ETV Bharat / state

ਪਰਾਲੀ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ

author img

By

Published : Sep 11, 2022, 4:28 PM IST

Updated : Sep 11, 2022, 10:27 PM IST

ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੁਧਿਆਣਾ ਦੇ ਵਿਚ ਪ੍ਰੈਸ ਕਾਨਫਰੰਸ ਕਰਨ ਪਹੁੰਚੇ, ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਵਾਰ ਪਰਾਲੀ ਦੇ ਨਿਬੇੜੇ ਲਈ 2500 ਪ੍ਰਤੀ ਏਕੜ ਕਿਸਾਨਾਂ ਨੂੰ ਦੇਣ ਦੀ ਤਜਵੀਜ਼ ਰੱਖੀ ਗਈ ਸੀ। ਜਿਸ ਵਿੱਚ 1500 ਪ੍ਰਤੀ ਏਕੜ ਕੇਂਦਰ ਸਰਕਾਰ ਵੱਲੋਂ 500 ਰੁਪਏ ਪ੍ਰਤੀ ਏਕੜ ਪੰਜਾਬ ਸਰਕਾਰ ਵੱਲੋਂ ਅਤੇ ਦਿੱਲੀ ਸਰਕਾਰ ਨੂੰ ਵੀ 500 ਰੁਪਏ ਪ੍ਰਤੀ ਏਕੜ ਦੇਣ ਦੀ ਅਪੀਲ ਕਰਨੀ ਸੀ ਪਰ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ ਹੈ।

Kuldeep Dhaliwal big statement about straw
Kuldeep Dhaliwal big statement about straw

ਲੁਧਿਆਣਾ: ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੁਧਿਆਣਾ ਦੇ ਵਿਚ ਪ੍ਰੈਸ ਕਾਨਫਰੰਸ ਕਰਨ ਪਹੁੰਚੇ, ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਵਾਰ ਪਰਾਲੀ ਦੇ ਨਿਬੇੜੇ ਲਈ 2500 ਪ੍ਰਤੀ ਏਕੜ ਕਿਸਾਨਾਂ ਨੂੰ ਦੇਣ ਦੀ ਤਜਵੀਜ਼ ਰੱਖੀ ਗਈ ਸੀ। ਜਿਸ ਵਿੱਚ 1500 ਪ੍ਰਤੀ ਏਕੜ ਕੇਂਦਰ ਸਰਕਾਰ ਵੱਲੋਂ 500 ਰੁਪਏ ਪ੍ਰਤੀ ਏਕੜ ਪੰਜਾਬ ਸਰਕਾਰ ਵੱਲੋਂ ਅਤੇ ਦਿੱਲੀ ਸਰਕਾਰ ਨੂੰ ਵੀ 500 ਰੁਪਏ ਪ੍ਰਤੀ ਏਕੜ ਦੇਣ ਦੀ ਅਪੀਲ ਕਰਨੀ ਸੀ ਪਰ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ ਹੈ।Kuldeep Dhaliwal big statement about straw.

