ETV Bharat / state

ਲੁਧਿਆਣਾ ਪੁਲਿਸ ਨੇ ਨਕਲੀ ਕਰੰਸੀ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫ਼ਾਸ਼

author img

By

Published : Feb 26, 2020, 10:04 PM IST

ਕ੍ਰਾਈਮ ਬ੍ਰਾਂਚ ਵੱਲੋਂ ਜਾਅਲੀ ਕਰੰਸੀ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ 22 ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ।

ਫ਼ੋਟੋ
ਫ਼ੋਟੋ

ਲੁਧਿਆਣਾ: ਸ਼ਹਿਰ ਦੀ ਕ੍ਰਾਈਮ ਬ੍ਰਾਂਚ ਵੱਲੋਂ ਜਾਅਲੀ ਕਰੰਸੀ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ 22 ਲੱਖ 60 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ।

ਵੀਡੀਓ।

ਇਨਵੈਸਟੀਗੇਸ਼ਨ ਐਸਪੀਐਸ ਢੀਂਡਸਾ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਅਤੇ ਸਾਹਿਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਿਮਲਾਪੁਰੀ ਤੋਂ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਤੋਂ 9 ਲੱਖ 17 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਜਦੋਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਵਿੱਕੀ ਦੇ ਘਰ ਛਾਪੇਮਾਰੀ ਕੀਤੀ ਤਾਂ ਉੱਥੋਂ ਵੀ 13 ਲੱਖ 43 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ। ਪੁਲਿਸ ਨੇ ਕਰੰਸੀ ਤੋਂ ਇਲਾਵਾ ਕਰੰਸੀ ਬਣਾਉਣ ਵਾਲਾ ਸਾਮਾਨ ਵੀ ਜ਼ਬਤ ਕੀਤਾ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਵੱਲੋਂ ਜਾਅਲੀ ਕਰੰਸੀ ਬਣਾਉਣ ਦੀ ਸਿੱਖ ਯੂ-ਟੀਉਬ ਰਾਹੀਂ ਹਾਸਿਲ ਕੀਤੀ ਗਈ ਹੈ।

ਡੀਸੀਪੀ ਮੁਤਾਬਕ ਮੁਲਜ਼ਮ ਛੱਤੀਸਗੜ੍ਹ ਦੇ ਰਹਿਣ ਵਾਲੇ ਨਰੇਸ਼ ਕੁਮਾਰ ਦੇ ਰਾਹੀਂ ਕਰੰਸੀ ਦੀ ਡੀਲਿੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਤੋਂ ਪੂਰੇ ਨੈਟਵਰਕ ਸਬੰਧੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.