PSEB ਨੇ ਐਲਾਨੇ 12ਵੀਂ ਦੇ ਨਤੀਜੇ, ਤੀਜੇ ਸਥਾਨ 'ਤੇ ਲੁਧਿਆਣਾ ਦੀ ਨਵਪ੍ਰੀਤ ਕੌਰ,ਜਾਣੋ ਕਿੰਨੇ ਅੰਕ ਲਏ

author img

By

Published : May 24, 2023, 4:01 PM IST

Updated : May 25, 2023, 10:06 AM IST

12ਵੀਂ 'ਚੋ ਤੀਜੇ ਸਥਾਨ 'ਤੇ ਲੁਧਿਆਣਾ ਦੀ ਨਵਪ੍ਰੀਤ ਕੌਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੇ ਨਤੀਜੇ ਐਲਾਨ ਦਿੱਤੇ ਹਨ। ਜਿਸ ਵਿੱਚ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਜਾਣੋ ਕੌਣ ਹੈ ਨਵਪ੍ਰੀਤ ਕੌਰ ਅਤੇ ਕਿੰਨੇ ਅੰਕ ਕੀਤੇ ਹਾਸਲ...

12ਵੀਂ ਵਿੱਚੋਂ ਤੀਜੇ ਸਥਾਨ 'ਤੇ ਲੁਧਿਆਣਾ ਦੀ ਨਵਪ੍ਰੀਤ ਕੌਰ

ਲੁਧਿਆਣਾ: ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਲੜਕੀਆਂ ਨੇ ਬਾਜ਼ੀ ਮਾਰੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਇਸ ਚੇਅਰਮੈਨ ਡਾਕਟਰ ਵਰਿੰਦਰ ਭਾਟੀਆ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 92.47 ਫੀਸਦੀ ਵਿਦਿਆਰਥੀਆਂ ਵੱਲੋਂ ਪ੍ਰੀਖਿਆ ਦੇ ਵਿਚ ਹਿੱਸਾ ਲਿਆ ਗਿਆ ਸੀ ਅਤੇ ਕੁੱਲ 2, 96,709 ਵਿਦਿਆਰਥੀਆਂ ਦੇ ਵਿੱਚੋਂ 2, 74,378 ਵਿਦਿਆਰਥੀ ਪਾਸ ਹੋਏ ਹਨ।

ਜਾਣੋ ਕੌਣ ਹੈ ਨਵਪ੍ਰੀਤ ਕੌਰ? ਨਵਪ੍ਰੀਤ ਕੌਰ ਅਮਰੀਕ ਸਿੰਘ ਦੀ ਬੇਟੀ ਹੈ ਜੋ ਕਿ ਲੁਧਿਆਣਾ ਦੀ ਜਮਾਲਪੁਰ ਫੋਕਲ ਪੁਆਇੰਟ ਇਲਾਕੇ ਦੀ ਵਸਨੀਕ ਹੈ। ਨਵਪ੍ਰੀਤ ਇਕ ਸਾਧਾਰਨ ਪਰਿਵਾਰ ਨਾਲ ਸਬੰਧਤ ਹੈ। ਉਸ ਨੇ ਆਰਟਸ ਦੇ ਵਿਚ 500 ਅੰਕਾਂ ਚੋ 497 ਅੰਕ ਹਾਸਿਲ ਕਰਕੇ ਤੀਜਾ ਰੈਂਕ ਹਾਸਿਲ ਕੀਤਾ ਹੈ। ਨਵਪ੍ਰੀਤ ਦੇ ਕੁੱਲ 99.40 ਫੀਸਦੀ ਅੰਕ ਆਏ ਹਨ। ਉਸ ਦੇ ਪਰਿਵਾਰ ਦੇ ਵਿਚ ਖੁਸ਼ੀ ਦੀ ਲਹਿਰ ਹੈ।

ਨਵਦੀਪ ਕੌਰ ਨੇ ਕਿਹਾ: ਨਵਦੀਪ ਕੌਰ ਨੇ ਕਿਹਾ ਕਿ ਉਸ ਨੇ ਬਿਨ੍ਹਾਂ ਕਿਸੇ ਦਬਾਓ ਦੇ ਪੜ੍ਹਾਈ ਕੀਤੀ ਹੈ ਅਤੇ ਵਧਿਆ ਨਤੀਜਾ ਹਾਸਲ ਹੋਇਆ ਹੈ। ਉਸ ਨੇ ਆਪਣਾ ਟੀਚਾ ਤੈਅ ਕਰਕੇ ਅਧਿਆਪਕਾਂ ਵੱਲੋਂ ਦਿੱਤਾ ਸਾਰਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਨੇ ਵੀ ਉਸ ਨੂੰ ਬਹੁਤ ਸਪੋਰਟ ਕੀਤੀ ਹੈ ਹੁਣ ਉਹ ਅੱਜੇ ਦੀ ਪੜ੍ਹਾਈ ਕਰੇਗੀ ਅਤੇ ਨਾਲ ਹੀ ਸਰਕਾਰੀ ਨੌਕਰੀ ਦੀ ਤਿਆਰੀ ਕਰੇਗੀ। ਇਸ ਦੇ ਨਾਲ ਹੀ ਉਸ ਦੇ ਮਾਤਾ ਪਿਤਾ ਨੇ ਕਿਹਾ ਕਿ ਅਸੀਂ ਸਿਰਫ ਆਪਣੀ ਧੀ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲੀ ਪ੍ਰੇਰਿਤਾ ਕਰਦੇ ਰਹੇ ਹਾਂ ਜਿਸ ਦਾ ਨਤੀਜਾ ਅੱਜ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧੀ ਉਤੇ ਮਾਣ ਹੈ।

