ ਜਵਾਨੀ ਨੂੰ ਕਰ ਰਹੇ ਨਪੁੰਸਕ

ਲੁਧਿਆਣਾ ਦੀ ਪੀਏਯੂ ਖੇਤੀਬਾੜੀ ਯੂਨੀਵਰਸਿਟੀ ਵਿੱਚ ਚੱਲ ਰਹੇ ਕਿਸਾਨ ਮੇਲੇ ਦੌਰਾਨ ਕੁੱਝ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਰਵਾਇਤੀ ਨਸ਼ਿਆਂ ਦੀ ਖੇਤੀ ਕਰਨ ਲਈ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਥੈਟਿਕ ਨਸ਼ਿਆਂ ਨੇ ਨੌਜਵਾਨਾਂ ਨੂੰ ਨਪੁੰਸਕ ਬਣਾ ਦਿੱਤਾ ਹੈ।

Demand for traditional drugs: ਕਿਸਾਨ ਮੇਲੇ 'ਚ ਉੱਠੀ ਰਿਵਾਇਤੀ ਨਸ਼ਿਆਂ ਦੀ ਮੰਗ, ਸਿਥੈਟਿਕ ਨਸ਼ੇ ਪੰਜਾਬ ਦੀ ਜਵਾਨੀ ਨੂੰ ਕਰ ਰਹੇ ਨਪੁੰਸਕ

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਦੋ ਦਿਨਾਂ ਕਿਸਾਨ ਮੇਲੇ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਕਿਸਾਨ ਮੇਲੇ ਦੇ ਵਿੱਚ ਜਿੱਥੇ ਖੇਤੀ ਦੀ ਆਧੁਨਿਕ ਤਕਨੀਕ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਉੱਥੇ ਹੀ ਪੀਏਯੂ ਦੇ ਕਿਸਾਨ ਮੇਲੇ ਵਿੱਚ ਕੁੱਝ ਸੰਸਥਾਵਾਂ ਵੱਲੋਂ ਭੁੱਕੀ ਅਤੇ ਅਫ਼ੀਮ ਦੀ ਖੇਤੀ ਲਈ ਅਵਾਜ਼ ਵੀ ਬੁਲੰਦ ਕੀਤੀ ਗਈ। ਹੱਥਾਂ ਦੇ ਵਿੱਚ ਪੋਸਟਰ ਫੜ ਕੇ ਕਿਸਾਨਾਂ ਨੇ ਭੁੱਕੀ ਅਤੇ ਅਫ਼ੀਮ ਦੀ ਖੇਤੀ ਕਰਨ ਦੀ ਇਜਾਜ਼ਤ ਦੇਣ ਦੀ ਸਰਕਾਰ ਤੋਂ ਮੰਗ ਕੀਤੀ । ਸੰਸਥਾ ਦੇ ਮੁਤਾਬਕ ਪੰਜਾਬ ਦੇ ਵਿੱਚ ਸਿੰਥੇਟਿਕ ਨਸ਼ਿਆਂ ਦੀ ਮਾਰ ਕਰਕੇ ਨੌਜਵਾਨ ਪੀੜ੍ਹੀ ਉੱਤੇ ਇਸ ਦਾ ਮਾੜਾ ਅਸਰ ਪੈ ਰਿਹਾ ਹੈ। ਰਵਾਇਤੀ ਖੇਤੀ ਕਰਨ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ ਅਤੇ ਨੌਜਵਾਨ ਪੀੜੀ ਜੋ ਚਿੱਟੇ ਦੇ ਨਸ਼ੇ ਦੀ ਦਲਦਲ ਵਿੱਚ ਫਸ ਰਹੀ ਹੈ ਉਹ ਰਵਾਇਤੀ ਨਸ਼ਿਆਂ ਵੱਲ ਆਵੇਗੀ।



