ETV Bharat / state

Khanna rice Millers strike: ਖੰਨਾ ਮੰਡੀ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖਤਮ, ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਰਾਹਤ

author img

By ETV Bharat Punjabi Team

Published : Oct 20, 2023, 10:38 AM IST

Khanna rice Millers : ਖੰਨਾ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖਤਮ ਹੋ ਗਈ। ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਲਿਫ਼ਟਿੰਗ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਏ ਵੀ ਕਾਫ਼ੀ ਨਿਰਾਸ਼ ਸਨ, ਪਰ ਹੁਣ ਉਨ੍ਹਾਂ ਦੀ ਨਿਰਾਸ਼ਾ ਖ਼ਤਮ ਹੋ ਗਈ ਹੈ।

Khanna rice Millers strike: ਖੰਨਾ ਮੰਡੀ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖਤਮ, ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਰਾਹਤ
Khanna rice Millers strike: ਖੰਨਾ ਮੰਡੀ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖਤਮ, ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਰਾਹਤ

ਖੰਨਾ ਮੰਡੀ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖਤਮ

ਖੰਨਾ: ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਸ਼ੈਲਰ ਮਾਲਕਾਂ ਦੀ ਹੜਤਾਲ ਖਤਮ ਹੋ ਗਈ। ਡੀਸੀ ਲੁਧਿਆਣਾ ਸੁਰਭੀ ਮਲਿਕ ਦੇ ਹੁਕਮਾਂ 'ਤੇ ਡੀਐਫਐਸਸੀ ਸ਼ੈਫਾਲੀ ਚੋਪੜਾ ਖੁਦ ਮੰਡੀ ਪਹੁੰਚੇ ਅਤੇ ਲਿਫਟਿੰਗ ਦੀ ਸਮੱਸਿਆ ਦਾ ਹੱਲ ਕੀਤਾ। ਇਸ ਨਾਲ ਹੀ ਟਰੱਕਾਂ 'ਚ ਬੋਰੀਆਂ ਲੋਡ ਕਰਵਾ ਕੇ ਲਿਫਟਿੰਗ ਸ਼ੁਰੂ ਕਰ ਦਿੱਤੀ ਗਈ। ਹੜਤਾਲ ਖਤਮ ਹੋਣ ਤੋਂ ਬਾਅਦ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਸੁੱਖ ਦਾ ਸਾਹ ਲਿਆ। ਡੀਐਫਐਸਸੀ ਸ਼ੈਫਾਲੀ ਚੋਪੜਾ ਵੱਲੋਂ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਸਾਂਝੀ ਮੀਟਿੰਗ ਬੁਲਾਈ ਗਈ। ਜਿਸ ਵਿੱਚ ਵਿਚਾਰ ਕੀਤਾ ਗਿਆ ਕਿ ਮੀਂਹ ਕਾਰਨ ਮੰਡੀਆਂ ਵਿੱਚ ਗਿੱਲਾ ਝੋਨਾ ਖਰਾਬ ਹੋ ਰਿਹਾ ਹੈ। ਫਸਲ ਨੂੰ ਸੁਕਾਉਣ ਲਈ ਜਗ੍ਹਾ ਦੀ ਲੋੜ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਸਾਰੇ ਵਰਗ ਪ੍ਰੇਸ਼ਾਨ ਹਨ ਅਤੇ ਹਰ ਇੱਕ ਦਾ ਨੁਕਸਾਨ ਹੋ ਰਿਹਾ ਹੈ।

