ETV Bharat / state

ਕਾਲੇ ਪਾਣੀ ਖ਼ਿਲਾਫ਼ ਚਲਾਈ ਮੁਹਿੰਮ ਦਾ ਹਿੱਸਾ ਬਣੇ ਕੀਮਤੀ ਰਾਵਲ ਨੇ ਕੀਤਾ ਈਟੀਵੀ ਭਾਰਤ ਦਾ ਧੰਨਵਾਦ

author img

By

Published : Jan 27, 2020, 3:16 PM IST

ਈਟੀਵੀ ਭਾਰਤ ਵੱਲੋਂ ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਚਲਾਈ ਗਈ ਮੁਹਿੰਮ ਰੰਗ ਲਿਆਈ ਹੈ ਅਤੇ ਸਰਕਾਰ ਵੱਲੋਂ ਇਸ ਦੀ ਸਫ਼ਾਈ ਲਈ 600 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕਰ ਦਿੱਤਾ ਹੈ।

ਕਾਲੇ ਪਾਣੀ ਤੋਂ ਆਜ਼ਾਦੀ
ਕਾਲੇ ਪਾਣੀ ਤੋਂ ਆਜ਼ਾਦੀ

ਲੁਧਿਆਣਾ: ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਸਰਕਾਰ ਵੱਲੋਂ 600 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕਰ ਦਿੱਤਾ ਗਿਆ ਹੈ। ਈਟੀਵੀ ਭਾਰਤ ਵੱਲੋਂ ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਮੁਹਿੰਮ ਚਲਾਈ ਗਈ ਸੀ ਜਿਸ ਦਾ ਹਿੱਸਾ ਆਰਟੀਆਈ ਐਕਟੀਵਿਸਟ ਕੀਮਤੀ ਰਾਵਲ ਬਣੇ ਰਹੇ ਸਨ। ਹੁਣ ਸਰਕਾਰ ਵੱਲੋਂ ਪ੍ਰਾਜੈਕਟ ਮਨਜ਼ੂਰ ਕਰਨ ਤੋਂ ਬਾਅਦ ਕੀਮਤੀ ਰਾਵਲ ਨੇ ਜਿੱਥੇ ਈਟੀਵੀ ਭਾਰਤ ਦਾ ਵਿਸ਼ੇਸ਼ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਜੈਕਟ ਪਹਿਲਾਂ ਵੀ ਬਣਾਏ ਜਾ ਚੁੱਕੇ ਹਨ ਪਰ ਇਸ ਦਾ ਫਾਇਦਾ ਤਾਂ ਹੀ ਹੈ ਜੇਕਰ ਜ਼ਮੀਨੀ ਪੱਧਰ 'ਤੇ ਇਹ ਪੈਸੇ ਲੱਗਣਗੇ ਅਤੇ ਲੋਕਾਂ ਨੂੰ ਬੁੱਢੇ ਨਾਲੇ ਦੇ ਪ੍ਰਦੂਸ਼ਿਤ ਪਾਣੀ ਤੋਂ ਰਾਹਤ ਮਿਲੇਗੀ।

ਵੇਖੋ ਵੀਡੀਓ

ਇਸ ਮੁਹਿੰਮ ਦੇ ਤਹਿਤ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਗੰਦੇ ਪਾਣੀ ਦੇ ਸੈਂਪਲ ਦਿੱਤੇ ਗਏ ਸਨ, ਜਿਸ ਤੋਂ ਬਾਅਦ ਸਰਕਾਰ ਜਾਗੀ ਹੈ ਅਤੇ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ 600 ਕਰੋੜ ਰੁਪਏ ਦਾ ਪ੍ਰਾਜੈਕਟ ਪਾਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਦਾ ਫਾਇਦਾ ਉਦੋਂ ਹੀ ਹੋਵੇਗਾ ਜਦੋਂ ਜ਼ਮੀਨੀ ਪੱਧਰ 'ਤੇ ਕੰਮ ਹੋਵੇਗਾ।

ਇਹ ਵੀ ਪੜ੍ਹੋ: ਤਾਈਕਮਾਂਡੋ ਕੌਮਾਂਤਰੀ ਖਿਡਾਰਣਾਂ ਆਪਸ 'ਚ ਪੈਸੇ ਇਕੱਠੇ ਕਰ ਦੇਸ਼ ਦਾ ਕਰ ਰਹੀਆਂ ਨੇ ਨਾਂਅ ਰੋਸ਼ਨ

