ETV Bharat / state

ਪੁਲਿਸ ਨੇ ਅੰਮ੍ਰਿਤਪਾਲ ਦਾ ਗੰਨੇਮੈਨ ਕੀਤਾ ਗ੍ਰਿਫ਼ਤਾਰ, ਅਜਨਾਲਾ ਕਾਂਡ 'ਚ ਸ਼ਾਮਿਲ ਦੱਸਿਆ ਜਾ ਰਿਹਾ ਹੈ ਮੁਲਜ਼ਮ

author img

By

Published : Mar 23, 2023, 4:39 PM IST

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਖ਼ਿਲਾਫ਼ ਚੱਲ ਰਹੇ ਆਪ੍ਰੇਸ਼ਨ ਦੌਰਾਨ ਹੁਣ ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖ਼ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਜਨਾਲਾ ਕਾਂਡ ਵਿੱਚ ਵੀ ਨਾਮਜ਼ਦ ਸੀ।

Ludhiana Police has arrested Amritpal's gunman from Khanna
Ludhiana Police has arrested Amritpal's gunman from Khanna

ਅੰਮ੍ਰਿਤਪਾਲ ਦਾ ਗੰਨੇਮੈਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਅਜਨਾਲਾ ਕਾਂਡ 'ਚ ਸ਼ਾਮਿਲ ਦੱਸਿਆ ਜਾ ਰਿਹਾ ਹੈ ਮੁਲਜ਼ਮ

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਕਸਬਾ ਖੰਨਾ ਵਿੱਚ ਪੁਲਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਵੱਲੋਂ ਹੁਣ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਰਖਾ ਬਾਬਾ ਖੰਨਾ ਦੇ ਥਾਣਾ ਮਲੌਦ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹ ਹੈ ਕਿ ਉਹ ਅਕਸਰ ਅੰਮ੍ਰਿਤਪਾਲ ਦੇ ਨਾਲ ਹੀ ਰਹਿੰਦਾ ਸੀ ਅਤੇ ਇਸ ਮੁਲਜ਼ਮ ਨੂੰ ਅਜਨਾਲਾ ਕਾਂਡ ਵਿੱਚ ਵੀ ਨਾਮਜ਼ਦ ਦੱਸਿਆ ਜਾ ਰਿਹਾ ਹੈ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਕੀਤਾ ਗਿਆ ਗੋਰਖਾ ਬਾਬਾ ਅੰਮ੍ਰਿਤਪਾਲ ਦੇ ਨਾਲ ਗੰਨਮੈਨ ਬਣਕੇ ਰਹਿੰਦਾ ਸੀ।