ਕਿੰਨ੍ਹੇ ਘੰਟੇ ਚੱਲੀ ਮੀਟਿੰਗ: ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਸਾਂਝੀ ਮੀਟਿੰਗ ਦੋ ਤੋਂ ਤਿੰਨ ਘੰਟੇ ਤੱਕ ਚੱਲੀ ਅਤੇ ਅੰਤ ਵਿੱਚ ਲਿਫਟਿੰਗ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਫੈਸਲਾ ਲਿਆ ਗਿਆ ਕਿ ਸ਼ੈਲਰ ਮਾਲਕ ਆਪਣੇ ਸ਼ੈਲਰਾਂ ਵਿੱਚ ਝੋਨਾ ਲਾਉਣਗੇ। ਇਸ ਤੋਂ ਇਲਾਵਾ ਸ਼ੈਲਰ ਮਾਲਕਾਂ ਨੇ ਆਪਣੀਆਂ ਕੁਝ ਮੰਗਾਂ ਸਬੰਧੀ ਡੀਐਫਐਸਸੀ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿੱਚ ਕਿਹਾ ਗਿਆ ਕਿ ਜੇਕਰ ਕੇਂਦਰ ਸਰਕਾਰ ਨੇ ਐਫਆਰਕੇ ਦਾ ਮਸਲਾ ਹੱਲ ਨਾ ਕੀਤਾ ਤਾਂ ਉਹ ਕਿਸੇ ਵੀ ਸਮੇਂ ਮੁੜ ਲਿਫਟਿੰਗ ਬੰਦ ਕਰ ਸਕਦੇ ਹਨ।



ਪੂਰੀ ਤਰ੍ਹਾਂ ਹੜ੍ਹਤਾਲ ਸਮਾਪਤ ਨਹੀਂ: ਸ਼ੈਲਰ ਮਾਲਕ ਦਿਲਮੇਘ ਸਿੰਘ ਖੱਟੜਾ ਨੇ ਕਿਹਾ ਕਿ ਹਾਲੇ ਪੂਰੀ ਤਰ੍ਹਾਂ ਹੜ੍ਹਤਾਲ ਸਮਾਪਤ ਨਹੀਂ ਕੀਤੀ ਗਈ ਹੈ। ਪ੍ਰੰਤੂ ਪ੍ਰਸ਼ਾਸਨ ਦੇ ਕਹਿਣ ਅਨੁਸਾਰ ਖਰਾਬ ਝੋਨਾ ਚੁੱਕਿਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਰਗ ਦਾ ਨੁਕਸਾਨ ਨਾ ਹੋਵੇ। ਹੜਤਾਲ ਮੁਕੰਮਲ ਖਤਮ ਕਰਨ ਲਈ ਛੇਤੀ ਹੀ ਦੂਜੀ ਮੀਟਿੰਗ ਸੱਦੀ ਗਈ ਹੈ, ਉਮੀਦ ਹੈ ਕਿ ਉਸ ਵਿੱਚ ਵੀ ਹੱਲ ਨਿਕਲ ਜਾਵੇਗਾ। ਇਸਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਐਫਆਰਕੇ ਦਾ ਮਸਲਾ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ। ਸ਼ੈਲਰ ਮਾਲਕ ਕਿਸੇ ਕੀਮਤ ਉਪਰ ਇਸਨੂੰ ਸਵੀਕਾਰ ਨਹੀਂ ਕਰਨਗੇ।

ਕਿਸਾਨ ਹਿੱਤਾਂ ਨੂੰ ਦੇਖਦੇ ਹੋਏ ਕੰਮ ਸ਼ੁਰੂ : ਦੂਜੇ ਪਾਸੇ ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਸ਼ੈਲਰ ਮਾਲਕਾਂ ਵੱਲੋਂ ਲਿਫਟਿੰਗ ਸ਼ੁਰੂ ਕਰਾਉਣ ਤੋਂ ਬਾਅਦ ਵੱਡੀ ਰਾਹਤ ਮਿਲੀ ਹੈ। ਖੰਨਾ ਮੰਡੀ ਚੋਂ ਮਾਲ ਲੋਡ ਹੋਣ ਲੱਗਾ ਹੈ। ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਬੜੇ ਹੀ ਸੁਚੱਜੇ ਢੰਗ ਨਾਲ ਲਿਫਟਿੰਗ ਦੀ ਸਮੱਸਿਆ ਦਾ ਹੱਲ ਕੀਤਾ ਗਿਆ। ਕਿਸਾਨ ਹਿੱਤਾਂ ਨੂੰ ਦੇਖਦੇ ਹੋਏ ਕੰਮ ਸ਼ੁਰੂ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.