ਪਹਿਲੇ ਤਿੰਨ ਸਥਾਨਾਂ 'ਤੇ ਲੜਕੀਆਂ: ਇਸ ਵਾਰ ਬਾਰ੍ਹਵੀਂ ਜਮਾਤ 'ਚੋ ਵੀ ਲੜਕੀਆਂ ਨੇ ਹੀ ਬਾਜ਼ੀ ਮਾਰੀ ਹੈ। ਪੰਜਾਬ ਦੇ ਵਿੱਚ ਪਹਿਲੇ ਤਿੰਨ ਨੰਬਰ 'ਤੇ ਆਉਣ ਵਾਲੀਆਂ ਲੜਕੀਆਂ ਹੀ ਹਨ ਇਹਨਾ ਦੇ ਵਿੱਚ ਸੁਜਾਨ ਕੌਰ ਜਿਸ ਵੱਲੋਂ ਪੂਰੇ 500 ਵਿੱਚੋਂ 500 ਅੰਕ ਹਾਸਲ ਕੀਤੇ ਹਨ। ਸੁਜਾਨ ਕੌਰ ਮਾਨਸਾ ਜ਼ਿਲ੍ਹੇ ਤੋਂ ਸਬੰਧਤ ਹੈ। ਦੂਜੇ ਨੰਬਰ 'ਤੇ ਬਠਿੰਡਾ ਦੀ ਸ਼ਰੇਆ ਸਿੰਗਲਾ ਰਹੀ ਹੈ ਜਿਸ ਨੇ 498 ਅੰਕ ਹਾਸਲ ਕੀਤੇ। ਤੀਜੇ ਨੰਬਰ 'ਤੇ ਲੁਧਿਆਣਾ ਦੇ ਬੀਸੀਐਮ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥਣ ਨਵਪ੍ਰੀਤ ਕੌਰ ਹੈ ਜਿਸ ਵੱਲੋਂ 497 ਅੰਕ ਹਾਸਲ ਕਰਕੇ ਪੰਜਾਬ ਭਾਰਤ ਵਿੱਚ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ।

  1. ਕਰਤਾਰਪੁਰ ਲਾਂਘੇ ਨੇ ਮਿਲਾਏ ’47 ਦੀ ਵੰਡ ਵੇਲੇ ਵਿੱਛੜੇ ਭੈਣ-ਭਰਾ
  2. New Parliament Building: ਨਵੇਂ ਸੰਸਦ ਭਵਨ ਦੇ ਉਦਘਾਟਨ ਪ੍ਰੋਗਰਾਮ ਤੋਂ ਕਾਂਗਰਸ ਸਣੇ 19 ਹੋਰ ਪਾਰਟੀਆਂ ਨੇ ਬਣਾਈ ਦੂਰੀ
  3. Punjab Board 12th Result 2023: ਪੰਜਾਬ ਬੋਰਡ 12ਵੀਂ ਦੇ ਨਤੀਜੇ ਦਾ ਐਲਾਨ, ਇਸ ਤਰ੍ਹਾਂ ਕਰੋ ਚੈੱਕ

ਇੱਥੇ ਜਾਣੋ ਆਪਣਾ ਨਤੀਜਾ: ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ pseb.ac.in ਰਾਹੀਂ ਨਤੀਜੇ ਦੇਖ ਸਕਦੇ ਹਨ। 12ਵੀਂ ਦੀ ਪ੍ਰੀਖਿਆ 20 ਅਪ੍ਰੈਲ 2023 ਤੱਕ ਲਈ ਗਈ ਸੀ। ਲਗਭਗ 3 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਦੂਜੇ ਪਾਸੇ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.86 ਫੀਸਦੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ 91.03 ਫੀਸਦੀ ਅਤੇ ਪ੍ਰਾਈਵੇਟ ਸਕੂਲਾਂ ਦੀ 94.77 ਫੀਸਦੀ ਰਹੀ ਹੈ।

Last Updated :May 25, 2023, 10:06 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.