ETV Bharat / state

40 ਲੱਖ ਤੋਂ ਵੱਧ ਦੀ ਲੁੱਟ ਮਾਮਲੇ ’ਚ 3 ਗ੍ਰਿਫਤਾਰ, ਪੁਲਿਸ ਨੇ ਕੀਤੇ ਹੋਰ ਵੀ ਵੱਡੇ ਖੁਲਾਸੇ

author img

By

Published : May 6, 2022, 5:42 PM IST

ਲੁਧਿਆਣਾ ਪੁਲਿਸ ਨੇ ਲੱਖਾਂ ਦੀ ਲੁੱਟ ਮਾਮਲੇ ਚ 3 ਲੁਟੇਰੇ ਕੀਤੇ ਗ੍ਰਿਫਤਾਰ
ਲੁਧਿਆਣਾ ਪੁਲਿਸ ਨੇ ਲੱਖਾਂ ਦੀ ਲੁੱਟ ਮਾਮਲੇ ਚ 3 ਲੁਟੇਰੇ ਕੀਤੇ ਗ੍ਰਿਫਤਾਰ

ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 40 ਤੋਂ 45 ਲੱਖ ਦੀ ਲੁੱਟ ਦੇ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਲੁਧਿਆਣਾ: ਜ਼ਿਲ੍ਹੇ ਵਿੱਚ ਅਪਰਾਧਿਕ ਘਟਨਾਵਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਇੱਕ ਵੱਡੀ ਲੁੱਟ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਸਫਲਤਾ ਹਾਸਿਲ ਕਰਨ ਦਾ ਦਾਅਵਾ ਕੀਤਾ ਹੈ। ਪਿਛਲੇ ਦਿਨ੍ਹਾਂ ਵਿੱਚ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ ਉੱਪਰ ਕਰੀਬ 40 ਲੱਖ ਤੋਂ ਵੱਧ ਦੀ ਲੁੱਟ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਪੁਲਿਸ ਕਮਿਸ਼ਨਰ ਕੋਸਤਬ ਸ਼ਰਮਾ ਨੇ ਦੱਸਿਆ ਹੈ ਕਿ ਮੁਲਜ਼ਮ ਲੁੱਟ ਤੋਂ ਬਾਅਦ ਫਰਾਰ ਸਨ ਜਿੰਨ੍ਹਾਂ ਨੂੰ ਲੱਭਣ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਚੱਲਦੇ ਹੁਣ ਯੂਪੀ ਦੇ ਆਜ਼ਮਗੜ੍ਹ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਆਜ਼ਮਗੜ੍ਹ ਦੀ ਪੁਲਿਸ ਨਾਲ ਉਨ੍ਹਾਂ ਵੱਲੋਂ ਰਾਬਤਾ ਕਾਇਮ ਕੀਤਾ ਜਾ ਰਿਹਾ ਸੀ ਜਿਸਦੇ ਆਧਾਰ ਉੱਪਰ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ।

ਲੁਧਿਆਣਾ ਪੁਲਿਸ ਨੇ ਲੱਖਾਂ ਦੀ ਲੁੱਟ ਮਾਮਲੇ ਚ 3 ਲੁਟੇਰੇ ਕੀਤੇ ਗ੍ਰਿਫਤਾਰ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਹਿਚਾਣ ਹੋ ਚੁੱਕੀ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਦੀ ਪਹਿਚਾਣ ਆਰਿਫ, ਚੰਦਨ ਅਤੇ ਸੂਰਜ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਇੰਟਰ ਸਟੇਟ ਗੈਂਗ ਹੈ ਜੋ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਤੋਂ ਬਾਅਦ ਲੁਧਿਆਣਾ ਦੇ ਵਪਾਰੀਆਂ ਦੇ ਵਿੱਚ ਕਾਫੀ ਰੋਸ ਸੀ ਅਤੇ ਪੁਲਿਸ ਨੇ ਵੀ ਇਸ ਨੂੰ ਇੱਕ ਵੱਡੇ ਚੈਲੇਂਜ ਵਜੋਂ ਲੈਂਦਿਆਂ ਇਸ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ।

ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਕੋਸਤਬ ਸ਼ਰਮਾ ਨੇ ਦੱਸਿਆ ਕਿ ਧੂਰੀ ਲੁਧਿਆਣਾ ਦੀ ਕੇਸਰ ਗੰਜ ਮੰਡੀ ਵਿੱਚ ਤਿੰਨ ਮੁਲਜ਼ਮਾਂ ਨੇ ਪਿਸਤੌਲ ਦੀ ਨੋਕ ਤੇ 40 ਤੋਂ 45 ਲੱਖ ਦੀ ਲੁੱਟ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅਜੇ ਤੱਕ ਲੁੱਟੇ ਗਏ ਰੁਪਇਆਂ ਦੀ ਰਿਕਵਰੀ ਨਹੀਂ ਹੋ ਸਕੀ ਹੈ ਜਿਸ ਦੀ ਰਿਕਰਵੀ ਲਈ ਇਸ ਮਾਮਲੇ ਵਿੱਚ ਸ਼ਾਮਿਲ ਮੁਲਜ਼ਮ ਦੀ ਭਾਲ ਕਰ ਰਹੀ ਹੈਹ।

ਇਹ ਵੀ ਪੜ੍ਹੋ: ਬੇਖੌਫ ਲੁਟੇਰਿਆ ਨੇ ਦਿਨ ਦਿਹਾੜੇ ਬੈਂਕ ਚੋਂ ਲੁੱਟੇ 6 ਲੱਖ, ਜਾਂਚ ’ਚ ਜੁੱਟੀ ਪੁਲਿਸ

ETV Bharat Logo

Copyright © 2024 Ushodaya Enterprises Pvt. Ltd., All Rights Reserved.