ETV Bharat / state

ਭ੍ਰਿਸ਼ਟ ਅਫ਼ਸਰਾਂ ਨੂੰ ਲੈਕੇ ਮੰਤਰੀ ਜਿੰਪਾ ਦਾ ਵੱਡਾ ਬਿਆਨ, ਕਿਹਾ-ਕੋਈ ਨਹੀਂ ਬਖਸ਼ਿਆ ਜਾਵੇਗਾ

author img

By

Published : Jun 22, 2023, 5:48 PM IST

ਖੰਨਾ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਭ੍ਰਿਸ਼ਟਚਾਰੀਆਂ ਨੂੰ ਨਾ ਬਖ਼ਸ਼ਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਜਾਰੀ ਹੋਈ ਹੈ ਅਤੇ ਜਾਂਚ ਮਗਰੋਂ ਸੂਚੀ ਵਿਚਲੀਆਂ ਗੱਲਾਂ ਜੇ ਸਹੀ ਪਾਈਆਂ ਗਈਆਂ ਤਾਂ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

In Ludhiana, Cabinet Minister Brahm Shankar Jimpa said that no corrupt minister will be spared
ਭ੍ਰਿਸ਼ਟ ਅਫ਼ਸਰਾਂ ਨੂੰ ਲੈਕੇ ਮੰਤਰੀ ਜਿੰਪਾ ਦਾ ਵੱਡਾ ਬਿਆਨ, ਕਿਹਾ-ਕੋਈ ਨਹੀਂ ਬਖਸ਼ਿਆ ਜਾਵੇਗਾ

ਕੈਬਨਿਟ ਮੰਤਰੀ ਨੇ ਭ੍ਰਿਸ਼ਟਚਾਰੀਆਂ ਨੂੰ ਦਿੱਤੀ ਚਿਤਾਵਨੀ

ਲੁਧਿਆਣਾ: ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਵੀਰਵਾਰ ਨੂੰ ਖੰਨਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਲ ਵਿਭਾਗ ਦੇ ਕਈ ਭ੍ਰਿਸ਼ਟ ਅਧਿਕਾਰੀਆਂ ਦੀ ਜਾਰੀ ਸੂਚੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਮੰਤਰੀ ਜ਼ਿੰਪਾ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸ਼ਿਕਾਇਤਾਂ ਵਿਜੀਲੈਂਸ ਕੋਲ ਆਈਆਂ ਸਨ। ਜਿਸ ਦੇ ਆਧਾਰ 'ਤੇ ਵਿਜੀਲੈਂਸ ਨੇ ਮੁੱਢਲੀ ਜਾਂਚ 'ਚ ਇਨ੍ਹਾਂ ਦੇ ਨਾਵਾਂ ਦੀ ਸੂਚੀ ਬਣਾ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਸ ਨੂੰ ਮਜ਼ਬੂਤ ਕਰਨ ਲਈ ਸ਼ਿਕਾਇਤਾਂ ਦੇ ਨਾਲ-ਨਾਲ ਸਬੂਤ ਵੀ ਜ਼ਰੂਰੀ ਹੁੰਦੇ ਹਨ। ਹੁਣ ਵਿਜੀਲੈਂਸ ਸਬੂਤ ਇਕੱਠੇ ਕਰ ਰਹੀ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਮਾਲ ਵਿਭਾਗ ਸਭ ਤੋਂ ਵੱਧ ਬਦਨਾਮ: ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਪਿਛਲੇ 30-35 ਸਾਲਾਂ ਤੋਂ ਮਾਲ ਵਿਭਾਗ ਸਭ ਤੋਂ ਵੱਧ ਬਦਨਾਮ ਰਿਹਾ। ਇਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਚਰਮ ਸੀਮਾ ਤੱਕ ਪਹੁੰਚ ਗਿਆ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਸ ਵਿਭਾਗ ਵਿੱਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨਿੱਤ ਨਵੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਮਾਲ ਵਿਭਾਗ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ। ਇਸ ਨੰਬਰ 'ਤੇ ਹੁਣ ਤੱਕ 1200 ਦੇ ਕਰੀਬ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੰਬਰ ਦਾ ਹੀ ਨਤੀਜਾ ਹੈ ਕਿ ਮਾਲ ਮਹਿਕਮੇ ਦੇ ਭ੍ਰਿਸ਼ਟ ਅਧਿਕਾਰੀਆਂ ਦੇ ਨਾਂ ਪੋਟਲੀ ਵਿੱਚੋਂ ਬਾਹਰ ਨਿਕਲੇ ਹਨ।