ਪਹਿਲਾਂ ਵੀ ਮੁਲਜ਼ਮ ਉੱਤੇ ਮੁਕੱਦਮੇ ਦਰਜ: ਡੀਐੱਸਪੀ ਪਾਇਲ ਹਰਸਿਮਰਤ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਦੇ ਨਾਲ ਉਸਦਾ ਗਨਮੈਨ ਬਣਕੇ ਰਹਿੰਦਾ ਸੀ ਅਤੇ ਅਜਨਾਲਾ ਕਾਂਡ ਵਿੱਚ ਵੀ ਇਹ ਮੁਲਜ਼ਮ ਨਾਲ ਸੀ। ਉਨ੍ਹਾਂ ਕਿਹਾ ਕਿ ਤੇਜਿੰਦਰ ਸੋਸ਼ਲ ਮੀਡੀਆ ਉੱਪਰ ਵੀ ਸਰਗਰਮ ਸੀ ਉਸਦੀਆਂ ਹਥਿਆਰਾਂ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ਉਪਰ ਸਾਮਣੇ ਆਈਆਂ ਹਨ। ਜਿਸ ਤੋਂ ਬਾਅਦ ਮਲੌਦ ਥਾਣਾ ਵਿੱਚ ਤੇਜਿੰਦਰ ਦੇ ਖਿਲਾਫ ਵੱਖ ਤੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਉਸ ਦੇ ਖਿਲਾਫ 107/151 ਅਧੀਨ ਵੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਪੁਲਿਸ ਵੱਲੋਂ ਤੇਜਿੰਦਰ ਦਾ ਸਾਥ ਦੇਣ ਵਾਲੇ ਦੋ ਹੋਰ ਵਿਅਕਤੀ ਵੀ ਹਿਰਾਸਤ ਵਿੱਚ ਲਏ ਗਏ ਹਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐੱਸਪੀ ਨੇ ਦੱਸਿਆ ਕਿ ਤੇਜਿੰਦਰ ਸਿੰਘ ਦੇ ਖਿਲਾਫ ਪਹਿਲਾਂ ਵੀ ਇੱਕ ਲੜਾਈ ਝਗੜੇ ਅਤੇ ਇੱਕ ਸ਼ਰਾਬ ਤਸਕਰੀ ਦਾ ਮੁਕੱਦਮਾ ਦਰਜ ਹੈ ਜਿਸ ਵਿੱਚ ਤਜਿੰਦਰ ਸਜ਼ਾ ਵੀ ਭੁਗਤ ਚੁੱਕਾ ਹੈ। ਡੀਐੱਸਪੀ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਗੋਰਖ ਬਾਬਾ ਸੋਸ਼ਲ ਮੀਡੀਆ ਉੱਤੇ ਸ਼ਰੇਆਮ ਹਥਿਆਰਾਂ ਦੀ ਨੁਮਾਇਸ਼ ਕਰਦਾ ਸੀ ਪਰ ਉਸ ਕੋਲ ਹਥਿਆਰ ਰੱਖਣ ਦੀ ਲਾਈਸੈੱਸ ਵੀ ਨਹੀਂ ਸੀ ਅਤੇ ਇਸ ਮਸਲੇ ਸਬੰਧੀ ਵੀ ਮੁਲਜ਼ਮ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।

ਮਹਿਲਾ ਤੋਂ ਪੁੱਛਗਿੱਛ: ਦੱਸ ਦਈਏ ਪੰਜਾਬ ਪੁਲਿਸ ਛੇਵੇਂ ਦਿਨ ਵੀ ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਉਹ ਪੰਜਾਬ ਤੋਂ ਭੱਜ ਗਿਆ ਹੈ। ਪੁਲਿਸ ਨੂੰ ਉਸ ਦੇ ਉੱਤਰਾਖੰਡ ਵਿੱਚ ਹੋਣ ਦਾ ਸ਼ੱਕ ਹੈ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬ ਤੋਂ ਭੱਜ ਕੇ ਹਰਿਆਣਾ ਚਲਾ ਗਿਆ ਸੀ। ਇਹ ਕਿਹਾ ਜਾ ਰਿਹਾ ਕਿ ਉਹ 19 ਅਤੇ 20 ਮਾਰਚ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱ ਠਹਿਰਿਆ ਸੀ। ਪੁਲਿਸ ਨੇ ਅੰਮ੍ਰਿਤਪਾਲ ਦੀ ਮਦਦ ਕਰਨ ਦੇ ਇਲਜ਼ਾਮ ਵਿੱਚ ਇੱਕ ਔਰਤ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਅੰਮ੍ਰਿਤਪਾਲ ਔਰਤ ਨੂੰ ਜਾਣਦਾ ਸੀ ਜਾਂ ਉਹ ਜ਼ਬਰਦਸਤੀ ਔਰਤ ਦੇ ਘਰ ਵੜਿਆ ਸੀ।

ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਦਾ ਛਲਕਿਆ ਦਰਦ, ਕੈਂਸਰ ਦੀ ਦੂਜੀ ਸਟੇਜ 'ਤੇ ਪਤੀ ਨੂੰ ਕੀਤਾ ਯਾਦ

ETV Bharat Logo

Copyright © 2024 Ushodaya Enterprises Pvt. Ltd., All Rights Reserved.