ETV Bharat / state

ਲੁਧਿਆਣਾ ਪੁਲਿਸ ਵੱਲੋਂ ਐਨਕਾਊਂਟਰ ਕੀਤੇ ਗਏ ਸੁਖਦੇਵ ਸਿੰਘ ਵਿੱਕੀ ਦੀ ਲਾਸ਼ ਦਾ ਪੋਸਟਮਾਰਟਮ, ਪਿਤਾ ਨੇ ਕਿਹਾ- ਕਈ ਸਾਲ ਪਹਿਲਾਂ ਕਰ ਦਿੱਤਾ ਸੀ ਬੇਦਖ਼ਲ

author img

By ETV Bharat Punjabi Team

Published : Dec 15, 2023, 8:17 AM IST

ਐਨਕਾਊਂਟਰ ਕੀਤੇ ਗਏ ਸੁਖਦੇਵ ਸਿੰਘ ਉਰਫ ਵਿੱਕੀ ਦੀ ਲਾਸ਼
ਐਨਕਾਊਂਟਰ ਕੀਤੇ ਗਏ ਸੁਖਦੇਵ ਸਿੰਘ ਉਰਫ ਵਿੱਕੀ ਦੀ ਲਾਸ਼

Ludhiana Encounter Update: ਪੁਲਿਸ ਵਲੋਂ ਲੁਧਿਆਣਾ 'ਚ ਸੁਖਦੇਵ ਸਿੰਘ ਵਿੱਕੀ ਦੇ ਕੀਤੇ ਐਨਕਾਊਂਟਰ ਤੋਂ ਬਾਅਦ ਉਸ ਦਾ ਪੋਟਮਾਰਟਮ ਕਰਵਾਇਆ ਗਿਆ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤ ਨੂੰ ਕਈ ਸਾਲ ਪਹਿਲਾਂ ਹੀ ਬੇਦਖਲ ਕਰ ਦਿੱਤਾ ਸੀ।

ਐਨਕਾਊਂਟਰ ਕੀਤੇ ਗਏ ਸੁਖਦੇਵ ਸਿੰਘ ਉਰਫ ਵਿੱਕੀ ਦਾ ਪਿਤਾ

ਲੁਧਿਆਣਾ: ਪੰਜਾਬ ਪੁਲਿਸ ਲੁਧਿਆਣਾ ਵੱਲੋਂ ਬੀਤੇ ਦਿਨ ਕਈ ਮਾਮਲਿਆਂ ਦੇ ਵਿੱਚ ਲੋੜੀਂਦੇ ਗੈਂਗਸਟਰ ਦਾ ਐਨਕਾਊਂਟਰ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਲਿਆਂਦਾ ਗਿਆ। ਜਿਸ ਤੋਂ ਬਾਅਦ ਵਿਸ਼ੇਸ਼ ਤੌਰ 'ਤੇ ਲੁਧਿਆਣਾ ਦੇ ਏਡੀਸੀ ਨੂੰ ਇਸ ਪੂਰੇ ਮਾਮਲੇ ਦੀ ਜਾਂਚ ਵੀ ਸੌਂਪ ਦਿੱਤੀ ਗਈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਉਸ ਦੀ ਲਾਸ਼ ਲੈਣ ਲਈ ਸਿਵਲ ਹਸਪਤਾਲ ਪਹੁੰਚੇ, ਜਿੱਥੇ ਉਸ ਦੇ ਪਿਤਾ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਕਈ ਸਾਲ ਪਹਿਲਾਂ ਹੀ ਉਸ ਨੂੰ ਬੇਦਖਲ ਕਰ ਚੁੱਕੇ ਹਨ। ਮ੍ਰਿਤਕ ਸੁਖਦੇਵ ਸਿੰਘ ਵਿੱਕੀ ਦੇ ਪਿਤਾ ਨੇ ਕਿਹਾ ਕਿ ਉਹ ਆਪਣੀ ਭੂਆ ਦੇ ਕੋਲ ਰਹਿੰਦਾ ਸੀ ਅਤੇ 1984 ਦਾ ਉਸ ਦਾ ਜਨਮ ਹੈ ਅਤੇ ਲਗਭਗ 40 ਸਾਲ ਦੇ ਕਰੀਬ ਉਸਦੀ ਉਮਰ ਹੈ। ਉਹਨਾਂ ਕਿਹਾ ਕਿ ਮ੍ਰਿਤਕ ਪੁੱਤ ਨਸ਼ੇ ਦਾ ਆਦੀ ਤਾਂ ਨਹੀਂ ਸੀ ਪਰ ਸ਼ਰਾਬ ਜ਼ਰੂਰ ਪੀ ਲੈਂਦਾ ਸੀ।

ਪਿਤਾ ਨੇ ਕਿਹਾ ਪੁੱਤ ਕੀਤਾ ਸੀ ਬੇਦਖ਼ਲ: ਇਸ ਮੌਕੇ ਮ੍ਰਿਤਕ ਗੈਂਗਸਟਰ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੂਆ ਦੇ ਕੋਲ ਪਾਤੜਾਂ ਦੇ ਵਿੱਚ ਬੀਤੇ ਲੰਬੇ ਸਮੇਂ ਤੋਂ ਰਹਿ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਉਸ ਨੂੰ ਕਈ ਸਾਲ ਪਹਿਲਾਂ ਹੀ ਬੇਦਖਲ ਕਰ ਦਿੱਤਾ ਸੀ, ਇਸ ਦੌਰਾਨ ਉਹਨਾਂ ਕਿਹਾ ਕਿ ਉਹ ਕਿਹੜੇ ਕੰਮ ਕਰਦਾ ਸੀ ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਪੁਲਿਸ ਨੇ ਜਾਣਕਾਰੀ ਦਿੱਤੀ ਸੀ ਅਤੇ ਅਸੀਂ ਉਸ ਦੀ ਮ੍ਰਿਤਕ ਦੇਹ ਲੈਣ ਲਈ ਆਏ ਹਾਂ।

ਪੋਸਟਮਾਰਟਮ ਰਿਪੋਰਟ ਤੋਂ ਬਾਅਦ ਸਾਂਝੀ ਹੋਵੇਗੀ ਜਾਣਕਾਰੀ : ਉਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਏਡੀਸੀ ਨੇ ਕਿਹਾ ਕਿ ਜਦੋਂ ਇਸ ਤਰ੍ਹਾਂ ਦੇ ਕੋਈ ਵੀ ਐਨਕਾਊਂਟਰ ਹੁੰਦੇ ਹਨ ਤਾਂ ਉਸਦਾ ਆਪਣੇ ਆਪ ਹੀ ਪੈਨਲ ਬਣ ਜਾਂਦਾ ਹੈ। ਇਸ ਦੀ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਬਾਰੇ ਕੁਝ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ ਉਹਨਾਂ ਨੇ ਕਿਹਾ ਕਿ ਕਿੰਨੀਆਂ ਗੋਲੀਆਂ ਵੱਜੀਆਂ ਜਾਂ ਫਿਰ ਕਿੰਨੇ ਵਜੇ ਐਨਕਾਊਂਟਰ ਹੋਇਆ, ਇਸ ਬਾਰੇ ਜਾਂਚ ਚੱਲ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.