ETV Bharat / state

ਕੋਰੋਨਾ ਵਾਇਰਸ ਦੇ ਨਵੇਂ ਡੈਲਟਾ ਪਲੱਸ ਵੇਰੀਐਂਟ ਦੀ ਪੰਜਾਬ ‘ਚ ਐਂਟਰੀ

author img

By

Published : Jun 26, 2021, 5:22 PM IST

ਕੋਰੋਨਾ ਵਾਇਰਸ ਦੇ ਨਵੇਂ ਡੈਲਟਾ ਪਲੱਸ ਵੇਰੀਐਂਟ ਦੀ ਪੰਜਾਬ ‘ਚ ਐਂਟਰੀ
ਕੋਰੋਨਾ ਵਾਇਰਸ ਦੇ ਨਵੇਂ ਡੈਲਟਾ ਪਲੱਸ ਵੇਰੀਐਂਟ ਦੀ ਪੰਜਾਬ ‘ਚ ਐਂਟਰੀ

ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਵੀ ਕੋਰੋਨਾ ਵਾਇਰਸ (Corona virus) ਦੇ ਨਵੇਂ ਡੈਲਟਾ ਪਲੱਸ ਵੇਰੀਐਂਟ ਦੇ 2 ਕੇਸ ਮਿਲੇ ਹਨ। ਜਿਨ੍ਹਾਂ ਵਿੱਚੋਂ ਇੱਕ ਲੁਧਿਆਣਾ ਦੇ ਪੱਖੋਵਾਲ ਤਹਿਸੀਲ ਦੇ ਅਧੀਨ ਆਉਂਦੇ ਪਿੰਡ ਜੰਡ ਤੋਂ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਐੱਨ.ਆਈ.ਵੀ. ਪੁਣੇ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਲਗਾਈ ਗਈ ਲੈਬ ਵੱਲੋਂ ਪੁਸ਼ਟੀ ਕੀਤੀ ਗਈ ਹੈ।

ਲੁਧਿਆਣਾ: ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਵੀ ਕੋਰੋਨਾ ਵਾਇਰਸ ਦੇ ਨਵੇਂ ਡੈਲਟਾ ਪਲੱਸ ਵੇਰੀਐਂਟ ਦੇ 2 ਕੇਸ ਮਿਲੇ ਹਨ। ਜਿਨ੍ਹਾਂ ਵਿੱਚੋਂ ਇੱਕ ਲੁਧਿਆਣਾ ਦੇ ਪੱਖੋਵਾਲ ਤਹਿਸੀਲ ਦੇ ਅਧੀਨ ਆਉਂਦੇ ਪਿੰਡ ਜੰਡ ਤੋਂ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਐੱਨ.ਆਈ.ਵੀ. ਪੁਣੇ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਲਗਾਈ ਗਈ ਲੈਬ ਵੱਲੋਂ ਪੁਸ਼ਟੀ ਕੀਤੀ ਗਈ ਹੈ।

ਕੋਰੋਨਾ ਵਾਇਰਸ ਦੇ ਨਵੇਂ ਡੈਲਟਾ ਪਲੱਸ ਵੇਰੀਐਂਟ ਦੀ ਪੰਜਾਬ ‘ਚ ਐਂਟਰੀ

ਲੁਧਿਆਣਾ ਦੀ ਸਿਵਲ ਸਰਜਨ ਕਿਰਨ ਆਹਲੂਵਾਲੀਆ ਨੇ ਵੀ ਲੁਧਿਆਣਾ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ ਇੱਕ ਕੇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ, ਕਿ ਫਿਲਹਾਲ ਮਰੀਜ਼ ਦੀ ਹਾਲਤ ਸਥਿਰ ਹੈ, ਅਤੇ ਪਿੰਡ ਦੇ ਵਿੱਚ ਵੱਧ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਸਿਵਲ ਸਰਜਨ ਕਿਰਨ ਆਹਲੂਵਾਲੀਆ ਨੇ ਦੱਸਿਆ, ਕਿ ਪੱਖੋਵਾਲ ਤਹਿਸੀਲ ਅਧੀਨ ਆਉਂਦੇ ਪਿੰਡ ਦੇ ਮਰੀਜ਼ ਦਾ ਸੈਂਪਲ 13 ਜੂਨ ਨੂੰ ਲਿਆ ਗਿਆ ਸੀ। ਮਰੀਜ਼ ਦੀ ਉਮਰ ਲਗਭਗ 68 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਕਿਰਨ ਆਹਲੂਵਾਲੀਆ ਨੇ ਦੱਸਿਆ, ਕਿ ਪੂਰੇ ਪਿੰਡ ਦੇ ਵਿੱਚ ਆਰ.ਟੀ.ਪੀ.ਸੀ.ਆਰ. ਟੈਸਟ ਕਰਵਾਏ ਜਾ ਰਹੇ ਹਨ, ਤੇ ਪਿੰਡ ਵਿੱਚ ਵੈਕਸੀਨੇਸ਼ਨ ਮੁਹਿੰਮ ਨੂੰ ਵੀ ਤੇਜ਼ ਕਰ ਦਿੱਤਾ ਗਿਆ ਹੈ। ਤਾਂ ਜੋ ਪਿੰਡ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਹ ਇੰਜੈਕਸ਼ਨ ਲਗਾਏ ਜਾ ਸਕਣ

ਇਸ ਸਬੰਧੀ ਸਿਹਤ ਵਿਭਾਗ ਵੱਲੋਂ ਕੋਈ ਖ਼ਾਸ ਹਦਾਇਤਾਂ ਨਹੀਂ ਦਿੱਤੀਆਂ ਗਈਆਂ। ਆਮ ਕੋਵਿਡ ਦੇ ਇਲਾਜ਼ ਦੀ ਤਰ੍ਹਾਂ ਹੀ ਮਰੀਜ਼ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਹਰ ਵਿਅਕਤੀ ਨੂੰ ਕੋਰੋਨਾ ਦੇ ਨਿਯਮਾਂ ਤੇ ਇਲਾਜ਼ ਲਈ ਜ਼ਰੂਰੀ ਦਵਾਈਆਂ ਲਗਾਤਾਰ ਲੈਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ:ਕੋਰੋਨਾ ਦੀ ਤੀਜੀ ਲਹਿਰ ਦੀ ਤਿਆਰੀ: ਮੈਡੀਕਲ ਸਟਾਫ ਨੂੰ ਬੱਚਿਆ ਦੇ ਇਲਾਜ ਲਈ ਦਿੱਤੀ ਜਾ ਰਹੀ ਖਾਸ ਟ੍ਰੇਨਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.