ETV Bharat / state

ਸਮਾਰਟ ਸਿਟੀ ਪ੍ਰਾਜੈਕਟਾਂ ਨੂੰ ਲੈ ਕੇ MLA ਤੇ ਕਾਰਪੋਰੇਸ਼ਨ ਦੀ ਮੀਟਿੰਗ, ਵਿਧਾਇਕ ਨੇ ਚੁੱਕੇ ਸਵਾਲ

author img

By

Published : Jun 22, 2022, 6:51 PM IST

MLA ਤੇ ਕਾਰਪੋਰੇਸ਼ਨ ਦੀ ਮੀਟਿੰਗ
MLA ਤੇ ਕਾਰਪੋਰੇਸ਼ਨ ਦੀ ਮੀਟਿੰਗ

ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟਾਂ ਨੂੰ ਲੈ ਕੇ ਵਿਧਾਇਕ ਤੇ ਕਾਰਪੋਰੇਸ਼ਨ ਦੀ ਮੀਟਿੰਗ ਹੋਈ, ਜਿਸ ਮੀਟਿੰਗ ਦੌਰਾਨ ਵਿਧਾਇਕ ਨੇ ਸਵਾਲ ਚੁੱਕਦਿਆ ਕਿਹਾ ਕਿ ਮਲਹਾਰ ਰੋਡ 'ਤੇ ਹੋਏ ਕੰਮਾਂ ਦੀ ਮੁੜ ਜਾਂਚ ਹੋਵੇਗੀ।

ਲੁਧਿਆਣਾ: ਲੁਧਿਆਣਾ ਦੇ ਨਗਰ ਨਿਗਮ B ਜ਼ੋਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕਾਰਪੋਰੇਸ਼ਨ ਦੇ ਅਫ਼ਸਰਾਂ ਦੀ ਅਹਿਮ ਬੈਠਕ ਹੋਈ, ਇਸ ਬੈਠਕ ਦੇ ਦੌਰਾਨ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ। ਵਿਧਾਇਕ ਗੁਰਪ੍ਰੀਤ ਘੁੱਗੀ ਨੇ ਪਹਿਲਾਂ ਹੀ ਪ੍ਰਾਜੈਕਟਾਂ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਜਾਂਚ ਹੋਣੀ ਚਾਹੀਦੀ ਹੈ।

ਇਸ ਦੌਰਾਨ ਬੁੱਢੇ ਨਾਲੇ 'ਤੇ ਨਾਜਾਇਜ਼ ਉਸਾਰੀਆਂ ਤੇ ਕਿਸੇ ਵੀ ਤਰ੍ਹਾਂ ਦੇ ਕੰਮ ਦੀ ਸ਼ੁਰੂਆਤ ਨਾ ਹੋਣ ਨੂੰ ਲੈ ਕੇ ਵੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ 'ਤੇ ਵਿਧਾਇਕ ਗੋਗੀ ਉਲਝਦੇ ਵਿਖਾਈ ਦਿੱਤੇ। ਇਸ ਦੌਰਾਨ ਲੁਧਿਆਣਾ ਪੱਛਮੀ ਹਲਕੇ ਦੇ ਵਿੱਚ ਬਣ ਰਹੀਆਂ ਗੈਰ-ਕਾਨੂੰਨੀ ਇਮਾਰਤਾਂ 'ਤੇ ਵੀ ਸਵਾਲ ਪੁੱਛੇ ਜਾਣ 'ਤੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਕੋਈ ਸੁਵਾਲ ਨਹੀਂ ਦਿੱਤਾ।

ਗੁਰਪ੍ਰੀਤ ਗੋਗੀ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਜੋ ਪ੍ਰੋਜੈਕਟ ਚੱਲ ਰਹੇ ਨੇ ਕਿ ਪੂਰੇ ਹੋਣ 'ਤੇ ਬੰਦ ਕਰਵਾਏ ਜਾਣਗੇ ਤਾਂ ਉਨ੍ਹਾਂ ਕਿਹਾ ਕਿ ਨਹੀਂ ਅਸੀਂ ਇਸ ਸਬੰਧੀ ਨਗਰ ਨਿਗਮ ਦੇ ਅਫ਼ਸਰਾਂ ਦੇ ਨਾਲ ਬੈਠਕ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਲਹਾਰ ਰੋਡ ਅਤੇ ਕੁਝ ਹੋਰ ਕਮਰੇ ਵਿੱਚ ਊਣਤਾਈਆਂ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਲੈ ਕੇ ਅਫ਼ਸਰਾਂ ਤੋਂ ਰਿਪੋਰਟ ਮੰਗੀ ਜਾਵੇਗੀ।

