ETV Bharat / state

ਸੰਯੁਕਤ ਕਿਸਾਨ ਮੋਰਚੇ ਨੇ ਕੀਤੀ CM ਮਾਨ ਦੇ ਬਿਆਨ ਦੀ ਨਿਖੇਧੀ

author img

By

Published : Nov 20, 2022, 12:57 PM IST

SKM Condemnation of the statement of CM mann
SKM Condemnation of the statement of CM mann

ਇਕ ਪਾਸੇ ਜਿੱਥੇ ਲੁਧਿਆਣਾ ਦੇ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਉਥੇ ਦੂਜੇ ਪਾਸੇ ਕਿਸਾਨ ਯੂਨੀਅਨ ਚੜੂਨੀ ਵੱਲੋਂ ਵੀ ਕਾਨਫਰੰਸ ਕੀਤੀ ਗਈ। ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਮੁੱਖ ਮੰਤਰੀ ਉਤੇ ਨਿਸ਼ਾਨੇ ਵਿੰਨ੍ਹਦੇ ਨਜ਼ਰ ਆਏ। ਕਿਸਾਨ ਯੂਨੀਅਨ ਚੜੂਨੀ ਵੱਲੋਂ ਵੀ ਕਾਨਫਰੰਸ ਕੀਤੀ ਗਈ।

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੀਤੇ ਦਿਨ ਕਿਸਾਨਾਂ 'ਤੇ ਦਿੱਤੇ ਬਿਆਨ ਨੂੰ ਲੈ ਕੇ ਕਿਸਾਨ ਯੂਨੀਅਨਾਂ ਭੜਕਦੀਆਂ ਦਿਖਾਈ ਦੇ ਰਹੀਆਂ ਹਨ। ਅੱਜ ਇਕ ਪਾਸੇ ਜਿੱਥੇ ਲੁਧਿਆਣਾ ਦੇ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਉਥੇ ਦੂਜੇ ਪਾਸੇ ਕਿਸਾਨ ਯੂਨੀਅਨ ਚੜੂਨੀ ਵੱਲੋਂ ਵੀ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਲੈ ਕੇ ਜੋ ਬਿਆਨ ਦਿੱਤਾ ਗਿਆ ਹੈ ਬੇਹੱਦ ਮੰਦਭਾਗਾ ਹੈ ਉਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਮੁੱਖ ਮੰਤਰੀ ਪੰਜਾਬ ਦੇ ਨਿਸ਼ਾਨੇ ਵਿੰਨ੍ਹਦੇ ਨਜ਼ਰ ਆਏ।

AAP ਭਾਜਪਾ ਦੀ B ਟੀਮ: ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ B ਟੀਮ ਹੈ ਅਤੇ ਜਿਵੇਂ ਭਾਜਪਾ ਨੇ ਕਿਸਾਨਾਂ ਦਾ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀ ਉਸੇ ਤਰ੍ਹਾਂ ਆਮ ਆਦਮੀ ਪਾਰਟੀ ਵੀ ਉਸੇ ਰਾਹ ਤੇ ਚੱਲ ਰਹੀ ਹੈ ਉਹਨਾਂ ਸੀਐਮ (CM) ਭਗਵੰਤ ਮਾਨ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਧਰਨੇ ਨਹੀਂ ਲਾਉਂਦੇ ਸਗੋਂ ਸਰਕਾਰਾਂ ਵੱਲੋਂ ਜਿਹੜੇ ਵਾਅਦੇ ਕਰਕੇ ਪੂਰੇ ਨਹੀਂ ਕੀਤੇ ਜਾਂਦੇ ਉਨ੍ਹਾਂ ਨੂੰ ਲੈ ਕੇ ਆਪਣਾ ਰੋਸ ਜ਼ਾਹਰ ਕਰਦੇ ਹਨ।

SKM Condemnation of the statement of CM mann

ਜ਼ਮੀਨਾਂ ਕਾਰਪੋਰੇਟਾਂ ਨੂੰ ਦਿੱਤੀਆਂ ਜਾ ਰਹੀਆਂ: ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਕਈ ਮੁੱਦੇ ਹਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਪੰਚਾਇਤੀ ਜ਼ਮੀਨ ਜਿਸ ਦੇ ਕੋਲ ਹੋਵੇ ਕਿ ਉਸ ਨੂੰ ਮੁੜ ਜਾਵੇਗੀ ਪਰ ਪੰਚਾਇਤਾਂ ਦੇ ਨਾਲ ਨਾਂ ਲਗਵਾ ਕੇ ਉਹਨਾਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਹੀ ਦਿੱਤੀ ਜਾ ਸਕੇ ਓਹਨਾ ਕਿਹਾ ਕੇ ਸਰਕਾਰ ਨੇ ਕਿਹਾ ਸੀ 5 ਤਰੀਕ ਨੂੰ ਗੰਨੇ ਦੀਆਂ ਮਿੱਲਾਂ ਖੁੱਲ੍ਹ ਜਾਣਗੀਆਂ ਉਹ ਵੀ ਨਹੀਂ ਖੋਲੀਆਂ ਗਈਆਂ।

ਕਿਸਾਨ ਮੋਰਚੇ ਨੂੰ ਤੋੜਨ ਦੀ ਕੋਸ਼ਿਸ: ਇਸ ਮੌਕੇ ਤੇ ਬੋਲਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਅੱਜ ਵਿਜੈ ਦਿਵਸ ਮਨਾਇਆ ਜਾ ਰਿਹਾ ਹੈ ਅਤੇ 26 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਗੁਰਦੁਆਰਾ ਅੰਬ ਸਾਹਿਬ ਮੱਥਾ ਟੇਕਣ ਲਈ ਜਾਣਗੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਕੱਠੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ । ਜਿਸ ਵਿਚ ਉਗਰਾਹਾਂ ਜਥੇਬੰਦੀਆਂ ਵੀ ਸ਼ਾਮਲ ਹੈ। ਉੱਥੇ ਹੀ ਇਸ ਮੌਕੇ 'ਤੇ ਬੋਲਦੇ ਹੋਏ ਉਗਰਾਹਾਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਉਗਰਾਹਾਂ ਨੇ ਕੇਂਦਰ ਸਰਕਾਰ ਉਪਰ ਨਿਸ਼ਾਨਾ ਸਾਧਿਆ ਅਤੇ ਕਿਹਾ ਕੀ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਨਿਸ਼ਾਨੇ ਉਤੇ ਹਨ ਅਤੇ ਕੇਂਦਰ ਸਰਕਾਰ ਕਿਸਾਨ ਮੋਰਚੇ ਨੂੰ ਤੋੜਨਾ ਚਾਹੁੰਦੀ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਮੁੜ ਤੋਂ ਇੱਕ ਜੁੱਟ ਹੋ ਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ:- ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਸਾਬਕਾ DGP ਸੈਣੀ ਨੂੰ ਸੰਮਨ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.