ETV Bharat / state

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ,ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ

author img

By

Published : Oct 7, 2022, 2:45 PM IST

Honoring farmers who do direct sowing in Ludhiana, farmers took a pledge not to burn stubble
ਲੁਧਿਆਣਾ ਵਿੱਚ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ,ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ

ਲੁਧਿਆਣਾ ਵਿੱਚ ਖੇਤੀਬਾੜੀ ਵਿਭਾਗ (Department of Agriculture ) ਵੱਲੋਂ ਝੋਨੇ ਦੀ ਸਿੱਧੀ ਬਿਜਾਈ (Direct sowing of paddy ) ਕਰਨ ਵਾਲੇ ਕਿਸਾਨਾਂ ਦਾ ਸਨਮਾਨ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਵੀ ਲਿਆ।

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਵਿਭਾਗ ((Department of Agriculture ) ) ਵੱਲੋਂ ਅੱਜ ਵਿਸ਼ੇਸ਼ ਤੌਰ ਉੱਤੇ ਇੱਕ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਪਰਾਲੀ ਸਾੜਨ ਉੱਤੇ ਹੋਣ ਵਾਲੇ ਨੁਕਸਾਨ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਸੈਮੀਨਾਰ ਦੌਰਾਨ ਅਗਾਂਹ ਵਧੂ ਕਿਸਾਨ ਜਿਨ੍ਹਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ (Direct sowing of paddy ) ਕੀਤੀ ਜਾਂਦੀ ਹੈ ਉਨ੍ਹਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਬਾਕੀਆਂ ਲਈ ਉਧਾਰਣ ਬਣਨ ਲਈ ਕਿਹਾ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਉੱਤੇ ਜਗਰਾਓਂ ਤੋਂ ਪਹੁੰਚੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਵੀ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ।

ਸਿੱਧੀ ਬਿਜਾਈ (Direct sowing of paddy ) ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਰਾਹੀਂ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਲਾਭ ਪ੍ਰਾਪਤ ਹੋਇਆ ਉਨ੍ਹਾਂ ਕਿਹਾ ਕਿ ਜਿੱਥੇ ਝੋਨੇ ਦੀ ਲਵਾਈ ਲਈ ਵਾਧੂ ਲੇਬਰ ਦੀ ਜ਼ਰੂਰਤ ਨਹੀਣ ਪਈ ਉੱਥੇ ਹੀ ਫਸਲ ਵਿੱਚ ਵਾਧੂ ਪਾਣੀ ਵੀ ਬਰਬਾਦ ਨਹੀਂ (Water is not wasted ) ਹੋਇਆ। ਨਾਲ ਹੀ ਉਨ੍ਹਾਂ ਕਿਹਾ ਕਿ ਫਸਲ ਵੇਚ ਕੇ ਚੰਗਾ ਮੁਆਵਜ਼ਾ ਪ੍ਰਾਪਤ ਹੋਇਆ ਅਤੇ ਪੰਜਾਬ ਸਰਕਾਰ ਨੇ ਵੀ ਉਨ੍ਹਾਂ ਦੀ ਕਾਫੀ ਮਦਦ ਕੀਤੀ। ਕਿਸਾਨਾਂ ਨੇ ਕਿਹਾ ਕਿ ਪਰਾਲੀ ਸਾੜਨ ਦੇ ਹੱਕ ਵਿੱਚ (Not in favor of stubble burning ) ਨਹੀਂ ਹਨ ਅਤੇ ਵਾਤਾਵਰਣ (the environment ) ਨੂੰ ਬਚਾਉਣ ਲਈ ਸਰਕਾਰ ਦਾ ਸਾਥ ਦੇਣਗੇ

ਲੁਧਿਆਣਾ ਵਿੱਚ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ,ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਲਿਆ ਅਹਿਦ

ਉਥੇ ਹੀ ਖੇਤੀਬਾੜੀ ਅਫਸਰ ਲੁਧਿਆਣਾ (Agriculture Officer Ludhiana) ਨੇ ਵੀ ਕਿਹਾ ਕਿ ਅੱਜ ਦੇ ਇਸ ਸਮਾਗਮ ਰਾਹੀਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਨਵੀਂ ਤਕਨੀਕ ਬਾਰੇ ਜਾਣੂ ਕਰਵਾਇਆ ਗਿਆ ਹੈ ਤੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ।

ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਕੁਲਦੀਪ ਧਾਲੀਵਾਲ ਕੈਬਿਨਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਹੀ ਅੱਜ ਅਗਾਂਹ ਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਕੰਮ ਕਿਸਾਨਾਂ ਦੀ ਬਾਂਹ ਫੜ੍ਹਨਾ ਹੈ ਪਰਾਲੀ ਦਾ ਨਿਬੇੜਾ ਕਰਨਾ ਹੈ ਪਰ ਪੁਰਾਣੀਆ ਸਰਕਾਰ ਕਿਸਾਨਾਂ ਨੂੰ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਕਿਸਾਨ ਪਰੇਸ਼ਾਨ ਸਨ।

ਇਹ ਵੀ ਪੜ੍ਹੋ: ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਬਦਲੇਗਾ ਮੌਸਮ ਦਾ ਮਿਜ਼ਾਜ

ETV Bharat Logo

Copyright © 2024 Ushodaya Enterprises Pvt. Ltd., All Rights Reserved.