ਕੀਮਤੀ ਰਾਵਲ ਨੇ ਕਿਹਾ ਕਿ ਪਹਿਲਾਂ ਵੀ ਅਜਿਹੇ ਕਈ ਪ੍ਰਾਜੈਕਟ ਪਾਸ ਹੋ ਚੁੱਕੇ ਹਨ ਪਰ ਅੱਜ ਤੱਕ ਜ਼ਮੀਨੀ ਪੱਧਰ 'ਤੇ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਕੰਮ ਕਿਵੇਂ ਹੋਵੇਗਾ, ਕਦੋਂ ਸ਼ੁਰੂ ਹੋਵੇਗਾ ਅਤੇ ਕਿਵੇਂ ਇਸ ਦੇ ਪੈਸੇ ਲੱਗਣਗੇ, ਇਹ ਵੱਡਾ ਸਵਾਲ ਹੈ ਜਿਸ 'ਤੇ ਮੁੜ ਤੋਂ ਸਾਡੀਆਂ ਨਜ਼ਰਾਂ ਰਹਿਣਗੀਆਂ।

ਜ਼ਿਕਰੇਖ਼ਾਸ ਹੈ ਕਿ ਈਟੀਵੀ ਭਾਰਤ ਵੱਲੋਂ ਲਗਾਤਾਰ ਬੁੱਢੇ ਨਾਲੇ ਦੇ ਖ਼ਿਲਾਫ਼ ਮੁਹਿੰਮ ਚਲਾਈ ਗਈ ਸੀ ਜਿਸ ਤੋਂ ਬਾਅਦ ਪਿੰਡਾਂ ਵਿੱਚ ਜਾ ਕੇ ਲੋਕਾਂ ਦਾ ਦਰਦ ਸਰਕਾਰ ਤੱਕ ਪਹੁੰਚਾਇਆ ਸੀ ਜਿਸ ਤੋਂ ਬਾਅਦ ਗੰਦੇ ਨਾਲੇ ਦੇ ਪਾਣੀ ਅਤੇ ਲੋਕਾਂ ਦੇ ਘਰਾਂ ਤੋਂ ਪਾਣੀ ਦੇ ਸੈਂਪਲ ਇਕੱਠੇ ਕਰਕੇ ਪੰਜਾਬ ਦੇ ਮੰਤਰੀਆਂ ਨੂੰ ਦਿੱਤੇ ਗਏ ਸਨ। ਇਸ ਮੁਹਿੰਮ ਤੋਂ ਬਾਅਦ ਹਰਕਤ ਵਿੱਚ ਆਈ ਅਤੇ ਸਰਕਾਰ ਨੇ ਬੁੱਢੇ ਨਾਲੇ ਦੀ ਸਫ਼ਾਈ ਲਈ 600 ਕਰੋੜ ਰੁਪਏ ਦਾ ਪ੍ਰਾਜੈਕਟ ਪਾਸ ਕਰ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਦੋਂ ਹੁੰਦੀ ਹੈ ਅਤੇ ਬੁੱਢੇ ਨਾਲੇ ਦੀ ਕਾਇਆ-ਕਲਪ ਹੋਣ ਤੋਂ ਬਾਅਦ ਲੋਕਾਂ ਨੂੰ ਪ੍ਰਦੂਸ਼ਣ ਤੋਂ ਕਦੋਂ ਰਾਹਤ ਮਿਲਦੀ ਹੈ।

Intro:ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਸਰਕਾਰ ਵੱਲੋਂ 600 ਕਰੋੜ ਰੁਪਏ ਦਾ ਪ੍ਰਾਜੈਕਟ ਮਨਜ਼ੂਰ ਕਰ ਦਿੱਤਾ ਗਿਆ ਹੈ ਲਗਾਤਾਰ ਈਟੀਵੀ ਭਾਰਤ ਵੱਲੋਂ ਬੁੱਢੇ ਨਾਲੇ ਦੇ ਖਿਲਾਫ ਮੁਹਿੰਮ ਚਲਾਈ ਗਈ ਸੀ ਜਿਸ ਦਾ ਹਿੱਸਾ ਆਰਟੀਆਈ ਐਕਟੀਵਿਸਟ ਕੀਮਤੀ ਰਾਵਲ ਬਣੇ ਰਹੇ ਸਨ ਹੁਣ ਸਰਕਾਰ ਵੱਲੋਂ ਪ੍ਰਾਜੈਕਟ ਮਨਜ਼ੂਰ ਕਰਨ ਤੋਂ ਬਾਅਦ ਕੀਮਤੀ ਰਾਵਲ ਨੇ ਜਿੱਥੇ ਟੀਵੀ ਭਾਰਤ ਦਾ ਵਿਸ਼ੇਸ਼ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਅਜਿਹੇ ਪ੍ਰਾਜੈਕਟ ਪਹਿਲਾਂ ਵੀ ਬਣਾਏ ਜਾ ਚੁੱਕੇ ਨੇ ਪਰ ਫਾਇਦਾ ਤਾਂ ਹੀ ਹੈ ਜੇਕਰ ਜ਼ਮੀਨੀ ਪੱਧਰ ਤੇ ਇਹ ਪੈਸੇ ਲੱਗਣਗੇ ਅਤੇ ਲੋਕਾਂ ਨੂੰ ਬੁੱਢੇ ਨਾਲੇ ਦੇ ਪ੍ਰਦੂਸ਼ਿਤ ਪਾਣੀ ਤੋਂ ਰਾਹਤ ਮਿਲੇਗੀ


