ETV Bharat / state

ਲੁਧਿਆਣਾ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ‘ਕਿਸਾਨ ਮਹਾਂ ਪੰਚਾਇਤ’

author img

By

Published : Mar 28, 2021, 5:13 PM IST

ਕਿਰਤੀ ਕਿਸਾਨ ਯੂਨੀਅਨਾਂ ਵੱਲੋਂ ਇੱਕ ਕਿਸਾਨ ਮਹਾਂ ਪੰਚਾਇਤ ਸੱਦੀ ਗਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸਣੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ, ਭਾਨੂ ਪ੍ਰਤਾਪ ਅਤੇ ਹੋਰ ਕਈ ਵੱਡੀਆਂ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ।

ਲੁਧਿਆਣਾ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ‘ਕਿਸਾਨ ਮਹਾਂ ਪੰਚਾਇਤ’
ਲੁਧਿਆਣਾ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ‘ਕਿਸਾਨ ਮਹਾਂ ਪੰਚਾਇਤ’

ਲੁਧਿਆਣਾ: ਕਿਰਤੀ ਕਿਸਾਨ ਯੂਨੀਅਨਾਂ ਵੱਲੋਂ ਇੱਕ ਕਿਸਾਨ ਮਹਾਂ ਪੰਚਾਇਤ ਸੱਦੀ ਗਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸਣੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ, ਭਾਨੂ ਪ੍ਰਤਾਪ ਅਤੇ ਹੋਰ ਕਈ ਵੱਡੀਆਂ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮਜ਼ਦੂਰ ਯੂਨੀਅਨ ਦੀ ਅਗਵਾਈ ਕਰਨ ਵਾਲੀ ਨਵਦੀਪ ਕੌਰ ਵੀ ਪਹੁੰਚੀ। ਇਸ ਦੌਰਾਨ ਮੰਚ ਤੋਂ ਸੰਬੋਧਨ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਕਿਹਾ ਕਿ ਹੁਣ ਇਹ ਅੰਦੋਲਨ ਕਿਸਾਨਾਂ ਦਾ ਨਹੀਂ ਸਗੋਂ ਜਨ ਅੰਦੋਲਨ ਬਣ ਗਿਆ ਹੈ ਅਤੇ ਸਮਾਜ ਦੇ ਸਾਰੇ ਵਰਗ ਉਨ੍ਹਾਂ ਨੂੰ ਆਪਣਾ ਸਹਿਯੋਗ ਦੇ ਰਹੇ ਨੇ ਅਤੇ ਹੁਣ ਉਹ ਦਿਨ ਦੂਰ ਨਹੀਂ ਜਦੋਂ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਉਹ ਪੰਜਾਬ ਪਰਤਣਗੇ।

ਲੁਧਿਆਣਾ ’ਚ ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ‘ਕਿਸਾਨ ਮਹਾਂ ਪੰਚਾਇਤ’
ਇਹ ਵੀ ਪੜੋ: 18 ਅਪ੍ਰੈਲ ਨੂੰ ਅੰਮ੍ਰਿਤਸਰ ’ਚ ਕਿਸਾਨਾਂ ਤੇ ਆੜ੍ਹਤੀਆਂ ਦੀ ਰੋਸ ਰੈਲੀਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਉਨ੍ਹਾਂ ਦੀ ਜੰਗ ਜਾਰੀ ਰਹੇਗੀ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਉਹ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਨੇ ਅਤੇ ਦਿੱਲੀ ਦੇ ਵਿੱਚ ਜੋ ਕਿਸਾਨ ਅੰਦੋਲਨ ਚੱਲ ਰਿਹਾ ਹੈ ਉਹ ਹੁਣ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ।

ਉੱਧਰ ਦੂਜੇ ਪਾਸੇ ਕਿਸਾਨ ਮਹਾਂ ਪੰਚਾਇਤ ਕਰਨ ਵਾਲੇ ਪ੍ਰਬੰਧਕਾਂ ਨੇ ਕਿਹਾ ਕਿ ਬੀਤੇ ਦਿਨ ਜੋ ਮਲੋਟ ਵਿੱਚ ਹੋਇਆ ਉਹ ਮੰਦਭਾਗਾ ਸੀ ਅਤੇ ਉਹ ਉਸ ਦਾ ਸਮਰਥਨ ਨਹੀਂ ਕਰਦੇ ਕਿਸਾਨ ਕਦੇ ਵੀ ਹਿੰਸਾ ਦਾ ਰਸਤਾ ਅਖ਼ਤਿਆਰ ਨਹੀਂ ਕਰ ਰਹੇ।

ਇਹ ਵੀ ਪੜੋ: ਅੰਮ੍ਰਿਤਸਰ ਦੇ ਘਰ ’ਚ ਹੁੰਦੀ ਸੀ ਅਫ਼ੀਮ ਦੀ ਖੇਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.