ਉਨ੍ਹਾਂ ਕਿਹਾ ਕਿ ਸਰਕਾਰ ਵਾਤਾਵਰਣ ਅਤੇ ਚੌਗਿਰਦੇ ਨੂੰ ਲੈ ਕੇ ਕਾਫੀ ਗੰਭੀਰ ਹੈ ਇਸੇ ਕਰਕੇ ਇਹ ਫੈਸਲਾ ਲਿਆ ਗਿਆ ਸੀ ਪਰ ਕੇਂਦਰ ਸਰਕਾਰ ਨੇ ਆਪਣਾ ਰੋਲ ਅਦਾ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਉਨ੍ਹਾਂ ਦੀ ਅਪੀਲ ਹੈ ਉਹ ਪਰਾਲੀ ਨਾ ਸਾੜਨ ਉਨਾ ਕਿਹਾ ਕਿ ਇਸ ਨਾਲ ਪ੍ਰਦੂਸ਼ਣ ਹੁੰਦਾ ਹੈ ਜੋ ਸਾਡੇ ਸਾਰਿਆਂ ਲਈ ਖਤਰਨਾਕ ਹੈ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਖ ਕਿਸਾਨਾਂ ਦੀ ਹਰ ਪੱਖ ਤੋਂ ਮਦਦ ਕਰਾਂਗੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਪਹਿਲਾਂ ਹੀ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਸ ਵਿੱਚ ਸਹਿਯੋਗ ਦੇਣ ਦੀ ਅਪੀਲ ਕਰ ਚੁੱਕੇ ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੱਸਿਆ ਕਿ ਸਬਸਿਡੀ ਤੇ ਕਈ ਮਸ਼ੀਨਾਂ ਵੀ ਅਸੀਂ ਕਿਸਾਨਾਂ ਨੂੰ ਦੇ ਰਹੇ ਹਾਂ ਜਿਸ ਨਾਲ 80 ਏਕੜ ਤੱਕ ਦੀ ਪਰਾਲੀ ਸਾਂਭੀ ਜਾ ਸਕੇਗੀ, ਉਨ੍ਹਾਂ ਕਿਹਾ ਕਿ ਛੋਟੇ ਅਤੇ ਘੱਟ ਜਮੀਨ ਵਾਲੇ ਕਿਸਾਨਾਂ ਲਈ ਵੀ ਅਸੀਂ ਮਸ਼ੀਨਾਂ ਦੇਣ ਦੀ ਤਜਵੀਜ਼ ਰੱਖੀ ਹੈ।



ਉਨ੍ਹਾਂ ਦੱਸਿਆ ਕਿ ਇਸ ਵਾਰ ਸਾਡੇ ਕੋਲੋਂ 75 ਲੱਖ ਹੈਕਟਰ ਦੇ ਕਰੀਬ ਝੋਨਾ ਲਗਾਇਆ ਗਿਆ ਹੈ ਜਿਸ ਵਿਚ 12 ਲੱਖ ਦੇ ਕਰੀਬ ਬਾਸਮਤੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਪਰਾਲੀ ਕਿਸਾਨ ਨਹੀਂ ਸਾੜਦੇ। ਓਥੇ ਹੀ ਪਰਾਲੀ ਗਲਾਉਣ ਲਈ ਦਿੱਲੀ ਸਰਕਾਰ ਨੇ ਜਿਹੜਾ ਘੋਲ ਕੇਂਦਰ ਦੀਆਂ ਯੂਨੀਵਰਸਿਟੀਆਂ ਤੋਂ ਲਿਆ ਸੀ। ਓਹ ਪੰਜਾਬ ਦੇ ਵਿੱਚ ਜਿਆਦਾ ਕਾਰਗਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਮਸ਼ੀਨਾਂ ਨੂੰ ਲੈ ਕੇ ਵੀ 150 ਕਰੋੜ ਦਾ ਘਪਲਾ ਹੋਇਆ ਹੈ। ਜਿਸ ਦੀ ਅਸੀਂ ਜਾਂਚ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸੁਪਰ ਸੀਡਰ ਤੇ 10-10 ਵਾਰ ਸਬਸਿਡੀ ਲਈ ਗਈ। ਉਨ੍ਹਾਂ ਕਿਹਾ ਕਿ ਇਸ ਵਾਰ ਅਸੀਂ ਇਹ ਘਪਲਾ ਨਹੀਂ ਹੋਣ ਦੇਵਾਂਗੇ ਜਿਸ ਮਸ਼ੀਨ ਤੇ ਨੇਚਰ ਨਾਲ ਨੰਬਰ ਲਿਖਿਆ ਹੋਵੇਗਾ ਉਸ ਤੇ ਹੀ ਸਬਸਿਡੀ ਮਿਲੇਗੀ ਅਤੇ ਇਹ ਰਕਮ ਕਿਸਾਨਾਂ ਦੇ ਸਿੱਧੇ ਖਾਤੇ ਚ ਹੀ ਜਮ੍ਹਾ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਡੀਜੀਪੀ ਗੌਰਵ ਯਾਦਵ ਦੀ ਪ੍ਰੈਸ ਕਾਨਫਰੰਸ, ਕਿਹਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ ਦੀਪਕ ਮੁੰਡੀ

Last Updated :Sep 11, 2022, 10:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.