ETV Bharat / state

Search operation in Punjab: ਪਿੰਡ ਬੋਪਾਰਾਏ ਵਿੱਚ ਸਰਚ ਅਭਿਆਨ ਦੌਰਾਨ ਪੁਲਿਸ ਨੇ ਹਿਰਾਸਤ ਵਿੱਚ ਲਏ 15 ਬੰਦੇ

author img

By

Published : Mar 19, 2023, 5:49 PM IST

Updated : Mar 19, 2023, 6:02 PM IST

Amritpal latest news in Punjabi
Amritpal latest news in Punjabi

'ਵਾਰਿਸ ਪੰਜਾਬ ਦੇ' ਸੰਗਠਨ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਪੁਲਿਸ ਲਗਾਤਾਰ ਦੂਜੇ ਦਿਨ ਸੂਬੇ 'ਚ ਮੁਹਿੰਮ ਚਲਾ ਰਹੀ ਹੈ। ਇਸੇ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡ ਬੋਪਾਰਾਏ ਚ ਸਰਚ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ 15 ਬੰਦਿਆ ਨੂੰ ਹਿਰਾਸਤ ਵਿਚ ਲਿਆ ਹੈ।

Ludhiana rural police took 15 people into custody during a search operation in village Boparai

ਲੁਧਿਆਣਾ: ਪੰਜਾਬ 'ਚ ਖਾਲਿਸਤਾਨ ਸਮਰਥਕ ਅਤੇ 'ਵਾਰਿਸ ਪੰਜਾਬ ਦੇ' ਸੰਗਠਨ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਲਈ ਪੁਲਿਸ ਲਗਾਤਾਰ ਦੂਜੇ ਦਿਨ ਸੂਬੇ 'ਚ ਮੁਹਿੰਮ ਚਲਾ ਰਹੀ ਹੈ। ਇਸੇ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਪਿੰਡ ਬੋਪਾਰਾਏ ਚ ਸਰਚ ਅਭਿਆਨ ਤਹਿਤ ਕਾਰਵਾਈ ਕਰਦੇ ਹੋਏ 15 ਬੰਦਿਆ ਨੂੰ ਹਿਰਾਸਤ ਵਿਚ ਲਿਆ ਹੈ। ਜਿਸ ਸਬੰਧ ਵਿੱਚ ਆਈ ਜੀ ਰੇਂਜ ਲੁਧਿਆਣਾ ਕੌਸਤੁਭ ਸ਼ਰਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਕਿਹਾ ਕਿ ਧਰਨਾ ਲਗਾਉਣ ਦੀ ਫਰਾਕ ਵਿਚ ਇਨ੍ਹਾਂ ਬੰਦਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਨ੍ਹਾਂ ਨੂੰ ਐਸ. ਡੀ. ਐਮ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਜਾਰੀ ਹੈ।

ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਇੱਕ ਹੋਰ ਗੱਡੀ ਬਰਾਮਦ: ਇਸੇ ਤਹਿਤ ਇਸ ਤੋਂ ਪਹਿਲਾਂ ਪੁਲਿਸ ਵੱਲੋਂ ਮਹਿਤਪੁਰ ਦੇ ਲਾਗੇ ਪਿੰਡ ਸਲੇਮਾ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਇੱਕ ਹੋਰ ਗੱਡੀ ਬਰਾਮਦ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਗੱਡੀ ਵਿੱਚ ਕੁਝ ਹਥਿਆਰ ਬਰਾਮਦ ਹੋਏ ਹਨ। ਜਿਨ੍ਹਾਂ ਵਿੱਚ 315 ਬੋਰ ਦੀ ਰਾਇਫਲ, 57 ਅਣਚੱਲੇ ਕਾਰਤੂਸ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਗੱਡੀ ਨੂੰ ਰਿਕਵਰ ਕਰਕੇ ਥਾਣੇ ਲਿਆਂਦਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਲੰਘੀ ਰਾਤ ਅੰਮ੍ਰਿਤਪਾਲ ਸਿੰਘ ਦੇ ਜਥੇ ਦੀਆਂ ਕੁਝ ਗੱਡੀਆਂ ਲੰਘੀਆਂ ਸਨ।

