ETV Bharat / state

DC office: ਲੁਧਿਆਣਾ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀਸੀ ਦਫ਼ਤਰ, ਕਿਹਾ- ਨੌਜਵਾਨ ਨਹੀਂ ਸਿਆਸੀ ਪਾਰਟੀਆਂ ਕਰ ਰਹੀਆਂ ਨੇ ਪੰਜਾਬ ਦਾ ਮਹੌਲ ਖਰਾਬ

author img

By

Published : Apr 3, 2023, 4:56 PM IST

ਲੁਧਿਆਣਾ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀਸੀ ਦਫ਼ਤਰ
ਲੁਧਿਆਣਾ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀਸੀ ਦਫ਼ਤਰ

ਪੰਜਾਬ ਦੇ ਨੌਜਵਾਨਾਂ 'ਤੇ ਐਨ.ਐਸ.ਏ ਧਾਰਾ ਲਗਾਈ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਸਾਫ਼ 'ਤੇ ਸਰਕਾਰਾਂ ਨੂੰ ਮੰਗਾਂ ਨਾ ਮੰਨੇ ਜਾਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

ਲੁਧਿਆਣਾ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀਸੀ ਦਫ਼ਤਰ

ਲੁਧਿਆਣਾ: ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਜਿੱਥੇ ਪੰਜਾਬ ਪੁਲਿਸ ਵੱਲੋਂ ਆਏ ਦਿਨ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਸਾਥੀਆਂ ਉੱਤੇ ਲਗਾਤਾਰ ਸਿਕੰਜ਼ਾ ਕੱਸਿਆ ਜਾ ਰਿਹਾ ਹੈ। ਪੰਜਾਬ ਦੇ ਨੌਜਵਾਨਾਂ 'ਤੇ ਐਨ.ਐਸ.ਏ ਧਾਰਾ ਲਗਾਈ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਉੱਪਰ ਜੋ ਅੱਤਿਆਚਾਰ ਹੋ ਰਿਹਾ ਹੈ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਨੂੰ ਲੈ ਕੇ ਲੁਧਿਆਣਾ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੋਸ ਪ੍ਰਦਰਸ਼ਨ ਕਰ ਡੀਸੀ ਨੂੰ ਮੰਗ ਪੱਤਰ ਦਿੱਤਾ।

ਸਿਆਸੀ ਪਾਰਟੀ ਖਰਾਬ ਕਰ ਰਹੀਆਂ ਪੰਜਾਬ ਦਾ ਮਾਹੌਲ: ਕਿਸਾਨ ਜੱਥੇਬੰਦੀਆਂ ਦਾ ਕਹਿਣਾ ਕਿ ਪੰਜਾਬ ਦੇ ਮੌਹਾਲ ਨੂੰ ਜਾਣਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮਾਹੌਲ਼ ਨੂੰ ਕੋਈ ਨੌਜਵਾਨ ਜਾਂ ਧਾਰਮਿਕ ਆਗੂ ਖ਼ਰਾਬ ਨਹੀਂ ਕਰ ਰਹੇ ਬਲਕਿ ਸਿਆਸੀ ਪਾਰਟੀ ਖਰਾਬ ਕਰ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਇਸ ਤਰ੍ਹਾਂ ਕਾਰਨ ਸਿਆਸੀ ਲੀਡਰ ਆਪਣਾ ਨਾਮ ਚਕਮਾਉਣਾ ਚਾਹੁੰਦੇ ਹਨ। ਕਿਸਾਨਾਂ ਨੇ ਸਾਫ਼ ਤੌਰ ਉੱਤੇ ਕਿਹਾ ਕਿ ਇਹ ਸਿਆਸਤਦਾਨਾਂ ਦੀਆਂ ਕੋਝੀਆਂ ਚਾਲਾਂ ਹਨ। ਇਨ੍ਹਾਂ ਚਾਲਾਂ ਦੇ ਕਾਰਨ ਹੀ ਪੰਜਾਬ ਦੇ ਨੌਜਵਾਨਾਂ ਉੱਪਰ ਐਨਐਸਏ ਧਾਰਾ ਲਗਾਈ ਜਾ ਰਹੀ ਹੈ ਤਾਂ ਲੋਕਾਂ 'ਚ ਡਰ ਪੈਦਾ ਕੀਤਾ ਜਾ ਸਕਾ।

ਬੇਕਸੂਰ ਰਿਹਾਅ ਕਰੋ: ਕਿਸਾਨ ਜੱਥੇਬੰਦੀਆਂ ਨੇ ਸਰਕਾਰ ਨੂੰ ਆਖਿਆ ਕਿ ਜਿਹੜੇ ਵੀ ਬੇਕਸੂਰ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਅਤੇ ਝੂਠੇ ਕੇਸਾਂ ਵਿੱਚ ਫਸਾਇਆ ਹੈ ਉਨ੍ਹਾਂ ਨੂੰ ਜਲਦ ਤੋਂ ਜਲਦ ਛੱਡਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਿਹੜੀਆਂ ਧਾਰਾ ਲਗਾਈਆਂ ਗਈਆਂ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਕਿਸਾਨਾਂ ਨੇ ਹੁਣ ਸਿੱਧੇ ਤੌਰ ਉੱਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਵੱਲ ਗੌਰ ਨਹੀਂ ਕਰਦੀ, ਨੌਜਵਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਕਿਸਾਨਾਂ ਵੱਲੋਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਕਾਬਲੇਜ਼ਿਕਰ ਹੈ ਕਿ ਅੱਜ ਪੂਰੇ ਸੂਬੇ 'ਚ ਕਿਸਾਨਾਂ ਵੱਲੋਂ ਪੰਜਾਬ ਨੂੰ ਬਚਾਉਣ ਦੀ ਅਪੀਲ ਕੀਤੀ ਗਈ। ਇਸੇ ਦੇ ਮੱਦੇਨਜ਼ਰ ਪੂਰੇ ਸੂਬੇ 'ਚ ਡੀਸੀ ਦਫ਼ਤਰਾਂ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕਰ ਮੰਗ ਪੱਤਰ ਦਿੱਤੇ ਗਏ ਹਨ। ਇਸ ਵਾਲੇ ਪੰਜਾਬ ਦੇ ਮਾਹੌਲ਼ ਨੂੰ ਲੈ ਕੇ ਹਰ ਕੋਈ ਚਿੰਤਾ ਦੇ ਵਿੱਚ ਹੈ।

ਇਹ ਵੀ ਪੜ੍ਹੋ: CM Yogashala : ਪੰਜਾਬ ਸਰਕਾਰ ਦਾ ਨਵਾਂ ਉਪਰਾਲਾ, ਲੋਕਾਂ ਦੀ ਤੰਦਰੁਸਤੀ ਲਈ ਖੋਲ੍ਹੀ ਗਈ 'ਸੀਐਮ ਦੀ ਯੋਗਸ਼ਾਲਾ'

ETV Bharat Logo

Copyright © 2024 Ushodaya Enterprises Pvt. Ltd., All Rights Reserved.