MLA ਤੇ ਕਾਰਪੋਰੇਸ਼ਨ ਦੀ ਮੀਟਿੰਗ

ਇਸ ਦੇ ਨਾਲ ਹੀ ਬੁੱਢੇ ਨਾਲੇ ਨੂੰ ਲੈ ਕੇ ਵੀ ਜਦੋਂ ਪੱਤਰਕਾਰਾਂ ਵੱਲੋਂ ਸਵਾਲ ਕੀਤੇ ਗਏ, ਉਨ੍ਹਾਂ ਕਿਹਾ ਕਿ ਕੰਮ ਚੱਲ ਰਹੇ ਨੇ, ਜੋ ਪਹਿਲਾਂ ਹੀ ਸਰਕਾਰ ਵੱਲੋਂ ਪਾਸ ਕੀਤੇ ਗਏ ਸਨ, ਹੁਣ ਉਨ੍ਹਾਂ ਦੇ ਵਿੱਚ ਵਿਘਨ ਨਹੀਂ ਪਾਇਆ ਜਾ ਸਕਦਾ।

ਉੱਥੇ ਹੀ ਵਿਧਾਇਕ ਸਾਹਿਬ ਇਹ ਵੀ ਕਹਿੰਦੇ ਵਿਖਾਈ ਦਿੱਤੇ ਗਏ ਕੰਮ ਸਹੀ ਨਹੀਂ ਹੋ ਰਹੇ, ਇਸ ਗੱਲ ਤੋਂ ਵੀ ਉਹ ਸਹਿਮਤ ਨੇ ਅਤੇ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੇ ਵੀ ਉਥੇ ਨੀਂਹ ਪੱਥਰ ਲੱਗ ਰਹੇ ਨੇ ਅਤੇ ਕੀ ਪ੍ਰਾਜੈਕਟ ਪੂਰੇ ਹੋਣ ਤੋਂ ਬਾਅਦ ਤੋੜੇ ਜਾਣਗੇ ਤਾਂ ਉਨ੍ਹਾਂ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਹੀ ਅੱਜ ਮੀਟਿੰਗ ਸੱਦੀ ਗਈ ਹੈ, ਉਥੇ ਹੀ ਲੁਧਿਆਣਾ ਪੱਛਮੀ ਦੇ ਵਿੱਚ ਹੋ ਰਹੀਆਂ ਨਾਜਾਇਜ਼ ਇਮਾਰਤਾਂ 'ਤੇ ਵੀ ਵਿਧਾਇਕ ਗੋਲਮੋਲ ਜਵਾਬ ਦਿੰਦੇ ਵਿਖਾਈ ਦਿੱਤੇ।

ਕਾਬਿਲੇਗੌਰ ਹੈ ਕਿ ਬੁੱਢੇ ਨਾਲੇ ਦੇ ਪ੍ਰੋਜੈਕਟ ਨੂੰ ਲੈ ਕੇ ਪਿਛਲੀ ਕਾਂਗਰਸ ਸਰਕਾਰ ਵੱਲੋਂ 650 ਕਰੋੜ ਰੁਪਏ ਦਾ ਪ੍ਰਾਜੈਕਟ ਪਾਸ ਕੀਤਾ ਗਿਆ ਸੀ, ਜਿਸ ਦੇ ਤਹਿਤ ਕੰਮ ਲਗਾਤਾਰ ਚੱਲ ਰਹੇ ਹਨ, ਪਰ ਇਨ੍ਹਾਂ ਕੰਮਾਂ ਨੂੰ ਲੈ ਕੇ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਗਏ ਨੇ ਕਿ ਕੰਮ ਦੇ ਵਿੱਚ ਊਣਤਾਈਆਂ ਪਾਈਆਂ ਜਾ ਰਹੀਆਂ ਹਨ ਤੇ ਜਿੰਨੇ ਪੈਸੇ ਲਾਉਣ ਦੀ ਗੱਲ ਕੀਤੀ ਜਾ ਰਹੀ ਹੈ, ਉਸ ਮੁਤਾਬਕ ਕੰਮ ਨਹੀਂ ਚੱਲ ਰਹੇ। ਜਿਸ ਕਰਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਕੰਮਾਂ ਦਾ ਜਾਇਜ਼ਾ ਲੈਣ ਲਈ ਬੈਠਕਾਂ ਦਾ ਸਿਲਸਿਲਾ ਜਾਰੀ ਹੈ।

ਇਹ ਵੀ ਪੜੋ:- ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਵੱਡੀ ਰਾਹਤ, ਮਿਲੀ ਜ਼ਮਾਨਤ

ETV Bharat Logo

Copyright © 2024 Ushodaya Enterprises Pvt. Ltd., All Rights Reserved.