Body:ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਆਰਟੀਆਈ ਐਕਟੀਵਿਸਟ ਕੀਮਤੀ ਰਾਵਲ ਨੇ ਜਿੱਥੇ ਪੀਟੀਵੀ ਭਾਰਤ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲਗਾਤਾਰ ਚੈਨਲ ਵੱਲੋਂ ਚਲਾਈ ਗਈ ਮੁਹਿੰਮ ਤੋਂ ਬਾਅਦ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਗੰਦੇ ਪਾਣੀ ਦੇ ਸੈਂਪਲ ਦਿੱਤੇ ਗਏ ਸਨ ਉਸ ਤੋਂ ਬਾਅਦ ਸਰਕਾਰ ਜਾਗੀ ਹੈ ਅਤੇ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ 600 ਕਰੋੜ ਰੁਪਏ ਦਾ ਪ੍ਰਾਜੈਕਟ ਪਾਸ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਦਾ ਫਾਇਦਾ ਉਦੋਂ ਹੀ ਹੋਵੇਗਾ ਜਦੋਂ ਜ਼ਮੀਨੀ ਪੱਧਰ ਤੇ ਇਸ ਤੇ ਕੰਮ ਹੋਵੇਗਾ ਕੀਮਤੀ ਰਾਵਲ ਨੇ ਕਿਹਾ ਕਿ ਪਹਿਲਾਂ ਵੀ ਕਈ ਪ੍ਰਾਜੈਕਟ ਪਾਸ ਨੇ ਪਰ ਅੱਜ ਤੱਕ ਜ਼ਮੀਨੀ ਪੱਧਰ ਤੇ ਕੰਮ ਨਹੀਂ ਹੋਇਆ ਉਨ੍ਹਾਂ ਕਿਹਾ ਕਿ ਇਹ ਕੰਮ ਕਿਵੇਂ ਹੋਵੇਗਾ ਕਦੋਂ ਸ਼ੁਰੂ ਹੋਵੇਗਾ ਅਤੇ ਕਿਵੇਂ ਇਸ ਦੇ ਪੈਸੇ ਲੱਗਣਗੇ ਇਹ ਵੱਡਾ ਸਵਾਲ ਹੈ ਜਿਸ ਤੇ ਮੁੜ ਤੋਂ ਸਾਡੀਆਂ ਨਜ਼ਰਾਂ ਰਹਿਣਗੀਆਂ

121...ਕੀਮਤੀ ਰਾਵਲ ਆਰਟੀਆਈ ਐਕਟੀਵਿਸਟ


Conclusion:ਜ਼ਿਕਰੇਖ਼ਾਸ ਹੈ ਕਿ ਈਟੀਵੀ ਭਾਰਤ ਵੱਲੋਂ ਲਗਾਤਾਰ ਬੁੱਢੇ ਨਾਲੇ ਦੇ ਖਿਲਾਫ ਮੁਹਿੰਮ ਚਲਾਈ ਗਈ ਸੀ ਜਿਸ ਤੋਂ ਬਾਅਦ ਪਿੰਡਾਂ ਵਿੱਚ ਜਾ ਕੇ ਲੋਕਾਂ ਦਾ ਦਰਦ ਸਰਕਾਰ ਤੱਕ ਪਹੁੰਚਾਇਆ ਸੀ ਜਿਸ ਤੋਂ ਬਾਅਦ ਗੰਦੇ ਨਾਲੇ ਦੇ ਪਾਣੀ ਅਤੇ ਲੋਕਾਂ ਦੇ ਘਰਾਂ ਤੋਂ ਪਾਣੀ ਦੇ ਸੈਂਪਲ ਕੁਲੈਕਟ ਕਰਕੇ ਪੰਜਾਬ ਦੇ ਮੰਤਰੀਆਂ ਨੂੰ ਦਿੱਤੇ ਗਏ ਸਨ ਜਿਸ ਤੋਂ ਬਾਅਦ ਹਰਕਤ ਚ ਆਈ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ 600 ਕਰੋੜ ਰੁਪਏ ਦਾ ਪ੍ਰਾਜੈਕਟ ਹੁਣ ਪਾਸ ਕਰ ਦਿੱਤਾ ਹੈ ਅਤੇ ਹੁਣ ਵੇਖਣਾ ਹੋਵੇਗਾ ਕਿ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਦੋਂ ਹੁੰਦੀ ਹੈ ਅਤੇ ਬੁੱਢੇ ਨਾਲੇ ਦੀ ਕਾਇਆ ਕਲਪ ਹੋਣ ਤੋਂ ਬਾਅਦ ਲੋਕਾਂ ਨੂੰ ਪ੍ਰਦੂਸ਼ਣ ਤੋਂ ਕਦੋਂ ਰਾਹਤ ਮਿਲਦੀ ਹੈ
ETV Bharat Logo

Copyright © 2024 Ushodaya Enterprises Pvt. Ltd., All Rights Reserved.