ETV Bharat / state

ਮਨੁੱਖਤਾ ਦਾ ਸ਼ਰਮਸਾਰ ਕਰਨ ਵਾਲਾ ਕਾਰਾ, ਨਵ ਜੰਮੀ ਬੱਚੀ ਨੂੰ ਪਲਾਟ 'ਚ ਸੁੱਟਿਆ

author img

By

Published : Oct 24, 2020, 9:38 AM IST

ਲੁਧਿਆਣਾ ਦੇ ਭਾਮੀਆਂ ਰੋਡ 'ਤੇ ਖਾਲ੍ਹੀ ਪਲਾਟ 'ਚੋਂ ਨਵ ਜੰਮੀ ਬੱਚੀ ਦੇ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਮਾਲਪੁਰ ਪੁਲਿਸ ਵੱਲੋਂ ਬੱਚੀ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਫ਼ੋਟੋ
ਫ਼ੋਟੋ

ਲੁਧਿਆਣਾ: ਸਾਡੇ ਦੇਸ਼ ਵਿੱਚ ਭਾਵੇਂ ਔਰਤ ਨੂੰ ਮਰਦਾਂ ਦੇ ਬਰਾਬਰ ਸਮਝਿਆ ਜਾਂਦਾ ਹੈ ਪਰ ਅੱਜ ਵੀ ਸਮਾਜ ਦਾ ਇੱਕ ਹਿੱਸਾ ਅਜਿਹਾ ਹੈ ਜੋ ਮੁੰਡੇ ਅਤੇ ਕੁੜੀਆਂ ਵਿਚਕਾਰ ਫ਼ਰਕ ਸਮਝਦਾ ਹੈ। ਅਜਿਹਾ ਹੀ ਮਾਮਲਾ ਲੁਧਿਆਣਾ ਦੇ ਭਾਮੀਆਂ ਰੋਡ 'ਤੇ ਸਥਿਤ ਪ੍ਰੀਤ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਖਾਲ੍ਹੀ ਪਲਾਟ 'ਚੋਂ ਨਵ ਜੰਮੀ ਬੱਚੀ ਬਰਾਮਦ ਹੋਈ ਹੈ।

ਵੀਡੀਓ

ਸਵੇਰੇ ਤੜਕਸਾਰ ਬੱਚੇ ਦੀ ਰੋਣ ਦੀ ਆਵਾਜ਼ ਸੁਣਨ ਤੋਂ ਬਾਅਦ ਪੁਲਿਸ ਨੂੰ ਇਤਲਾਹ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਲੁਧਿਆਣਾ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਬੱਚੀ ਦੀ ਹਾਲਤ ਫ਼ਿਲਹਾਲ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਥਾਣਾ ਜਮਾਲਪੁਰ ਦੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਬੱਚੀ ਨੂੰ ਇਲਾਜ ਦੇ ਲਈ ਜੱਚਾ-ਬੱਚਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਤ ਨਗਰ ਇਲਾਕੇ ਦੀ ਗਲੀ ਨੰਬਰ-1 ਦੇ ਵਿੱਚ ਬੱਚੀ ਦੀ ਰੋਣ ਦੀ ਆਵਾਜ਼ ਆਉਣ ਤੋਂ ਬਾਅਦ ਪੁਲਿਸ ਨੂੰ ਮੌਕੇ 'ਤੇ ਸੱਦਿਆ ਗਿਆ।

ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਬੱਚੀ ਨੂੰ ਅਖ਼ਬਾਰ ਵਿੱਚ ਲਪੇਟ ਕੇ ਝਾੜੀਆਂ ਵਿੱਚ ਸੁੱਟਿਆ ਹੋਇਆ ਸੀ। ਰਾਤ ਨੂੰ ਕੋਈ ਇਸ ਨੂੰ ਸੁੱਟ ਗਿਆ ਗਿਆ ਸੀ। ਪੁਲਿਸ ਸੀਸੀਟੀਵੀ ਕੈਮਰੇ ਖੰਗਾਲ ਕੇ ਪੜਤਾਲ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.