ਬੀਤੇ ਕੱਲ੍ਹ ਅੰਮ੍ਰਿਤਪਾਲ ਦੇ ਜਲੰਧਰ ਅਤੇ ਬਠਿੰਡਾ ਵਿੱਚ ਰੱਖੇ ਸੀ ਪ੍ਰੋਗਰਾਮ: ਦੱਸ ਦੇਈਏ ਕਿ ਬੀਤੇ ਕੱਲ੍ਹ (18 ਮਾਰਚ) ਨੂੰ ਅੰਮ੍ਰਿਤਪਾਲ ਦੇ ਜਲੰਧਰ ਅਤੇ ਬਠਿੰਡਾ ਵਿੱਚ ਪ੍ਰੋਗਰਾਮ ਰੱਖੇ ਹੋਏ ਸਨ। ਉਹ ਜਲੰਧਰ ਦੇ ਮਹਿਤਪੁਰ 'ਚ ਇਕ ਪ੍ਰੋਗਰਾਮ 'ਚ ਜਾ ਰਿਹਾ ਸੀ ਕਿ ਪੁਲਿਸ ਨੇ ਉਸ ਨੂੰ ਫੜਨ ਲਈ ਘੇਰਾਬੰਦੀ ਸ਼ੁਰੂ ਕਰ ਦਿੱਤੀ। ਅੰਮ੍ਰਿਤਪਾਲ ਦਾ ਕਾਫਲਾ ਮਹਿਤਪੁਰ ਨੇੜੇ ਪੁੱਜਾ ਤਾਂ ਪੁਲਿਸ ਨੇ ਉਸ ਨੂੰ ਘੇਰਾ ਪਾ ਲਿਆ। ਪੁਲਿਸ ਵੱਲੋਂ ਇਸ ਕਾਫ਼ਲੇ ਵਿੱਚ ਅੱਗੇ ਚੱਲ ਰਹੇ 2 ਵਾਹਨਾਂ ਵਿੱਚ ਸਵਾਰ 7 ਵਿਅਕਤੀ ਫੜੇ ਗਏ। ਕਾਫ਼ਲੇ ਵਿੱਚ ਅੰਮ੍ਰਿਤਪਾਲ ਦੀ ਕਾਰ ਤੀਜੇ ਨੰਬਰ ’ਤੇ ਸੀ। ਪੁਲਿਸ ਨੂੰ ਦੇਖ ਕੇ ਅੰਮ੍ਰਿਤਪਾਲ ਦਾ ਡਰਾਈਵਰ ਗੱਡੀ ਨੂੰ ਲਿੰਕ ਰੋਡ ’ਤੇ ਲੈ ਗਿਆ। ਇਸ ਤੋਂ ਬਾਅਦ ਵਾਰਿਸ ਪੰਜਾਬ ਦਿਓ ਸੰਸਥਾ ਦੇ ਮੁਖੀ ਨੂੰ ਫੜਨ ਲਈ ਪੁਲਿਸ ਦੀਆਂ ਗੱਡੀਆਂ ਪਿੱਛੇ ਲੱਗ ਗਈਆਂ। ਇਸੇ ਦੌਰਾਨ ਅੰਮ੍ਰਿਤਪਾਲ ਦੀ ਕਾਰ ਨਕੋਦਰ ਵਿਖੇ ਖੜ੍ਹੀ ਮਿਲੀ। ਫਿਲਹਾਲ ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ।

ਅੰਮ੍ਰਿਤਪਾਲ ਸਮੇਤ 8 'ਤੇ ਅਸਲਾ ਐਕਟ ਤਹਿਤ ਮਾਮਲਾ ਦਰਜ: ਅੰਮ੍ਰਿਤਸਰ ਪੁਲਿਸ ਨੇ ਵਾਰਿਸ ਪੰਜਾਬ ਡੇ ਦੇ ਮੁਖੀ ਅੰਮ੍ਰਿਤਪਾਲ ਅਤੇ ਉਸਦੇ 7 ਸਾਥੀਆਂ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸ਼ਨੀਵਾਰ ਨੂੰ ਅੰਮ੍ਰਿਤਪਾਲ ਦੇ 7 ਸਾਥੀ ਜਲੰਧਰ ਦੇ ਮਹਿਤਪੁਰ ਤੋਂ ਫੜੇ ਗਏ। ਇਨ੍ਹਾਂ ਵਿੱਚ ਗੁਰਲਾਲ ਸਿੰਘ, ਸਵਰੀਤ ਸਿੰਘ, ਅਮਨਦੀਪ ਸਿੰਘ, ਹਰਮਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਵੀਰ ਸਿੰਘ ਅਤੇ ਅਜੈਪਾਲ ਸਿੰਘ ਸ਼ਾਮਲ ਹਨ। ਪੁਲੀਸ ਨੂੰ ਇਨ੍ਹਾਂ ਕੋਲੋਂ 12 ਬੋਰ ਦੀਆਂ 6 ਰਾਈਫਲਾਂ ਅਤੇ 193 ਕਾਰਤੂਸ ਬਰਾਮਦ ਹੋਏ। ਇਹ ਸਾਰੇ ਗੈਰ-ਕਾਨੂੰਨੀ ਹਥਿਆਰ ਹਨ। ਉਨ੍ਹਾਂ ਕੋਲ ਕੋਈ ਲਾਇਸੈਂਸ ਨਹੀਂ ਹੈ।

ਇਹ ਵੀ ਪੜ੍ਹੋ: Amritpal Singh's Vehicle: ਮਹਿਤਪੁਰ ਦੇ ਪਿੰਡ ਸਲੇਮਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਗੱਡੀ ਜ਼ਬਤ, ਕਾਰਤੂਸ ਅਤੇ ਹਥਿਆਰ ਵੀ ਬਰਾਮਦ

Last Updated :Mar 19, 2023, 6:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.