ETV Bharat / state

Demand letter to MLAs and MPs: ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੇ ਤਮਾਮ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲਿਖਿਆ ਪੱਤਰ, ਕੀਤੀ ਇਹ ਖ਼ਾਸ ਮੰਗ

author img

By ETV Bharat Punjabi Team

Published : Sep 5, 2023, 7:03 AM IST

Demand to name Ludhiana railway station after Shaheed Sukhdev Singh
Demand letter to MLAs and MPs: ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੇ ਤਮਾਮ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲਿਖਿਆ ਪੱਤਰ, ਕੀਤੀ ਇਹ ਖ਼ਾਸ ਮੰਗ

ਲੁਧਿੁਆਣਾ ਵਿੱਚ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੇ ਤਮਾਮ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਪੱਤਰ ਲਿਖ ਕੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੂਰੀ ਤਰ੍ਹਾਂ ਜਾਇਜ਼ ਮੰਗ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ। (Ludhiana Railway Station name)

ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਦੀ ਖ਼ਾਸ ਮੰਗ

ਲੁਧਿਆਣਾ: ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਉੱਤੇ ਉਨ੍ਹਾਂ ਦੇ ਵੰਸ਼ਜ ਥਾਪਰ ਪਰਿਵਾਰ ਵੱਲੋਂ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਗਏ ਹਨ। ਪਰਿਵਾਰ ਨੇ ਹੱਥਾਂ ਵਿੱਚ ਪੱਤਰ ਫੜ੍ਹ ਕੇ ਰੋਸ ਜਾਹਿਰ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਪੰਜਾਬ ਦੇ 117 ਵਿਧਾਨਸਭਾ ਦੇ ਵਿਧਾਇਕਾਂ ਅਤੇ ਰਾਜ ਸਭਾ ਮੈਬਰਾਂ ਦੇ ਨਾਲ-ਨਾਲ ਲੋਕ ਸਭਾ ਸੰਸਦ ਮੈਂਬਰਾਂ ਨੂੰ ਪੱਤਰ ਭੇਜੇ ਜਾ ਰਹੇ ਨੇ। ਜਿਨ੍ਹਾਂ ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ ਗਈ ਹੈ।

ਸ਼ਹੀਦ ਦੇ ਪਰਿਵਾਰ ਨੇ ਰੱਖੀ ਮੰਗ: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਅਤੇ ਉਨ੍ਹਾਂ ਦੇ ਪੁੱਤਰ ਤ੍ਰਿਭੁਵਨ ਥਾਪਰ ਨੇ ਕਿਹਾ ਕਿ ਸ਼ਹੀਦ ਪਰਿਵਾਰ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਮਾਮ ਵਿਧਾਇਕਾਂ, ਰਾਜ ਸਭਾ ਅਤੇ ਲੋਕ ਸਭਾ ਮੈਂਬਰਾਂ ਨੂੰ ਪੱਤਰ ਭੇਜੇ ਜਾ ਰਹੇ ਨੇ। ਜਿਸ ਵਿੱਚ ਉਨ੍ਹਾਂ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਥਾਪਰ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹੀਦ ਸੁਖਦੇਵ ਦੇ ਨਾਮ ਉੱਤੇ ਇੱਕ ਮਾਰਗ ਦਾ ਨਾਮ ਰੱਕਣ ਦੀ ਮੰਗ ਵੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ ਪਰ ਉਸ ਉੱਪਰ ਵੀ ਕੋਈ ਗੌਰ ਨਹੀਂ ਕੀਤਾ ਗਿਆ। ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਮਤੇ ਨੂੰ ਪਾਸ ਕਰ ਦਿੱਤਾ ਜਾਂਦਾ ਹੈ ਤਾਂ ਉਹ ਲੁਧਿਆਣਾ ਰੇਲਵੇ ਸਟੇਸ਼ਨ ਲਈ ਕੇਂਦਰ ਨਾਲ ਮੁਲਾਕਾਤ ਕਰਕੇ ਇਸ ਦਾ ਨਾਮ ਸ਼ਹੀਦ ਦੇ ਨਾਮ ਉੱਤੇ ਰਖਵਾ ਸਕਣਗੇ।

ਦੇਸ਼ ਦੇ ਸ਼ਹੀਦਾਂ ਦੀ ਯਾਦਗਾਰ ਜ਼ਰੂਰੀ: ਪਰਿਵਾਰ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਰਲੇਵੇ ਸਟੇਸ਼ਨ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜਿਵੇਂ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ਉੱਤੇ ਰੱਖਣ ਦਾ ਮਤਾ ਪਾਸ ਕੀਤਾ ਗਿਆ ਹੈ, ਉਸ ਤਰ੍ਹਾਂ ਹੀ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਂਅ ਸ਼ਹੀਦ ਸੁਖਦੇਵ ਥਾਪਰ ਦੇ ਨਾਂਅ ਉੱਤੇ ਰੱਖਿਆ ਜਾਵੇ। ਜਿਸ ਲਈ ਉਙ ਮੁਹਿੰਮ ਵੀ ਸ਼ੁਰੂ ਕਰ ਰਹੇ ਨੇ ਤਾਂ ਜੋ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦ ਸੁਖਦੇਵ ਥਾਪਰ ਲੁਧਿਆਣਾ ਦੇ ਜੰਮਪਲ ਨੇ ਜਿਸ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਵਜੋਂ ਇਹ ਕਰਨ ਦੀ ਲੋੜ ਹੈ ਤਾਂ ਕਿ ਦੇਸ਼ ਦੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾ ਸਕੇ।


ETV Bharat Logo

Copyright © 2024 Ushodaya Enterprises Pvt. Ltd., All Rights Reserved.