ETV Bharat / state

Foundation of Tata Steel Plant: ਲੁਧਿਆਣਾ 'ਚ ਟਾਟਾ ਸਟੀਲ ਪਲਾਂਟ ਦਾ ਰੱਖਿਆ ਗਿਆ ਨੀਂਹ ਪੱਥਰ, 2 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, 2600 ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ

author img

By ETV Bharat Punjabi Team

Published : Oct 20, 2023, 3:49 PM IST

Foundation stone of Tata Steel Plant laid in Ludhiana
Foundation of Tata Steel Plant: ਲੁਧਿਆਣਾ 'ਚ ਟਾਟਾ ਸਟੀਲ ਪਲਾਂਟ ਦਾ ਰੱਖਿਆ ਗਿਆ ਨੀਂਹ ਪੱਥਰ, 2 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, 2600 ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ

ਲੁਧਿਆਣਾ ਵਿੱਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਦੇ ਦੂਜੇ ਸਭ ਤੋਂ ਵੱਡੇ ਸਟੀਲ ਪਲਾਂਟ (Tata Steel Plant) ਦਾ ਨੀਂਹ ਪੱਥਰ ਸੀਐੱਮ ਮਾਨ ਦੀ ਅਗਵਾਈ ਵਿੱਚ ਰੱਖਿਆ ਗਿਆ। ਸੀਐੱਮ ਮਾਨ ਨੇ ਕਿਹਾ ਕਿ 2600 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਇਸ ਪਲਾਂਟ ਵਿੱਚ ਸੂਬੇ ਦੇ 2 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

'2 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ'

ਲੁਧਿਆਣਾ: ਨਿਵੇਸ਼ ਪੰਜਾਬ ਦੇ ਤਹਿਤ ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ ਨਿਵੇਸ਼ ਕਰਨ ਦੇ ਫੈਸਲੇ ਤੋਂ ਬਾਅਦ ਅੱਜ ਟਾਟਾ ਸਟੀਲ ਨੇ ਆਪਣੇ ਪਹਿਲੇ ਯੂਨਿਟ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਪੁੱਜੇ। ਟਾਟਾ ਸਟੀਲ ਵੱਲੋਂ 115 ਏਕੜ ਦੇ ਰਕਬੇ ਦੇ ਵਿੱਚ ਇਹ ਪਲਾਂਟ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਕੁੱਲ 2600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਪਲਾਂਟ ਦੇ ਵਿੱਚ ਸਕਰੈਪ ਨੂੰ ਇਕੱਠਾ ਕਰਕੇ ਉਸ ਤੋਂ ਸਟੀਲ ਬਣਾਈ ਜਾਵੇਗੀ। ਟਾਟਾ ਸਟੀਲ (Tata Steel ) ਵੱਲੋਂ ਭਾਰਤ ਅੰਦਰ ਲਗਾਇਆ ਜਾ ਰਿਹਾ ਇਹ ਪਲਾਂਟ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ ਜੋ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ। ਇਸ ਕੰਮ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਂਹ ਪੱਥਰ ਰੱਖ ਕੇ ਸ਼ੁਰੂ ਕਰਵਾ ਦਿੱਤੀ ਗਈ ਹੈ।



ਨੌਜਵਾਨਾਂ ਨੂੰ ਰੁਜ਼ਗਾਰ: ਮੰਚ ਤੋਂ ਸੰਬੋਧਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਪਲਾਂਟ ਨਾਲ ਨੌਜਵਾਨਾਂ ਨੂੰ ਰੁਜ਼ਗਾਰ (Youth employment) ਮਿਲੇਗਾ। ਉਹਨਾਂ ਕਿਹਾ ਕਿ 2000 ਨੌਜਵਾਨਾਂ ਨੂੰ ਸਿੱਧੇ ਤੌਰ ਉੱਤੇ ਨੌਕਰੀਆਂ ਮਿਲਣਗੀਆਂ। ਇਸ ਤੋਂ ਇਲਾਵਾ ਟਾਟਾ ਸਟੀਲ ਦਾ ਪਲਾਂਟ ਲੱਗਣ ਕਰਕੇ ਹੋਰ ਵੀ ਕੰਪਨੀਆਂ ਪੰਜਾਬ ਦੇ ਵਿੱਚ ਆਪਣੇ ਪਲਾਂਟ ਲਾਉਣ ਅਤੇ ਨਿਵੇਸ਼ ਕਰਨ ਦੇ ਲਈ ਆਕਰਸ਼ਿਤ ਹੋਣਗੀਆਂ। ਸੀਐੱਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਟਾਟਾ ਸਟੀਲ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਪਿੰਡਾਂ ਦੀਆਂ ਜ਼ਮੀਨਾਂ ਇਸ ਪਲਾਂਟ ਨੂੰ ਲਗਾਉਣ ਲਈ ਐਕਵਾਇਰ ਹੋਈਆਂ ਹਨ ਉਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਨੌਕਰੀ ਪਹਿਲ ਦੇ ਅਧਾਰ ਉੱਤੇ ਦਿੱਤੀ ਜਾਵੇ।

