ETV Bharat / state

Komi Insaf Morcha: ਡੀਐੱਮਸੀ ਲੁਧਿਆਣਾ ਤੋਂ ਬਾਪੂ ਸੂਰਤ ਸਿੰਘ ਨੂੰ ਲੈਣ ਪਹੁੰਚਿਆ ਕੌਮੀ ਇਨਸਾਫ ਮੋਰਚਾ, ਪੁਲਿਸ ਨੇ ਡੱਕਿਆ ਰਾਹ

author img

By

Published : Feb 22, 2023, 3:36 PM IST

Updated : Feb 22, 2023, 4:01 PM IST

ਮੋਹਾਲੀ ਤੋਂ ਕੌਮੀ ਇਨਸਾਫ਼ ਮੋਰਚਾ ਬਾਪੂ ਸੂਰਤ ਸਿੰਘ ਖਾਲਸਾ ਨੂੰ ਲੁਧਿਆਣਾ ਦੇ ਡੀਐੱਮਸੀ ਤੋਂ ਲੈਣ ਪਹੁੰਚਿਆ ਹੈ। ਮੋਰਚੇ ਦਾ ਰਾਹ ਰੋਕਣ ਅਤੇ ਪੁਲਿਸ ਤੈਨਾਤ ਕਰਨ ਦੇ ਵਿਰੋਧ ਵਿੱਚ ਮੋਰਚੇ ਨੇ ਧਰਨਾ ਲਾ ਦਿੱਤਾ ਹੈ। ਡੀਐੱਮਸੀ ਹਸਪਤਾਲ ਪ੍ਰਸ਼ਾਸਨ ਉੱਤੇ ਇਲਜ਼ਾਮ ਵੀ ਲੱਗ ਰਹੇ ਹਨ।

Etv Bharat
Etv Bharat

Komi Insaf Morcha: ਡੀਐੱਮਸੀ ਲੁਧਿਆਣਾ ਤੋਂ ਬਾਪੂ ਸੂਰਤ ਸਿੰਘ ਨੂੰ ਲੈਣ ਪਹੁੰਚਿਆ ਕੌਮੀ ਇਨਸਾਫ ਮੋਰਚਾ, ਪੁਲਿਸ ਨੇ ਡੱਕਿਆ ਰਾਹ

ਲੁਧਿਆਣਾ : ਲੁਧਿਆਣਾ ਵਿੱਚ ਕੌਮੀ ਇਨਸਾਫ਼ ਮੋਰਚਾ ਨੇ ਡੀਐਮਸੀ ਹਸਪਤਾਲ ਪ੍ਰਸ਼ਾਸਨ ਦੇ ਖ਼ਿਲਾਫ਼ ਦਫ਼ਤਰ ਬਾਹਰ ਧਰਨਾ ਲਾਇਆ ਹੈ। ਮੋਰਚੇ ਦਾ ਇਲਜ਼ਾਮ ਹੈ ਕਿ ਡੀਐਮਸੀ ਹਸਪਤਾਲ ਵਿੱਚ ਬਾਪੂ ਸੂਰਤ ਸਿੰਘ ਨੂੰ ਕੈਦੀ ਬਣਾ ਕੇ ਰੱਖਿਆ ਗਿਆ ਹੈ। ਮੋਰਚੇ ਵੱਲੋਂ ਡੀਐਮਸੀ ਹਸਪਤਾਲ ਤੇ ਪ੍ਰਸ਼ਾਸਨ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜੀ ਕੀਤੀ ਜਾ ਰਹੀ ਹੈ। ਦੋਵਾਂ ਪਾਸਿਆਂ ਤੋਂ ਹਾਲਾਤ ਤਣਾਅ ਵਾਲੇ ਬਣੇ ਹੋਏ ਹਨ।

ਦਰਅਸਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਮੈਂਬਰ ਬਾਪੂ ਸੂਰਤ ਸਿੰਘ ਖਾਲਸਾ ਨੂੰ ਮੋਰਚੇ ਵਿੱਚ ਸ਼ਾਮਿਲ ਕਰਾਉਣ ਪਹੁੰਚ ਰਹੇ ਹਨ। ਬਾਪੂ ਸੂਰਤ ਸਿੰਘ ਖਾਲਸਾ 2015 ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭੱਖ ਹੜਤਾਲ ਉੱਤੇ ਬੈਠੇ ਹਨ। ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਹਾਲਤ ਖਰਾਬ ਹੋਈ ਸੀ। ਧਰਨੇ ਕਾਰਨ ਪੁਲਿਸ ਵਲੋਂ ਵੀ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਹਨ। ਸੂਤਰਾਂ ਮੁਤਾਬਿਕ ਪੁਲਿਸ ਵਲੋਂ ਬਾਪੂ ਸੂਰਤ ਸਿੰਘ ਖਾਲਸਾ ਨੂੰ ਲੈ ਕੇ ਜਾਣ ਤੋਂ ਰੋਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Amritpal Singh made a big announcement : ਅੰਮ੍ਰਿਤਪਾਲ ਸਿੰਘ ਨੇ ਭਲਕੇ ਅਜਨਾਲਾ 'ਚ ਥਾਣੇ ਦੇ ਘਿਰਾਓ ਦਾ ਕੀਤਾ ਐਲਾਨ, ਕਿਹਾ-ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਕਰਾਂਗੇ ਸੰਘਰਸ਼

