ETV Bharat / state

Fire Incidents On Diwali: LPG ਗੋਦਾਮ ਨੇੜੇ ਟੈਂਟ ਹਾਊਸ ਵਿੱਚ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

author img

By ETV Bharat Punjabi Team

Published : Nov 13, 2023, 10:52 AM IST

ਲੁਧਿਆਣਾ ਦੇ ਪਿੰਡ ਜਵੱਦੀ ਵਿੱਚ ਟੈਂਟ ਦੇ ਗੋਦਾਮ ਵਿੱਚ ਆਤਿਸ਼ਬਾਜ਼ੀ ਡਿੱਗਣ ਕਾਰਨ ਭਿਆਨਕ ਅੱਗ ਲੱਗ ਗਈ। ਨੇੜੇ ਐਲਪੀਜੀ ਦਾ ਗੋਦਾਮ ਵੀ ਹੈ ਜਿਸ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਉੱਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ।

Fire Incidents On Diwali
LPG ਗੋਦਾਮ ਨੇੜੇ ਟੈਂਟ ਹਾਊਸ ਵਿੱਚ ਲੱਗੀ ਭਿਆਨਕ ਅੱਗ

LPG ਗੋਦਾਮ ਨੇੜੇ ਟੈਂਟ ਹਾਊਸ ਵਿੱਚ ਲੱਗੀ ਭਿਆਨਕ ਅੱਗ

ਲੁਧਿਆਣਾ: ਦੀਵਾਲੀ ਵਾਲੇ ਦਿਨ ਲੋਕਾਂ ਵਲੋਂ ਪਟਾਕੇ ਚਲਾਏ ਜਾਂਦੇ ਹਨ ਅਤੇ ਆਤਿਸ਼ਬਾਜੀ ਵੀ ਕੀਤੀ ਜਾਂਦੀ ਹੈ, ਜਿੱਥੇ ਤਾਂ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਉੱਥੇ ਹੀ ਪਟਾਕੇ ਤੇ ਆਤਿਸ਼ਬਾਜੀ ਕਈ ਵਾਰ ਵੱਡੇ ਨੁਕਸਾਨ ਦਾ ਕਾਰਨ ਵੀ ਬਣਦੇ ਹਨ। ਤਾਜ਼ਾ ਮਾਮਲਾ ਪਿੰਡ ਜਵੱਦੀ ਤੋਂ ਹੈ, ਜਿੱਥੇ ਦੀਵਾਲੀ ਵਾਲੀ ਰਾਤ ਆਤਿਸ਼ਬਾਜ਼ੀ ਡਿੱਗਣ ਕਾਰਨ ਨਾਲ ਟੈਂਟ ਦੇ ਗੁਦਾਮ ਨੂੰ ਅੱਗ ਲੱਗ ਗਈ। ਅੱਗ ਨੂੰ ਪਹਿਲਾਂ ਪਿੰਡ ਦੇ ਲੋਕਾਂ ਵੱਲੋਂ ਬਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ, ਅੱਗ ਜ਼ਿਆਦਾ ਹੋਣ ਦੇ ਚੱਲਦਿਆਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ ਉੱਤੇ ਪਹੁੰਚੀ ਫਾਇਰ ਬ੍ਰਿਗੇਡ ਵਲੋਂ ਅੱਗ ਉੱਪਰ ਕਾਬੂ ਪਾਇਆ ਗਿਆ।

ਟੈਂਟ ਹਾਊਸ ਨੇੜੇ ਗੈਸ ਦਾ ਗੋਦਾਮ, ਵੱਡਾ ਹਾਦਸਾ ਟਲਿਆ: ਪਿੰਡ ਵਾਸੀਆਂ ਨੇ ਦੱਸਿਆ ਕਿ ਬਿਲਕੁਲ ਨਜ਼ਦੀਕ ਗੈਸ ਗੋਦਾਮ ਹੋਣ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਸਹਿਮ ਸੀ ਕਿ ਜੇਕਰ ਅੱਗ ਗੈਸ ਗੁਦਾਮ ਤੱਕ ਪਹੁੰਚ ਗਈ, ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਜਿੱਥੇ ਮੌਕੇ ਉੱਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਕਾਬੂ ਪਾਇਆ ਗਿਆ। ਉਥੇ ਹੀ, ਮੌਕੇ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੀਵਾਲੀ ਦੇ ਪਟਾਕਿਆਂ ਕਾਰਨ ਅੱਗ ਲੱਗੀ ਸੀ ਜਿਸ ਉਪਰ ਫਾਇਰ ਬ੍ਰਿਗੇਡ ਵੱਲੋਂ ਕਾਬੂ ਪਾਇਆ ਗਿਆ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਨਜ਼ਦੀਕ ਹੀ ਗੈਸ ਦਾ ਗੋਦਾਮ ਵੀ ਹੈ ਅਤੇ ਉੱਥੇ ਤੱਕ ਅੱਗ ਪਹੁੰਚ ਚੁੱਕੀ ਸੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਅਣਹੋਣੀ ਹੋ ਜਾਂਦੀ, ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਮੌਕੇ ਉੱਤੇ ਮੌਜੂਦ ਲੋਕਾਂ ਵੱਲੋਂ ਰਿਹਾਇਸ਼ੀ ਇਲਾਕੇ ਵਿੱਚੋਂ ਗੈਸ ਬੰਦ ਕਰਨ ਦੀ ਵੀ ਅਪੀਲ ਕੀਤੀ ਗਈ। ਉੱਥੇ ਹੀ, ਟੈਂਟ ਦੇ ਗੋਦਾਮ ਨੇੜੇ ਖੜੇ ਸਿਲੰਡਰਾਂ ਦੇ ਟਰੱਕ ਚੋਂ ਸਿਲੰਡਰ ਕੱਢ ਕੇ ਦੂਰ ਰੱਖੇ ਗਏ।

ਪਟਾਕੇ ਕਰਕੇ ਲੱਗੀ ਹੋ ਸਕਦੀ ਅੱਗ: ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੈਂਟ ਦੇ ਗੋਦਾਮ ਨੂੰ ਅਚਾਨਕ ਅੱਗ ਲੱਗ ਗਈ ਸੀ ਜਿਸ ਨੂੰ ਮੌਕੇ ਉੱਤੇ ਪਹੁੰਚ ਕੇ ਬੁਝਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਉੱਪਰ ਕਾਬੂ ਪਾ ਲਿਆ ਗਿਆ ਹੈ। ਅੱਗ ਬੁਝਾਊ ਦਸਤੇ ਨੇ ਕਿਹਾ ਕਿ ਉਨ੍ਹਾਂ ਨੂੰ ਕਰੀਬ 12 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ ਉੱਤੇ 2 ਗੱਡੀਆਂ ਲੈਕੇ ਪੁੱਜ ਗਏ। ਮੌਕੇ ਉੱਤੇ ਆ ਕੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਨੇ ਕਿਹਾ ਕਿ ਕਿਸੇ ਚਿੰਗਾੜੀ ਕਰਕੇ ਅੱਗ ਲੱਗਣ ਦਾ ਖ਼ਦਸ਼ਾ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.