ETV Bharat / state

ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪਥ ਸਕੀਮ ਦਾ ਵਿਰੋਧ

author img

By

Published : Jun 25, 2022, 11:39 AM IST

ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ
ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ

ਲੁਧਿਆਣਾ ‘ਚ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner's Office) ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਤਦਾਦ ਵਿੱਚ ਪਹੁੰਚੇ ਕਿਸਾਨਾਂ ਨੇ ਸਰਕਾਰ ਦੀ ਇਸ ਯੋਜਨਾ ਦਾ ਡਟ ਕੇ ਵਿਰੋਧ ਕੀਤਾ।

ਲੁਧਿਆਣਾ: ਪੰਜਾਬ ਭਰ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਨੌਜਵਾਨਾਂ ਦੇ ਹੱਕ ਦੇ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ (Protests against the central government) ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹੇ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ (Siege of Deputy Commissioner's Offices) ਕਰਕੇ ਸ਼ਾਂਤਮਈ ਢੰਗ ਨਾਲ ਉਨ੍ਹਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ।

ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ
ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ

ਇਹ ਰੋਸ ਪ੍ਰਦਰਸ਼ਨ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਲੁਧਿਆਣਾ ‘ਚ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ (Deputy Commissioner's Office) ਦੇ ਬਾਹਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਤਦਾਦ ਵਿੱਚ ਪਹੁੰਚੇ ਕਿਸਾਨਾਂ ਨੇ ਸਰਕਾਰ ਦੀ ਇਸ ਯੋਜਨਾ ਦਾ ਡਟ ਕੇ ਵਿਰੋਧ ਕੀਤਾ।

ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ
ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ

ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਵੱਲੋਂ ਅਗਨੀਪਥ ਯੋਜਨਾ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਲਈ ਲਿਆਂਦੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰਾਂ ਅਜਿਹੀਆਂ ਸਕੀਮਾਂ ਲਿਆਉਂਦੀਆਂ ਹਨ, ਪਰ ਇਸ ਨਾਲ ਨੌਜਵਾਨਾਂ ਦਾ ਭਵਿੱਖ ਖ਼ਰਾਬ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਸਭ ਆਰ.ਐੱਸ.ਐੱਸ. ਦੀ ਚਾਲਾਂ ਹਨ।

ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ

ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ (Central Government) ਦੀ ਇਸ ਸਕੀਮ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਣਗੇ, ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਦੇਸ਼ ਦੀ ਸਰਕਾਰੀ ਸੰਮਨਤੀ ਨੂੰ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਤੋਂ ਕੇਂਦਰ ‘ਤੇ ਕਾਬਜ਼ ਮੋਦੀ ਸਰਕਾਰ ਨੇ ਹੁਣ ਤੱਕ ਇੱਕ ਵੀ ਸਰਕਾਰੀ ਅਦਾਰੇ ਨੂੰ ਖੋਲ੍ਹਿਆ ਨਹੀ, ਸਗੋਂ ਹੁਣ ਤੱਕ ਮੋਦੀ ਸਰਕਾਰ ਨੇ ਦੇਸ਼ ਦੀ ਵੱਡੀ ਮਾਤਰਾ ਵਿੱਚ ਸਰਕਾਰੀ ਸਮਪਤੀ ਨੂੰ ਵੇਚਿਆ ਹੈ।

ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ
ਪੰਜਾਬ 'ਚ ਕਿਸਾਨਾਂ ਵੱਲੋਂ ਅਗਨੀਪੱਥ ਸਕੀਮ ਦਾ ਵਿਰੋਧ

ਉੱਥੇ ਹੀ ਪੰਜਾਬ ਭਰ ਵਿੱਚ ਬਣਾਏ ਜਾ ਰਹੇ ਕੌਮੀ ਸ਼ਾਹਰਾਹ ਲਈ ਜ਼ਮੀਨਾਂ ਐਕਵਾਇਰ ਕਰਨ ਦੇ ਮਾਮਲੇ ‘ਤੇ ਵੀ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਰਕਾਰਾਂ ਦੇ ਨਾਦਰਸ਼ਾਹੀ ਫੁਰਮਾਨ ਹੈ। ਜਿਸ ਵਿੱਚ ਪੰਜਾਬ ਸਰਕਾਰ ਵੀ ਕੇਂਦਰ ਦਾ ਸਾਥ ਦੇ ਰਹੀ ਹੈ, ਉਹ ਇਸ ਦਾ ਵੀ ਡਟ ਕੇ ਵਿਰੋਧ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ’ਤੇ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.