ETV Bharat / state

ਪੰਜਾਬ ’ਚ ਭਾਜਪਾ ਨੇ ਆਗਾਮੀ ਚੋਣਾਂ ਲਈ ਵਜਾਇਆ ਬਿਗੁਲ

author img

By

Published : Dec 14, 2021, 12:37 PM IST

ਤਿੰਨ ਖੇਤੀਬਾੜੀ ਕਾਨੂੰਨਾਂ (three farm laws) ਦੇ ਰੱਦ ਹੋਣ ਤੋਂ ਬਾਅਦ ਭਾਜਪਾ ਵੱਲੋਂ 2022 ਦੀਆਂ ਚੋਣਾਂ (2022 Punjab Assembly Election) ਦਾ ਆਗਾਜ ਕਰ ਦਿੱਤਾ ਹੈ। ਇਸੇ ਦੇ ਚੱਲਦੇ ਲੁਧਿਆਣਾ ਵਿਖੇ ਭਾਜਪਾ ਵੱਲੋਂ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਉਂਦੇ ਸਮੇਂ ਅੰਦਰ ਭਾਜਪਾ ਇਕ ਅਜਿਹੀ ਸਰਕਾਰ ਬਣਾਏਗੀ, ਜੋ ਹਿੰਦੂ ਸਿੱਖ ਏਕਤਾ ਨੂੰ ਵਧਾਵਾ ਦੇਵੇਗੀ।

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ

ਲੁਧਿਆਣਾ: 2022 ਦੀਆਂ ਵਿਧਾਨਸਭਾ ਚੋਣਾਂ (2022 Punjab Assembly Election) ਨੂੰ ਲੈ ਕੇ ਭਾਜਪਾ ਨੇ ਬਿਗੁਲ ਵਜਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਭਾਜਵਾ ਵੱਲੋਂ ਲੁਧਿਆਣਾ ਦੇ ਮੁੱਲਾਂਪੁਰ ਮੁੱਲਾਂਪੁਰ ਵਿਖੇ ਪ੍ਰਦੇਸ਼ ਪ੍ਰੀਸ਼ਦ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੀ ਲੀਡਰਸ਼ਿਪ ਦੇ ਨਾਲ ਕੇਂਦਰ ਦੀ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਲਈ ਪਹੁੰਚ ਰਹੀ ਹੈ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ।

ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਚਰਚਾ ਹੋਵੇਗੀ ਅਤੇ ਪੰਜਾਬ ਦੇ ਵਿੱਚ ਆਉਂਦੇ ਸਮੇਂ ਅੰਦਰ ਭਾਜਪਾ ਇਕ ਅਜਿਹੀ ਸਰਕਾਰ ਬਣਾਏਗੀ ਜੋ ਹਿੰਦੂ ਸਿੱਖ ਏਕਤਾ ਨੂੰ ਵਧਾਵਾ ਦੇਵੇਗੀ। ਕਿਸਾਨਾਂ ਵੱਲੋਂ ਵਿਰੋਧ ਨਾ ਹੋਣ ਦੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਫ਼ੈਸਲਾ ਲਿਆ ਹੈ ਉਸ ਨਾਲ ਸਾਰਿਆਂ ਨੇ ਸਵਾਗਤ ਕੀਤਾ ਹੈ।

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ

ਉੱਥੇ ਹੀ ਉਨ੍ਹਾਂ ਕੋਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਜਾਂ ਕਿਸੇ ਹੋਰ ਪਾਰਟੀ ਨਾਲ ਗਠਜੋੜ ਸਬੰਧੀ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਬਤੌਰ ਪ੍ਰਧਾਨ ਮੇਰਾ ਕੰਮ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿੱਚ ਆਪਣੀ ਸ਼ਖ਼ਸੀਅਤ ਨੂੰ ਮਜ਼ਬੂਤ ਕਰਨਾ ਹੈ।

ਇਹ ਵੀ ਪੜੋ: ਨਵਜੋਤ ਸਿੱਧੂ ਦਾ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ

ਕਾਬਿਲੇਗੌਰ ਹੈ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਭਾਜਪਾ ਵੱਲੋਂ ਚੋਣਾਂ ਦੀਆਂ ਤਿਆਰੀਆਂ ਖੀਂਚ ਲਈਆਂ ਹਨ। ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਦੇ ਕਾਰਨ ਕਿਸਾਨਾਂ ਵੱਲੋਂ ਸੂਬੇ ਭਰ ’ਚ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਹੁਣ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਭਾਜਪਾ ਵੱਲੋਂ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ। ਦੂਜੇ ਪਾਸੇ ਕਿਸਾਨ ਵੀ ਦਿੱਲੀ ਬਾਰਡਰ ’ਤੇ ਧਰਨਾ ਮੁਲਤਵੀ ਕਰ ਘਰ ਪਰਤ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.