ETV Bharat / state

ਲੁਧਿਆਣਾ ‘ਚ ਕੇਜਰੀਵਾਲ ਦਾ ਹੋਇਆ ਵਿਰੋਧ

author img

By

Published : Sep 29, 2021, 5:31 PM IST

ਲੁਧਿਆਣਾ ‘ਚ ਕੇਜਰੀਵਾਲ ਦਾ ਹੋਇਆ ਵਿਰੋਧ
ਲੁਧਿਆਣਾ ‘ਚ ਕੇਜਰੀਵਾਲ ਦਾ ਹੋਇਆ ਵਿਰੋਧ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ (Chief Minister Arvinder Kejriwal) ਦਾ ਲੁਧਿਆਣਾ ਪਹੁੰਚਣ ਤੇ ਉਨ੍ਹਾਂ ਦਾ ਕੁਝ ਨੌਜਵਾਨਾਂ ਵੱਲੋਂ ਹੱਥਾਂ ਵਿੱਚ ਪੋਸਟਰ ਫੜ੍ਹ ਕੇ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਨੇ ਖੇਤੀਬਾੜੀ ਕਾਨੂੰਨਾਂ ਦਾ ਮੁੱਦਾ, ਪਾਣੀਆਂ ਦਾ ਮੁੱਦਾ ਤੇ ਹੋਰ ਕਈ ਮੁੱਦਿਆਂ ਨੂੰ ਲੈਕੇ ਕੇਜਰੀਵਾਲ ਤੇ ਸਵਾਲ ਚੁੱਕੇ ਗਏ ਹਨ।

ਲੁਧਿਆਣਾ: ਕਿਸਾਨਾਂ ਵੱਲੋਂ ਭਾਰਤ ਬੰਦ ਦੀ ਕਾਲ ਦੇ ਦੌਰਾਨ ਕੇਜਰੀਵਾਲ(Kejriwal) ਵੱਲੋਂ ਆਪਣਾ ਪੰਜਾਬ ਦਾ ਦੌਰਾ ਰੱਦ ਕਰ ਦਿੱਤਾ ਗਿਆ ਸੀ। ਇਸਦੇ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੋ ਦਿਨ ਦੇ ਦੌਰੇ ‘ਤੇ ਪਹੁੰਚੇ ਹੋਏ ਹਨ। ਲੁਧਿਆਣਾ ਪਹੁੰਚਣ ‘ਤੇ ਉਨ੍ਹਾਂ ਦਾ ਕੁਝ ਨੌਜਵਾਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ।

ਲੁਧਿਆਣਾ ‘ਚ ਕੇਜਰੀਵਾਲ ਦਾ ਹੋਇਆ ਵਿਰੋਧ

ਕੇਰਜੀਵਾਲ ਦਾ ਵਿਰੋਧ ਕਰ ਰਹੇ ਨੌਜਵਾਨਾਂ ਦੇ ਵੱਲੋਂ ਉਨ੍ਹਾਂ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀ ਨੌਜਵਾਨਾਂ ਦੇ ਹੱਥਾਂ ਵਿੱਚ ਪੋਸਟਰ ਫੜੇ ਹੋਏ ਸਨ ਜਿੰਨ੍ਹਾਂ ਉੱਤੇ ਕੇਜਰੀਵਾਲ ਵਿਰੋਧੀ ਨਾਅਰੇ ਲਿਖੇ ਗਏ ਸਨ। ਇੰਨ੍ਹਾਂ ਪੋਸਟਰਾਂ ਉੱਪਰ ਪਰਾਲੀ ਦਾ ਮੁੱਦਾ, ਪਾਣੀਆਂ ਦਾ ਮੁੱਦਾ ਆਦਿ ਲਿਖੇ ਹੋਏ ਸਨ।

ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧ ਕਰਨ ਵਾਲਿਆਂ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਨੂੰ ਲੈਕੇ ਗਲਤ ਬਿਆਨ ਦਿੱਤਾ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਵੀ ਕੇਜਰੀਵਾਲ ਵੰਡਣਾ ਚਾਉਂਦੇ ਹਨ। ਉਨ੍ਹਾਂ ਨੇ ਕਿਹਾ ਕੇ ਕੇਜਰੀਵਾਲ ਪੰਜਾਬ ਦੇ ਕਿਸਾਨਾਂ ‘ਤੇ ਇਲਜ਼ਾਮ ਲਾਉਂਦੇ ਹਨ ਕਿ ਪਰਾਲੀ ਨੂੰ ਅੱਗ ਲਾਉਣ ਕਰਕੇ ਜੋ ਧੂੰਆ ਉੱਠਦਾ ਹੈ ਉਸ ਨਾਲ ਦਿੱਲੀ ‘ਚ ਪ੍ਰਦੂਸ਼ਣ ਹੁੰਦਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਸਵਾਲ ਪੁੱਛਣ ਆਏ ਸਨ ਪਰ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ ਜਿਸ ਕਰਕੇ ਉਨ੍ਹਾਂ ਵੱਲੋਂ ਕੇਜਰੀਵਾਲ ਦਾ ਵਿਰੋਧ ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਇਹ ਗੱਲ ਵੀ ਜ਼ੋਰ ਦੇ ਕੇ ਕਹੀ ਹੈ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧ ਨਹੀਂ ਰੱਖਦੇ।

ਇਹ ਵੀ ਪੜ੍ਹੋ:ਅਸਤੀਫਾ ਦੇ ਕੇ ਵੀ ਪ੍ਰਧਾਨ ਸਿੱਧੂ ਹੀ, ਮੁੱਦਾ ਬਣਿਆ ਚੁਣੌਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.