ETV Bharat / state

Ludhiana Court Blast: ਗਗਨਦੀਪ ਨਾਲ ਲਿੰਕ ਰੱਖਦੇ 2 ਸ਼ੱਕੀ ਨਸ਼ਾ ਤਸਕਰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ

author img

By

Published : Dec 25, 2021, 5:36 PM IST

Updated : Dec 26, 2021, 7:03 AM IST

ਲੁਧਿਆਣਾ ਬੰਬ ਧਮਾਕਾ ਮਾਮਲੇ 'ਚ ਪੁਲਿਸ ਵੱਲੋਂ ਕੀਤੀ ਜਾ ਰਹੀ ਤਫ਼ਤੀਸ਼ ਵਿੱਚ ਗਗਨਦੀਪ ਨਾਲ ਸਬੰਧ ਰੱਖਦੇ 2 ਨਸ਼ਾ ਤਸਕਰਾਂ ਨੂੰ ਸ਼ੱਕ ਦੇ ਅਧਾਰ 'ਤੇ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲੁਧਿਆਣਾ ਜ਼ਿਲ੍ਹਾ ਅਦਾਲਤ 'ਚ 7-7 ਦਿਨ ਦਾ ਰਿਮਾਂਡ ਹਾਸਲ ਕੀਤਾ।

ਗਗਨਦੀਪ ਨਾਲ ਲਿੰਕ ਰੱਖਦੇ 2 ਸ਼ੱਕੀ ਨਸ਼ਾ ਤਸਕਰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ
ਗਗਨਦੀਪ ਨਾਲ ਲਿੰਕ ਰੱਖਦੇ 2 ਸ਼ੱਕੀ ਨਸ਼ਾ ਤਸਕਰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਲੁਧਿਆਣਾ: ਲੁਧਿਆਣਾ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਇੱਕ ਤੋਂ ਬਾਅਦ ਇੱਕ ਪੁਲਿਸ ਦੇ ਲਿੰਕ ਜੋੜਨ ਵਿੱਚ ਲੱਗੀ ਹੋਈ ਹੈ, ਪੁਲਿਸ ਹੁਣ ਗਗਨਦੀਪ ਦੇ ਨਸ਼ਾ ਤਸਕਰੀ ਨਾਲ ਸਬੰਧਾਂ ਨੂੰ ਨਹੀਂ ਜੋੜ ਰਹੀ ਹੈ ਅਤੇ ਨਸ਼ਾ ਤਸਕਰੀ ਵਿੱਚ ਪੰਜਾਬ ਦੇ ਬਾਦਸ਼ਾਹਾਂ ਨਾਲ ਉਸਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਅੱਜ ਰਣਜੀਤ ਸਿੰਘ ਚੀਤਾ ਅਤੇ ਸੁਖਵਿੰਦਰ ਸਿੰਘ ਨੂੰ ਸ਼ੱਕ ਦੇ ਅਧਾਰ 'ਤੇ ਜੇਲ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਦਾਲਤ 'ਚ ਪੇਸ਼ ਕਰਕੇ 7-7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ, ਇਹ ਦੋਵੇਂ ਪਹਿਲਾਂ ਹੀ ਹੈਰੋਇਨ ਦੀ ਤਸਕਰੀ ਦੇ ਆਰੋੋਪ 'ਚ ਜੇਲ 'ਚ ਬੰਦ ਹਨ।

ਰਣਜੀਤ ਚੀਤਾ ਦੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਸੁਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਸੁਖਵਿੰਦਰ ਸਿੰਘ ਦੀ ਉਮਰ 39 ਸਾਲ ਅਤੇ ਰਣਜੀਤ ਚੀਤਾ ਦੀ ਉਮਰ 54 ਸਾਲ ਦੱਸੀ ਜਾ ਰਹੀ ਹੈ, ਹੁਣ ਪੁਲਿਸ ਵੱਲੋਂ ਦੋਵਾਂ ਤੋਂ ਪੁੱਛਗਿੱਛ ਕਰਕੇ ਗਗਨਦੀਪ ਸਿੰਘ ਨਾਲ ਸਬੰਧਾਂ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਇਨ੍ਹਾਂ 'ਚੋਂ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਇਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਅਤੇ ਮੈਡੀਕਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ, ਇਸ ਸਾਰੇ ਮਾਮਲੇ ਦੀ ਪੁਸ਼ਟੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕੀਤੀ ਹੈ, ਜਿਨ੍ਹਾਂ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ,ਤੇ 7-7 ਦਿਨਾਂ ਦਾ ਰਿਮਾਂਡ ਹਾਸਲ ਕੀਤਾ।

ਗਗਨਦੀਪ ਨਾਲ ਲਿੰਕ ਰੱਖਦੇ 2 ਸ਼ੱਕੀ ਨਸ਼ਾ ਤਸਕਰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਸਾਬਕਾ ਪੁਲਿਸ ਮੁਲਾਜ਼ਮ ਸੀ ਮੁਲਜ਼ਮ

ਸੂਤਰਾਂ ਦੇ ਹਵਾਲੇ ਤੋਂ ਹੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਸਾਬਕਾ ਪੁਲੀਸ ਮੁਲਾਜ਼ਮ ਸੀ ਅਤੇ ਐਨ.ਡੀ.ਪੀ.ਸੀ ਐਕਟ ਦੇ ਤਹਿਤ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 3 ਅਗਸਤ 2019 'ਚ ਉਸ ਨੂੰ ਜੇਲ੍ਹ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਸਤੰਬਰ 2021 ਭਾਵ ਸਿਰਫ਼ ਦੋ ਮਹੀਨੇ ਪਹਿਲਾਂ ਹੀ ਉਹ ਰਿਹਾਅ ਹੋ ਕੇ ਵਾਪਿਸ ਆਇਆ ਸੀ। ਸੂਤਰਾਂ ਅਨੁਸਾਰ ਮੁਲਜ਼ਮ ਖੰਨਾ ਦੀ ਹੀ ਪ੍ਰੋਫੈਸਰ ਕਲੋਨੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਪੰਜਾਬ ਪੁਲੀਸ ਵੱਲੋਂ ਉਸ ਨੂੰ ਪਹਿਲਾਂ ਹੀ ਐੱਨਡੀਪੀਐੱਸ ਐਕਟ ਤਹਿਤ ਪਰਚਾ ਦਰਜ ਹੋਣ ਤੋਂ ਬਾਅਦ ਡਿਸਮਿਸ ਕਰ ਦਿੱਤਾ ਗਿਆ ਸੀ।

ਇਹ ਵੀ ਪੜੋ: ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਚੰਨੀ ਨੂੰ ਭੇਜਿਆ ਕਾਨੂੰਨੀ ਨੋੋਟਿਸ

Last Updated : Dec 26, 2021, 7:03 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.