ਲੁਧਿਆਣਾ: ਦੇਸ਼ ਦੇ ਜਵਾਨਾਂ ਵੱਲੋਂ ਵੀ ਲਗਾਤਾਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿੱਚ 1971 ਭਾਰਤ ਪਾਕਿਸਤਾਨ ਜੰਗ ਦੌਰਾਨ ਦੁਸ਼ਮਣਾਂ ਨੂੰ ਲੋਹੇ ਦੇ ਚਨੇ ਚਬਾਉਣ ਵਾਲੇ ਜੰਗ ਦੇ ਹੀਰੋ ਬ੍ਰਿਗੇਡੀਅਰ ਜੋਗਿੰਦਰ ਸਿੰਘ ਜਸਵਾਲ ਨੇ ਵੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ।
ਬ੍ਰਿਗੇਡੀਅਰ ਜੋਗਿੰਦਰ ਸਿੰਘ ਜਸਵਾਲ ਨੇ ਕਿਹਾ ਕਿ ਉਹ ਪਹਿਲਾਂ ਕਿਸਾਨ ਦੇ ਪੁੱਤ ਹਨ। ਇਸ ਕਰਕੇ ਖੇਤੀ ਕਾਨੂੰਨ ਮੋਦੀ ਸਰਕਾਰ ਨੂੰ ਰੱਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪੁੱਤ ਹੱਦਾਂ ਉੱਤੇ ਲੜ ਕੇ ਦੇਸ਼ ਲਈ ਸ਼ਹੀਦ ਹੋ ਰਹੇ ਹਨ ਅਤੇ ਸਾਡੇ ਪਿਉ ਕਿਸਾਨ ਅੰਦੋਲਨ ਵਿੱਚ ਆਪਣੀਆਂ ਸ਼ਹਾਦਤਾਂ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੂੰ ਕਦੇ ਖਾਲਿਸਤਾਨੀ ਕਿਹਾ ਜਾਂਦਾ ਹੈ ਕਦੇ ਅੱਤਵਾਦੀ ਕਿਹਾ ਜਾਂਦਾ ਹੈ ਜੋ ਕਿ ਬੇਹੱਦ ਹੋਈ ਮੰਦਭਾਗੀ ਗੱਲ ਹੈ।