16 ਜਨਵਰੀ 2015 ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੇ ਲੁਧਿਆਣਾ ਦੇ ਨਿੱਜੀ ਹਸਪਤਾਲ ਦੇ ਵਿਚ ਅੱਜ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਸੀ। ਉਨ੍ਹਾਂ ਦੀ ਭੁੱਖ ਹੜਤਾਲ ਖ਼ਤਮ ਕਰਵਾਉਣ ਲਈ ਬਠਿੰਡਾ ਤੋਂ ਵਿਸ਼ੇਸ਼ ਤੌਰ ਉਤੇ ਗੁਰਦੀਪ ਸਿੰਘ ਅਤੇ ਗੁਰਚਰਨ ਸਿੰਘ ਪਹੁੰਚੇ ਸੀ। ਉਨ੍ਹਾਂ ਵੱਲੋਂ ਹੜਤਾਲ ਖ਼ਤਮ ਕਰਵਾ ਕੇ ਉਨ੍ਹਾਂ ਨੂੰ ਹੁਣ ਚੰਡੀਗੜ੍ਹ ਦੇ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਏ ਗਏ ਪੱਕੇ ਮੋਰਚੇ ਦੇ ਵਿੱਚ ਹਿੱਸਾ ਲੈਣ ਲਈ ਅਰਜ਼ੋਈ ਕੀਤੀ ਗਈ ਸੀ। ਬਾਪੂ ਸੂਰਤ ਸਿੰਘ ਖਾਲਸਾ ਵੱਲੋਂ ਇਕ ਮਹੀਨੇ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤੀ ਮੁਹਿੰਮ ਉਤੇ ਆਪਣੇ ਹਸਤਾਖਰ ਵੀ ਕੀਤੇ ਗਏ ਸਨ। ਬੰਦੀ ਸਿੰਘਾਂ ਦੀ ਰਿਹਾਈ ਲਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਅਤੇ ਹੋਰ ਕੁਝ ਸਿੱਖ ਜਥੇਬੰਦੀਆਂ ਦੇ ਨਾਲ ਮਿਲ ਕੇ ਪੱਕਾ ਧਰਨਾ ਚੰਡੀਗੜ੍ਹ ਵਿਖੇ ਲਗਾਇਆ ਗਿਆ ਹੈ। ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਤੇਜ਼ ਕਰਨ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।

ਕੌਣ ਹੈ ਬਾਪੂ ਸੂਰਤ ਸਿੰਘ: ਬਾਪੂ ਸੂਰਤ ਸਿੰਘ ਖਾਲਸਾ ਦਾ ਜਨਮ 7 ਮਾਰਚ 1933 ਨੂੰ ਹੋਇਆ ਸੀ। ਬਾਪੂ ਸੂਰਤ ਸਿੰਘ ਖਾਲਸਾ ਸਕੂਲ ਤੋਂ ਹੀ ਸਿੱਖ ਕੌਮ ਨੂੰ ਲੈ ਕੇ ਚਲ ਰਹੀਆਂ ਰਾਜਨੀਤੀਕ ਅਤੇ ਧਾਰਮਿਕ ਸਰਗਰਮੀਆਂ ਦੇ ਵਿਚ ਹਿੱਸਾ ਲੈਂਦੇ ਰਹੇ ਹਨ। ਬਾਪੂ ਸੂਰਤ ਸਿੰਘ ਖਾਲਸਾ ਮਨੁੱਖੀ ਅਧਿਕਾਰਾਂ ਦੇ ਵਕੀਲ ਵੀ ਰਹਿ ਚੁੱਕੇ ਹਨ। 1980 ਦੇ ਵਿਚ ਹੋਏ ਧਰਮ ਯੁੱਧ ਮੋਰਚੇ ਦੇ ਅੰਦਰ ਬਾਪੂ ਸੂਰਤ ਸਿੰਘ ਨੇ ਸਲਾਹਕਾਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਸਨ। 1984 ਦੇ ਵਿਚ ਹੋਏ ਆਪਰੇਸ਼ਨ ਬਲਿਊ ਸਟਾਰ ਦੇ ਦੌਰਾਨ ਵੀ ਉਹ ਮਨੁੱਖੀ ਅਧਿਕਾਰਾਂ ਦੇ ਵਕੀਲ ਵਜੋਂ ਆਪਣੀਆਂ ਸੇਵਾਵਾਂ ਨਿਭਾਉਦੇ ਰਹੇ ਅਤੇ ਸਿੱਖਾਂ ਦੇ ਹੱਕਾਂ ਪ੍ਰਤੀ ਲੜਦੇ ਰਹੇ। ਉਹ ਯੂਨਾਇਟਿਡ ਅਕਾਲੀ ਦਲ ਦੇ ਸਕੱਤਰ ਵਜੋਂ ਵੀ ਤਾਇਨਾਤ ਰਹੇ।

Last Updated : Feb 22, 2023, 4:01 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.