ETV Bharat / state

ਲੁਧਿਆਣਾ 'ਚ ਕਿਸਾਨ ਨੇ ਕੀਤੀ ਖੁਦਕੁਸ਼ੀ, ਕਾਰੋਬਾਰੀਆਂ 'ਤੇ ਜ਼ਮੀਨ ਹੜੱਪਣ ਦੇ ਇਲਜ਼ਾਮ, ਕਿਸਾਨ ਜਥੇਬੰਦੀਆਂ ਨੇ ਕੀਤੀ ਇਨਸਾਫ਼ ਦੀ ਮੰਗ

author img

By

Published : Aug 13, 2023, 7:11 AM IST

ਲੁਧਿਆਣਾ 'ਚ ਕਿਸਾਨ ਸੁਖਵਿੰਦਰ ਸਿੰਘ ਵੱਲੋਂ ਖੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਅਸ਼ਵਨੀ ਜੈਨ ਨਾਂ ਦੇ ਵਪਾਰੀ 'ਤੇ ਉਸ ਦੀ ਜ਼ਮੀਨ ਹੜੱਪਣ ਦਾ ਇਲਜ਼ਾਮ ਲਗਾਇਆ ਹੈ। ਮਾਮਲੇ ਸਬੰਧੀ ਕਿਸਾਨ ਜਥੇਬੰਦੀਆਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

Sukhwinder Singh committed suicide in Ludhiana
Sukhwinder Singh committed suicide in Ludhiana

ਪਰਿਵਾਰਕ ਮੈਂਬਰਾਂ ਨੇ ਦਿੱਤੀ ਜਾਣਕਾਰੀ

ਲੁਧਿਆਣਾ: ਜ਼ਿਲ੍ਹੇ 'ਚ ਕਿਸਾਨ ਸੁਖਵਿੰਦਰ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਅਸ਼ਵਨੀ ਜੈਨ ਨਾਂ ਦੇ ਵਪਾਰੀ 'ਤੇ ਉਸ ਦੀ ਜ਼ਮੀਨ ਹੜੱਪਣ ਦਾ ਇਲਜ਼ਾਮ ਲਗਾਇਆ ਹੈ। ਉਹਨਾਂ ਨੇ ਕਿਹਾ ਕਿ ਸੁਖਵਿੰਦਰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ 10 ਅਗਸਤ ਨੂੰ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਉਸ ਦਾ ਲੁਧਿਆਣਾ ਦੇ ਡੀਐੱਮਸੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ, ਪਰ ਸ਼ਨੀਵਾਰ ਨੂੰ ਹਸਪਤਾਲ 'ਚ ਉਸ ਦੀ ਮੌਤ ਹੋ ਗਈ।


ਮਾਨਸਿਕ ਤੌਰ 'ਤੇ ਪ੍ਰੇਸ਼ਾਨ: ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸਾਨ ਸੁਖਵਿੰਦਰ ਸਿੰਘ ਆਪਣੀ ਜ਼ਮੀਨ ਨੂੰ ਲੈ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਉਹਨਾਂ ਨੇ ਕਿਹਾ ਕਿ ਵਪਾਰੀ ਅਸ਼ਵਨੀ ਜੈਨ ਨੇ ਮ੍ਰਿਤਕ ਕਿਸਾਨ ਦੀ ਜ਼ਮੀਨ ਦੀ ਰਜਿਸਟਰੀ ਆਪਣੇ ਨਾਂ ਕਰਵਾ ਲਈ ਸੀ ਤੇ ਇਹ ਸਭ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗਲਤ ਦਸਤਾਵੇਜ਼ ਤਿਆਰ ਕਰਕੇ ਸਾਰਾ ਕੰਮ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਅਸ਼ਵਨੀ ਜੈਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਿਸਾਨ ਜਥੇਬੰਦੀਆਂ ਨੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ।


ਜ਼ਮੀਨੀ ਵਿਵਾਦ ਨੂੰ ਲੈਕੇ ਕੀਤੀ ਸੀ ਪ੍ਰੈੱਸ ਕਾਨਫਰੰਸ: ਦੱਸ ਦਈਏ ਕਿ ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ ਜੈਨਪੁਰ ਦਾ ਵਾਸੀ ਸੀ ਅਤੇ ਬੀਤੇ ਦਿਨੀਂ ਜ਼ਮੀਨੀ ਵਿਵਾਦ ਨੂੰ ਲੈਕੇ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ, ਜਿਸ ਸਬੰਧੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਸੀ। ਜਦੋਂ ਕਿ ਦੂਜੇ ਪਾਸੇ ਕਾਰੋਬਾਰੀ ਨੇ, ਸਾਰੇ ਦਸਤਾਵੇਜ਼ ਸਹੀ ਹੋਣ ਅਤੇ ਕੋਰਟ ਵੱਲੋਂ ਰਜਿਸਟਰੀ ਕਰਵਾਉਣ ਦੀ ਗੱਲ ਕਹੀ ਸੀ।

ਕਿਸਾਨ ਜਥੇਬੰਦੀਆਂ ਨੇ ਕਾਰਵਾਈ ਦੀ ਮੰਗ ਕੀਤੀ: ਫਿਲਹਾਲ ਪੁਲਿਸ ਨੇ ਕਾਰੋਬਾਰੀ ਅਸ਼ਵਨੀ ਜੈਨ ਦੇ ਖਿਲਾਫ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ। ਆਪਣੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਭਰਾ ਨੇ ਦਾਅਵਾ ਕੀਤਾ ਹੈ ਕਿ ਮੇਰੇ ਭਰਾ ਨੇ ਮਰਨ ਤੋਂ ਪਹਿਲਾਂ ਮੁਲਜ਼ਮਾਂ ਦੇ ਨਾਂ ਲਿਖ ਕੇ ਉਨ੍ਹਾਂ ਨੂੰ ਜ਼ਿੰਮੇਵਾਰ ਵੀ ਦੱਸਿਆ ਹੈ। ਉਧਰ ਕਿਸਾਨ ਜਥੇਬੰਦੀਆਂ ਨੇ ਵੀ ਮਾਮਲੇ ਨੂੰ ਲੈਕੇ ਗੰਭੀਰਤਾ ਵਿਖਾਉਂਦੇ ਹੋਏ, ਪ੍ਰਸ਼ਾਸਨ ਨੂੰ ਇਸ ਮਾਮਲੇ ਉੱਤੇ ਬਣਦੀ ਕਾਰਵਾਈ ਲਈ ਕਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.