ਸਰਕਾਰ ਦਾ ਫਰਜ਼: ਤਹਿਸੀਲਾਂ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਸਰਕਾਰੀ ਰਿਕਾਰਡ ਸੰਭਾਲਣ ਦੇ ਸਵਾਲ ’ਤੇ ਮੰਤਰੀ ਨੇ ਕਿਹਾ ਕਿ ਇਸ ਦਾ ਵੀ ਜਲਦੀ ਹੱਲ ਕੀਤਾ ਜਾ ਰਿਹਾ ਹੈ। ਤਹਿਸੀਲਾਂ ਵਿੱਚ ਬੈਠ ਕੇ ਹੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉੱਥੇ ਹੀ ਹੱਲ ਕੀਤਾ ਜਾਵੇਗਾ। ਫਿਲਹਾਲ ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਐਨਓਸੀ ਦੇ ਮੁੱਦੇ 'ਤੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਣ ਵਾਲੀ ਹੈ। ਇਸ ਬਾਰੇ ਮੰਤਰੀ ਨੇ ਕਿਹਾ ਕਿ ਐਨਓਸੀ ਸਬੰਧੀ ਹਾਈਕੋਰਟ ਦੀਆਂ ਹਦਾਇਤਾਂ ਹਨ। ਇਨ੍ਹਾਂ ਦੀ ਪਾਲਣਾ ਕਰਨਾ ਸਰਕਾਰ ਦਾ ਫਰਜ਼ ਹੈ। ਇਸ ਲਈ ਕਾਨੂੰਨੀ ਪਾਬੰਦੀਆਂ ਕਾਰਨ ਐਨਓਸੀ ਦੀ ਸ਼ਰਤ ਨੂੰ ਫਿਲਹਾਲ ਹਟਾਇਆ ਨਹੀਂ ਜਾ ਸਕਦਾ। ਆਉਣ ਵਾਲੇ ਸਮੇਂ ਵਿੱਚ ਨਵਾਂ ਕਾਨੂੰਨ ਲਿਆ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਜ਼ਿੰਪਾ ਨੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨਾਲ ਖੰਨਾ ਨੂੰ ਜ਼ਿਲ੍ਹਾ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਮੰਤਰੀ ਨੇ ਕਿਹਾ ਕਿ ਵਿਧਾਇਕ ਨੇ ਇਹ ਮੁੱਦਾ ਵਿਧਾਨ ਸਭਾ ਵਿੱਚ ਵੀ ਉਠਾਇਆ ਸੀ। ਸਰਕਾਰੀ ਨੁਮਾਇੰਦੇ ਇਸ ਬਾਰੇ ਵਿਚਾਰ ਕਰ ਰਹੇ ਹਨ। ਜ਼ਿਲ੍ਹਾ ਬਣਾਉਣ ਲਈ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਅਮਲੀਜਾਮਾ ਪਹਿਨਾਉਣ ਦੇ ਯਤਨ ਕੀਤੇ ਜਾਣਗੇ।

ਇਸ ਤੋਂ ਇਲਾਵਾ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਵੱਲੋਂ ਵਲਟੋਹਾ ਸਬੰਧੀ ਦਿੱਤੇ ਬਿਆਨ 'ਤੇ ਜਿੰਪਾ ਨੇ ਕਿਹਾ ਕਿ ਜੱਥੇਦਾਰਾਂ ਨੂੰ ਆਪਸੀ ਲੜਾਈ ਦੀ ਬਜਾਏ ਗੁਰਬਾਣੀ 'ਤੇ ਅਮਲ ਕਰਨਾ ਚਾਹੀਦਾ ਤਾਂ ਚੰਗਾ ਹੋਵੇਗਾ। ਹੁਕਮਨਾਮਾ ਸਾਰਿਆਂ ਲਈ ਇੱਕ ਹੈ। ਜਥੇਦਾਰਾਂ ਨੂੰ ਵੀ ਗੁਰੂ ਸਾਹਿਬ ਦੇ ਹੁਕਮ ਵਿਚ ਰਹਿਣਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਪਾਸ ਕੀਤੇ ਮਤੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਵਫ਼ਦ ਦੀ ਰਾਜਪਾਲ ਨਾਲ ਮੁਲਾਕਾਤ ਸਬੰਧੀ ਮੰਤਰੀ ਜ਼ਿੰਪਾ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਸਰਕਾਰ ਦੇ ਇਸ ਕਦਮ ਤੋਂ ਬਹੁਤ ਖੁਸ਼ ਹੈ। ਗੁਰਬਾਣੀ ਦਾ ਪ੍ਰਸਾਰਣ ਬਿਲਕੁਲ ਮੁਫਤ ਹੋਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਨੂੰ ਸਿਆਸਤ ਦੀ ਬਜਾਏ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ ਤਾਂ ਉਹਨਾਂ ਦਾ ਲੋਕਾਂ 'ਚ ਵਜੂਦ ਬਣਿਆ ਰਹੇਗਾ। ਪੰਜਾਬ ਵਿਧਾਨ ਸਭਾ 'ਚ ਸੁਖਬੀਰ ਬਾਦਲ ਦੀ ਦਾੜ੍ਹੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਟਿੱਪਣੀ 'ਤੇ ਹੋਏ ਵਿਵਾਦ ਨੂੰ ਲੈ ਕੇ ਕੈਬਨਿਟ ਮੰਤਰੀ ਬੋਲੇ ਕਿ ਵਿਰੋਧੀ ਇਸ ਮਾਮਲੇ ਨੂੰ ਜਾਣਬੁੱਝ ਕੇ ਉਛਾਲ ਰਹੇ ਹਨ। ਮੁੱਖ ਮੰਤਰੀ ਦੇ ਕਹਿਣ ਦਾ ਸਿਰਫ ਇੰਨਾ ਮਤਲਬ ਸੀ ਕਿ ਇਨਸਾਨ ਨੂੰ ਦਿਖਾਵਾ ਨਹੀਂ ਕਰਨਾ ਚਾਹੀਦਾ ਅਤੇ ਆਪਣੀ ਅੰਤਰ ਆਤਮਾ ਨੂੰ ਸਾਫ਼ ਰੱਖਣਾ ਚਾਹੀਦਾ ਹੈ।


ETV Bharat Logo

Copyright © 2024 Ushodaya Enterprises Pvt. Ltd., All Rights Reserved.