ETV Bharat / state

ਲੁਧਿਆਣਾ ਵਿਖੇ ਪਹੁੰਚੀ 75ਵੀਂ ਆਜ਼ਾਦੀ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ

author img

By

Published : Sep 22, 2021, 1:13 PM IST

ਸਾਈਕਲ ਰੈਲੀ
ਸਾਈਕਲ ਰੈਲੀ

ਆਈਟੀਬੀਪੀ ਦੇ ਜਵਾਨਾਂ ਵੱਲੋਂ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਸੁਖਦੇਵ ਥਾਪਰ ਦੇ ਜੱਦੀ ਘਰ ਜਾ ਕੇ ਉਨ੍ਹਾਂ ਦੀ ਮੁਰਤੀ ’ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਆਈਟੀਬੀਪੀ ਦੇ ਸੀਨੀਅਰ ਅਧਿਕਾਰੀ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।

ਲੁਧਿਆਣਾ: ਦੇਸ਼ ’ਚ ਆਜਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ (75th Independence Day ) ਨੂੰ ਸਮਰਪਿਤ ਲਗਾਤਾਰ ਸਮਾਮਗ ਮਨਾਏ ਜਾ ਰਹੇ ਹਨ। ਇਸੇ ਦੇ ਤਹਿਤ ਆਈਟੀਬੀਪੀ ਵੱਲੋਂ 27 ਅਗਸਤ ਨੂੰ ਸਾਈਕਲ ਰੈਲੀ (cycle rally) ਸ਼ੁਰੂ ਕੀਤੀ ਗਈ ਜੋ ਕਿ ਲੁਧਿਆਣਾ (Ludhiana) ਜ਼ਿਲ੍ਹੇ ਚ ਪਹੁੰਚੀ। ਇਸ ਦੌਰਾਨ ਆਈਟੀਬੀਪੀ ਅਧਿਕਾਰੀਆਂ ਵੱਲੋਂ ਸ਼ਹੀਦ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਦਿੱਤੀ ਗਈ।

ਸਾਈਕਲ ਰੈਲੀ

ਦੱਸ ਦਈਏ ਕਿ ਆਈਟੀਬੀਪੀ ਦੇ ਜਵਾਨਾਂ ਵੱਲੋਂ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਸੁਖਦੇਵ ਥਾਪਰ ਦੇ ਜੱਦੀ ਘਰ ਜਾ ਕੇ ਉਨ੍ਹਾਂ ਦੀ ਮੁਰਤੀ ’ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਆਈਟੀਬੀਪੀ ਦੇ ਸੀਨੀਅਰ ਅਧਿਕਾਰੀ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।

ਉੱਥੇ ਹੀ ਦੂਜੇ ਪਾਸੇ ਆਈਟੀਬੀਪੀ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਾਈਕਲ ਰੈਲੀ ਆਜ਼ਾਦੀ ਦਿਵਸ ਨੂੰ ਲੈ ਕੇ ਕੱਢੀ ਆ ਗਈ ਸੀ, ਜਿਸਦੀ ਸ਼ੁਰੂਆਤ 27 ਅਗਸਤ ਨੂੰ ਕੀਤੀ ਗਈ। ਜਿਸ ਨੂੰ 31 ਅਕਤੂਬਰ ਗੁਜਰਾਤ ਵਿੱਚ ਸਮਾਪਤ ਕੀਤਾ ਜਾਵੇਗਾ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ 2 ਅਕਤੂਬਰ ਨੂੰ ਗਾਂਧੀ ਜੈਅੰਤੀ ਵਾਲੇ ਦਿਨ ਦਿੱਲੀ ਜਾ ਕੇ ਉਹ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਭੇਂਟ ਕਰਨਗੇ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਚੋਂ ਹੁੰਦੀ ਹੋਈ ਇਹ ਸਾਈਕਲ ਰੈਲੀ ਲੁਧਿਆਣਾ ਵਿਖੇ ਪਹੁੰਚੀ ਹੈ। ਜਿੱਥੇ ਉਨ੍ਹਾਂ ਨੇ ਦੇਸ਼ ਦੀ ਆਜਾਦੀ ਲਈ ਸ਼ਹੀਦ ਹੋਣ ਵਾਲੇ ਸ਼ਹੀਦ ਸੁਖਦੇਵ ਥਾਪਰ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

ਇਸ ਮੌਕੇ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਸ਼ੋਕ ਥਾਪਰ ਨੇ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਆਈਟੀਬੀਪੀ ਵੱਲੋਂ ਜੋ ਇਹ ਉਪਰਾਲਾ ਕੀਤਾ ਗਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਸ਼ਹੀਦ ਸੁਖਦੇਵ ਥਾਪਰ ਨੂੰ ਯਾਦ ਕੀਤਾ ਗਿਆ ਹੈ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ ਸੀ। ਇਸ ਲਈ ਉਹ ਆਈਟੀਬੀਪੀ ਅਧਿਕਾਰੀਆਂ ਦਾ ਅਤੇ ਸਰਕਾਰ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ।

ਇਹ ਵੀ ਪੜੋ: ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਸੀਐਮ ਨੇ ਦੁਹਰਾਈ ਬੇਅਦਬੀ ਦੇ ਮਾਮਲਿਆਂ 'ਚ ਇਨਸਾਫ ਦੀ ਗੱਲ

ETV Bharat Logo

Copyright © 2024 Ushodaya Enterprises Pvt. Ltd., All Rights Reserved.