ETV Bharat / state

Ludhiana District Court Blast: ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਕੀਤਾ ਸੀ ਹਾਈ ਅਲਰਟ

author img

By

Published : Dec 24, 2021, 11:07 AM IST

Updated : Dec 24, 2021, 12:54 PM IST

ਲੁਧਿਆਣਾ ਬਲਾਸਟ (Ludhiana District Court Blast ) ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਖੁਫੀਆ ਏਜੰਸੀਆਂ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਪੁਲਿਸ ਨੂੰ ਹਾਈ ਅਲਰਟ ਉੱਤੇ ਰਹਿਣ ਲਈ ਸੁਚੇਤ ਕੀਤਾ ਗਿਆ ਸੀ। 14 ਦਸੰਬਰ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਚੌਕਸ ਕੀਤਾ ਗਿਆ ਸੀ। ਇਸ ਦੌਰਾਨ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਅਤੇ ਸਰਹੱਦੀ ਖੇਤਰਾਂ ਵਿੱਚ ਹਥਿਆਰਾਂ ਅਤੇ ਡਰੋਨ ਸਬੰਧੀ ਗਤੀਵਿਧੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ ਸੀ।

ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਸੀ ਹਾਈ ਅਲਰਟ
ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਸੀ ਹਾਈ ਅਲਰਟ

ਲੁਧਿਆਣਾ: ਬੀਤੇ ਦਿਨ ਲੁਧਿਆਣਾ ਜ਼ਿਲ੍ਹਾ ਕਚਹਿਰੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਲੁਧਿਆਣਾ ਪੁਲਿਸ ਮੁਸਤੈਦ ਹੁੰਦੀ ਵਿਖਾਈ ਦੇ ਰਹੀ ਹੈ। ਪੁਲਿਸ ਵੱਲੋਂ ਲੁਧਿਆਣਾ ਡੀ ਸੀ ਦਫਤਰ ਦੇ ਗੇਟ ’ਤੇ ਹੀ ਮੈਟਲ ਡਿਟੈਕਟਰ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਗੱਡੀਆਂ ਦੀ ਚੈਕਿੰਗ (Vehicle checking) ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬਿਨਾਂ ਆਈਡੀ ਕਾਰਡ ਜਾਣ ਨਹੀਂ ਦਿੱਤਾ ਜਾ ਰਿਹਾ ਅਤੇ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਸੀ ਹਾਈ ਅਲਰਟ

ਦੱਸ ਦਈਏ ਕਿ ਲੁਧਿਆਣਾ ਜ਼ਿਲ੍ਹਾ ਕਚਹਿਰੀ ਵਿਚ ਬੀਤੇ ਦਿਨ ਹੋਏ ਧਮਾਕੇ ਦੇ ਅੰਦਰ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਜਦੋਂਕਿ 6 ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ। ਸਾਡੀ ਟੀਮ ਵੱਲੋਂ ਜਦੋਂ ਜਾਇਜ਼ਾ ਲਿਆ ਗਿਆ ਤਾਂ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਪੂਰੀ ਤਰ੍ਹਾਂ ਮੁਸਤੈਦੀ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹਰ ਆਉਣ ਜਾਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਸੀ ਹਾਈ ਅਲਰਟ
ਖੁਫੀਆ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਕੀਤਾ ਸੀ ਹਾਈ ਅਲਰਟ

ਸੁਰੱਖਿਆ ਲਈ ਤਾਇਨਾਤ ਸੁਰੱਖਿਆ ਮੁਲਾਜ਼ਮ ਨੇ ਦੱਸਿਆ ਕਿ ਸੀਨੀਅਰ ਅਫ਼ਸਰਾਂ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਬਿਨਾਂ ਚੈਕਿੰਗ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਅਜਿਹੀ ਮੁਸਤੈਦੀ ਪਹਿਲਾਂ ਵਿਖਾਈ ਹੁੰਦੀ ਤਾਂ ਹਾਦਸਾ ਟਲ ਸਕਦਾ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕਹਿਣਾ ਬਹੁਤ ਮੁਸ਼ਕਿਲ ਹੈ। ਉੱਥੇ ਹੀ ਆਮ ਲੋਕਾਂ ਨੇ ਵੀ ਕਿਹਾ ਕਿ ਜੇਕਰ ਪੁਲਿਸ ਅਜਿਹੀ ਰੂਟੀਨ ਚੈਕਿੰਗ ਕਰਦੀ ਰਹੇ ਤਾਂ ਸ਼ਾਇਦ ਅਜਿਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ: ਪੀੜਤ ਮਹਿਲਾਵਾਂ ਨੇ ਦੱਸੀ ਰੌਂਗਟੇ ਖੜ੍ਹੇ ਕਰਨ ਵਾਲੀ ਕਹਾਣੀ

Last Updated :Dec 24, 2021, 12:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.