ETV Bharat / state

ਪਨਬੱਸ ਪੀਆਰਟੀਸੀ ਵੱਲੋਂ ਪੰਜਾਬ ਵਿੱਚ ਚੱਕਾ ਜਾਮ, ਯਾਤਰੀ ਹੋਏ ਖੱਜ਼ਲ ਖੁਆਰ

author img

By

Published : Nov 14, 2022, 12:38 PM IST

Updated : Nov 14, 2022, 2:26 PM IST

Punbus and prtc chakka jam
ਪਨਬੱਸ ਪੀਆਰਟੀਸੀ ਵੱਲੋਂ ਪੰਜਾਬ ਵਿੱਚ ਚੱਕਾ ਜਾਮ

ਲੁਧਿਆਣਾ ਵਿੱਚ ਪਨਬੱਸ ਪੀਆਰਟੀਸੀ ਚੱਕਾ ਜਾਮ ਕੀਤਾ ਗਿਆ ਹੈ ਜਿਸ ਦੇ ਚੱਲਦੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਲੁਧਿਆਣਾ: ਜ਼ਿਲ੍ਹੇ ਵਿੱਚ ਪਿਛਲੇ ਪੰਜ ਦਿਨਾਂ ਤੋਂ ਪਨਬੱਸ ਪੀਆਰਟੀਸੀ ਵੱਲੋਂ ਪੰਜਾਬ ਵਿੱਚ ਚੱਕਾ ਜਾਮ ਕੀਤਾ ਗਿਆ ਹੈ। ਕੱਚੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਗਾਤਾਰ ਜਾਰੀ ਹੈ।

ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਲਗਾਤਾਰ ਜਾਰੀ: ਦੱਸ ਦਈਏ ਕਿ ਪਨਬੱਸ ਦੇ ਆਗੂਆਂ ਦੇ ਨਾਲ ਪੰਜਾਬ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਦੇ ਨਾਲ ਮੀਟਿੰਗ ਹੈ ਤੇ 24 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਵੀ ਮੀਟਿੰਗ ਤੈਅ ਹੋਈ ਹੈ ਪਰ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਸਰਕਾਰੀ ਬੱਸਾਂ ਪੂਰਨ ਤੌਰ ’ਤੇ ਬੰਦ ਹੈ ਜਿਸਦੇ ਚੱਲਦੇ ਲੁਧਿਆਣਾ ਬੱਸ ਅੱਡੇ ਪਹੁੰਚੇ ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਫ਼ੀ ਖੱਜਲ ਖੁਆਰੀ ਹੋ ਰਹੀ ਹੈ।

ਪਨਬੱਸ ਪੀਆਰਟੀਸੀ ਵੱਲੋਂ ਪੰਜਾਬ ਵਿੱਚ ਚੱਕਾ ਜਾਮ

ਯਾਤਰੀ ਹੋ ਰਹੇ ਖੱਜ਼ਲ ਖੁਆਰ: ਦਰਅਸਲ ਬੀਤੇ ਲੰਮੇਂ ਸਮੇਂ ਤੋਂ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਅਤੇ ਇੱਕ ਕੰਡਕਟਰ ਤੇ ਕੀਤੀ ਗਈ ਕਾਰਵਾਈ ਨੂੰ ਲੈ ਕੇ ਕਾਫੀ ਰੋਸ ਜਤਾਇਆ ਜਾ ਰਿਹਾ ਸੀ ਅਤੇ ਇਸ ਨੂੰ ਲੈ ਕੇ ਪੂਰੇ ਪੰਜਾਬ ਦੇ ਲਗਭਗ ਸਾਰੇ ਹੀ ਪਨਬਸ ਅਤੇ ਪੀ ਆਰ ਟੀ ਸੀ ਦੇ ਅੱਡੀਆਂ ਨੂੰ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਹਨ ਮੰਗਾਂ: ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਾਡੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ, ਨਵੀਆਂ ਬੱਸਾਂ ਲਿਆਂਦੀਆਂ ਜਾਣ ਨਾਲ ਹੀ ਜਿਹੜੇ ਕੰਡਕਟਰ ਤੇ ਕਾਰਵਾਈ ਕੀਤੀ ਗਈ ਹੈ ਉਸਨੂੰ ਤੁਰੰਤ ਬਹਾਲ ਕੀਤਾ ਜਾਵੇ ਅਤੇ ਉਸ ਤੇ ਕਾਰਵਾਈ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਪੰਜਾਬ ਦੀਆਂ ਸਰਕਾਰੀ ਬੱਸਾ ਦੇ ਵਿੱਚ ਮਹਿਲਾਵਾਂ ਨੂੰ ਮੁਫ਼ਤ ਸਫਰ ਕਰਵਾਇਆ ਜਾਂਦਾ ਹੈ ਅਤੇ ਇਸ ਕਰਕੇ ਸਰਕਾਰੀ ਬੱਸਾਂ ਮੁਕੰਮਲ ਬੰਦ ਹੋਣ ਕਰਕੇ ਜ਼ਿਆਦਾਤਰ ਮਹਿਲਾਵਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਪ੍ਰਾਇਵੇਟ ਬੱਸ ਵਿੱਚ ਜਾਣਾ ਪੈ ਰਿਹਾ ਹੈ ਲੁਧਿਆਣਾ ਵਿੱਚ ਬੱਸ ਸਟੈਂਡ ਤੇ ਮਹਿਲਾਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਵੇਂ ਮੁਸ਼ਕਲਾਂ ਆ ਰਹੀਆਂ ਹਨ।

ਇਹ ਵੀ ਪੜੋ: ਆਮ ਆਦਮੀ ਕਲੀਨਿਕਾਂ ਦੀ ਕੇਂਦਰ ਵੱਲੋਂ ਸ਼ਲਾਘਾ, ਕਿਹਾ - "ਵਧੀਆਂ ਦਿੱਤੀਆਂ ਜਾ ਰਹੀਆਂ ਸਹੂਲਤਾਂ"

Last Updated :Nov 14, 2022, 2:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.