ਅਫ਼ੀਮ ਦੀ ਖੇਤੀ ਦੀ ਸ਼ੁਰੂਆਤ: ਸੰਸਥਾ ਦੇ ਆਗੂ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਚਮਕੌਰ ਸਾਹਿਬ ਦੇ ਵਸਨੀਕ ਨੇ, ਮੁਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੇ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਜਦੋਂ ਉਹ ਸੱਤਾ ਵਿੱਚ ਆਉਣਗੇ ਤਾਂ ਕਿਸਾਨਾਂ ਦੀ ਬਿਹਤਰੀ ਲਈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭੁੱਕੀ ਅਤੇ ਅਫ਼ੀਮ ਦੀ ਖੇਤੀ ਦੀ ਸ਼ੁਰੂਆਤ ਕਰਨਗੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਰ ਉਹਨਾਂ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਸੰਸਥਾਂ ਦੇ ਆਗੂਆਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਨੌਜਵਾਨਾਂ ਨੂੰ ਚਿੱਟੇ ਦੇ ਨਸ਼ੇ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੇ ਨਾਲ ਵਾਅਦਾ ਖਿਲਾਫੀ ਕੀਤੀ ਹੈ।


ਟੈੱਸਟ ਟਿਊਬ ਬੇਬੀ ਸੈਂਟਰ: ਇਸ ਦੌਰਾਨ ਡਾਕਟਰ ਰਣਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨੌਜਵਾਨ ਪੀੜ੍ਹੀ ਚਿੱਟੇ ਦੇ ਨਸ਼ੇ ਕਾਰਨ ਬਰਬਾਦ ਹੁੰਦੀ ਜਾ ਰਹੀ ਹੈ ਜਿਸ ਕਰਕੇ ਪੰਜਾਬ ਭਰ ਦੇ ਵਿੱਚ 600 ਤੋਂ ਵਧੇਰੇ ਟੈਸਟ ਟਿਊਬ ਬੇਬੀ ਸੈਂਟਰ ਖੁੱਲ੍ਹ ਚੁੱਕੇ ਨੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਬੱਚੇ ਪੈਦਾ ਕਰਨ ਤੋਂ ਅਸਮਰਥ ਹੋ ਰਹੀ ਹੈ। ਜਿਸ ਕਾਰਨ ਸਾਡੀ ਨੌਜਵਾਨ ਪੀੜੀ ਖਤਮ ਹੋ ਜਾਵੇਗੀ, ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇਕ ਹੱਲ ਰਵਾਇਤੀ ਨਸ਼ਿਆਂ ਦੀ ਖੇਤੀ ਹੈ ਜਿਸ ਨੂੰ ਸ਼ੁਰੂ ਕਰਨਾ ਬੇਹੱਦ ਜ਼ਰੂਰੀ ਹੈ। ਸੰਸਥਾ ਵੱਲੋਂ ਦਾਅਵਾ ਕੀਤਾ ਗਿਆ ਕਿ ਜੇਕਰ ਰਵਾਇਤੀ ਨਸ਼ਿਆਂ ਦੀ ਖੇਤੀ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਕਿਸਾਨ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਵੀ ਨਿਕਲ ਸਕਣਗੇ ਅਤੇ ਉਹਨਾਂ ਦੀ ਆਮਦਨ ਦੇ ਵਿੱਚ ਵੀ ਇਜ਼ਾਫ਼ਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੇ ਹੋਰਨਾਂ ਸੂਬਿਆਂ ਦੇ ਵਿੱਚ ਅਫੀਮ ਅਤੇ ਭੁੱਕੀ ਦੀ ਖੇਤੀ ਕਰਨੀ ਕਾਨੂੰਨੀ ਹੈ ਤਾਂ ਪੰਜਾਬ ਦੇ ਵਿੱਚ ਇਸ ਨੂੰ ਕਿਉਂ ਗੈਰ-ਕਨੂੰਨੀ ਕਰਾਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਉੱਤੇ ਪੰਜਾਬ ਸਰਕਾਰਾਂ ਨੂੰ ਕੰਮ ਕਰਨ ਦੀ ਲੋੜ ਹੈ।

ਇਹ ਨੀ ਪੜ੍ਹੋ: Tajinder Gorkha Baba: ਤਜਿੰਦਰ ਗੋਰਖਾ ਬਾਬਾ ਨੇ ਵੀ ਕੀਤੇ ਅਹਿਮ ਖੁਲਾਸੇ, ਤਿਆਰ ਹੋ ਰਹੀ ਸੀ ਅਨੰਦਪੁਰ ਖਾਲਸਾ ਫੌਜ



ETV Bharat Logo

Copyright © 2024 Ushodaya Enterprises Pvt. Ltd., All Rights Reserved.