ਟਾਟਾ ਸਟੀਲ ਦੀ ਸ਼ਲਾਘਾ: ਮੁੱਖ ਮੰਤਰੀ ਪੰਜਾਬ ਨੇ ਟਾਟਾ ਸਟੀਲ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਕਿਹਾ ਕਿ ਟਾਟਾ ਦੇ ਪਲਾਂਟ ਵਿੱਚ ਜਦੋਂ ਉਹ ਗਏ ਸਨ ਤਾਂ ਉਹਨਾਂ ਨੂੰ ਲੱਗਿਆ ਕਿ ਉਹ ਕਿਸੇ ਆਜ਼ਾਦੀ ਦੇ ਅਜਾਇਬ ਘਰ ਦੇ ਵਿੱਚ ਆ ਗਏ ਹਨ। ਉਹਨਾਂ ਨੇ ਕਿਹਾ ਕਿ ਭਾਵੇਂ ਬਾਕੀ ਕੰਪਨੀਆਂ ਨੇ ਪੈਸੇ ਕਮਾਏ ਹੋਣ ਪਰ ਟਾਟਾ ਨੇ ਦੇਸ਼ ਦੀ ਸੇਵਾ ਲਈ ਅਹਿਮ ਯੋਗਦਾਨ ਪਾਇਆ ਹੈ। ਸੀਐੱਮ ਮੁਤਾਬਿਕ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਿਲਕੁਲ ਠੀਕ ਹੈ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਹੈ, ਇਹੀ ਕਾਰਨ ਹੈ ਕਿ ਟਾਟਾ ਵਰਗੀ ਕੰਪਨੀ ਨੇ ਪੰਜਾਬ ਦੇ ਵਿੱਚ ਨਿਵੇਸ਼ ਕਰਨ ਦਾ ਫੈਸਲਾ ਕੀਤਾ।

Moga Khosa Kotla Village Sarpanch Murder: ਮੋਗਾ ਦੇ ਪਿੰਡ ਖੋਸਾ ਕੋਟਲਾ 'ਚ ਚੱਲੀਆਂ ਗੋਲੀਆਂ, ਕਾਂਗਰਸੀ ਸਰਪੰਚ ਸਮੇਤ 2 ਦੀ ਮੌਤ, 2 ਜ਼ਖਮੀ

Fire Incident in Haryana: ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋ ਟਲਿਆ

4 key operatives of Bambiha Gang Arrested: AGTF Punjab ਨੇ ਬੰਬੀਹਾ ਗੈਂਗ ਦੇ 4 ਗੁਰਗੇ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

ਪੰਜਾਬ ਵਿੱਚ ਨਫਰਤ ਨਹੀਂ ਪਿਆਰ: ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਭਾਵੇਂ ਵਿਰੋਧੀ ਪਾਰਟੀਆਂ ਜ਼ਰੂਰ ਵੱਡੇ-ਵੱਡੇ ਦਾਅਵੇ ਕਰ ਰਹੀਆਂ ਹਨ ਪਰ ਪੰਜਾਬ ਦੇ ਵਿੱਚ ਨਫਰਤ ਨਹੀਂ ਸਗੋਂ ਪਿਆਰ ਹੈ। ਇਸ ਕਰਕੇ ਟਾਟਾ ਨੇ ਇੱਥੇ ਪਲਾਂਟ ਲਗਾਇਆ ਹੈ। ਉਹਨਾਂ ਨੇ ਬਾਕੀ ਕੰਪਨੀਆਂ ਨੂੰ ਵੀ ਪੰਜਾਬ ਦੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਹਨਾਂ ਨੇ ਕਿਹਾ ਕਿ ਸਿਰਫ ਪੰਜਾਬ ਨੂੰ ਬਦਨਾਮ ਕਰਨ ਦੇ ਲਈ ਮਾਹੌਲ ਬਣਾਇਆ ਜਾ ਰਿਹਾ ਹੈ ਜਦੋਂ ਕਿ ਜ਼ਮੀਨੀ ਹਕੀਕਤ ਅਜਿਹੀ ਨਹੀਂ ਹੈ। ਉਹਨਾਂ ਨੇ ਕਿਹਾ ਕਿ ਟਾਟਾ ਵੱਲੋਂ ਜੋ ਪਲਾਂਟ (Tata Steel Plant in Ludhiana) ਲਗਾਇਆ ਜਾ ਰਿਹਾ ਹੈ, ਇਸ ਨਾਲ ਸਕਰੈਪ ਦੇ ਨਾਲ ਸਟੀਲ ਤਿਆਰ ਕੀਤੀ ਜਾਵੇਗੀ। ਇਸ ਦੀ ਵਿਸ਼ੇਸ਼ਤਾ ਇਹ ਹੋਵੇਗੀ ਕੇ ਇੰਨਾ ਵੱਡਾ ਪਲਾਂਟ ਹੋਣ ਦੇ ਬਾਵਜੂਦ ਵੀ ਨਾ ਵਾਤਾਵਰਣ ਪ੍ਰਦੂਸ਼ਣ ਹੋਵੇਗਾ ਅਤੇ ਨਾ ਹੀ ਕੋਈ ਪਾਣੀ ਦਾ ਪ੍ਰਦੂਸ਼ਣ ਹੋਵੇਗਾ ।

ETV Bharat Logo

Copyright © 2024 Ushodaya Enterprises Pvt. Ltd., All Rights Reserved.